-ਕਿਸਾਨ ਮਜਦੂਰ ਸੰਘਰਸ਼ ਕਮੇਟੀ

01/01/2024 ਉਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਦੇ ਸਾਂਝੇ ਸੱਦੇ ਤੇ ਹੋਣ ਜਾ ਰਹੀ ਜੰਡਿਆਲਾ ਗੁਰੂ ਦਾਣਾ ਮੰਡੀ ਦੀ ਮਹਾਂਰੈਲੀ ਲਈ ਸਟੇਜ,ਪੰਡਾਲ ਸਮੇਤ ਹੋਰ ਪ੍ਰਬੰਧ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂਆਂ ਦੀ ਦੇਖ ਰੇਖ ਵਿੱਚ ਮੁਕੰਮਲ ਕਰ ਲਏ ਗਏ । ਆਗੂਆਂ ਨੇ ਕਿਹਾ ਕਿ ਸਾਰੀਆਂ ਫਸਲਾਂ ਦੀ ਖਰੀਦ ਤੇ ਐਮ.ਐਸ. ਪੀ. ਗਰੰਟੀ ਕਨੂੰਨ ਬਣਾ ਕੇ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਕਿਸਾਨ ਅਤੇ ਖੇਤ ਮਜਦੂਰ ਦੀ ਪੂਰਨ ਕਰਜ਼ ਮੁਕਤੀ ਦੀ ਮੰਗ ਸਮੇਤ ਅਹਿਮ ਮੰਗਾਂ ਨੂੰ ਲੈ ਕੇ ਵੱਡੇ ਸੰਘਰਸ਼ਾਂ ਦੀ ਸ਼ੁਰੂਆਤ ਕਰਨ ਲਈ 2 ਅਤੇ 6 ਜਨਵਰੀ ਨੂੰ ਜੰਡਿਆਲਾ ਅਤੇ ਬਰਨਾਲਾ ਦੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਓਹਨਾ ਕਿਹਾ ਕਿ ਲੱਖਾਂ ਦੇ ਇਸ ਇੱਕਠ ਲਈ ਢੁਕਵੇਂ ਪ੍ਰਬੰਧ ਲਈ ਸੈਕੜੇ ਵਲੰਟੀਅਰ ਕੰਮ ਕਰ ਰਹੇ ਹਨ। ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾਈ ਆਗੂ ਸਰਵਣ ਸਿੰਘ ਪੰਧੇਰ, ਸਤਨਾਮ ਸਿੰਘ ਪੰਨੂ, ਜਰਮਨਜੀਤ ਬੰਡਾਲਾ, ਸਵਿੰਦਰ ਸਿੰਘ ਚੁਤਾਲਾ, ਰਣਜੀਤ ਸਿੰਘ ਕਲੇਰ, ਗੁਰਲਾਲ ਸਿੰਘ ਮਾਨ ਹਾਜ਼ਿਰ ਰਹੇ।

×