20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ- ਹਰਜੋਤ ਬੈਂਸ

by | Oct 4, 2025 | breaking news, daily | 0 comments

11.23 ਕਰੋੜ ਦੀ ਲਾਗਤ ਨਾਲ ਪਲਾਸੀ ਤੋ ਬੇਲਾਧਿਆਨੀ ਪੁਲ ਦਾ ਨੀਂਹ ਪੱਥਰ 7 ਅਕਤੂਬਰ ਨੂੰ ਰੱਖਿਆ ਜਾਵੇਗਾ- ਕੈਬਨਿਟ ਮੰਤਰੀ

ਪੁਲਾਂ ਨੂੰ ਜੋੜਨ ਲਈ 18 ਫੁੱਟ ਚੋੜੀਆਂ 11 ਕਿਲੋਮੀਟਰ ਸੜਕਾਂ ਤੇ ਖਰਚ ਹੋਣਗੇ 13 ਕਰੋੜ- ਬੈਂਸ
ਗੜ੍ਹਸ਼ੰਕਰ ਰੋਡ ਲਈ 10 ਕਰੋੜ ਦੀ ਦਿੱਤੀ ਸਹਾਇਤਾ, 6 ਕਰੋੜ ਨਾਲ ਸਰਸਾ ਨੰਗਲ ਵਿੱਚ ਆਧੁਨਿਕ ਫੁੱਟਬ੍ਰਿਜ਼ ਦਾ ਨਿਰਮਾਣ ਜਲਦੀ ਹੋਵੇਗਾ ਸੁਰੂ
ਸ੍ਰੀ ਅਨੰਦਪੁਰ ਸਾਹਿਬ ਵਿਚ ਵਿਕਾਸ ਦੀ ਲਹਿਰ ਨਾਲ ਲੋਕ ਹੋਏ ਬਾਗੋਬਾਗ
ਨੰਗਲ 04 ਅਕਤੂਬਰ ()

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਆਪਣੇ ਹਲਕੇ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ ਨੂੰ ਹੋਰ ਗਤੀ ਦਿੰਦੇ ਹੋਏ ਅੱਜ 22.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆ ਉਤੇ ਕਲਿੱਤਰਾ ਵਿਖੇ ਪੁਲ ਦਾ ਨੀਂਹ ਪੱਥਰ ਰੱਖਿਆਂ ਅਤੇ 7 ਅਕਤੂਬਰ ਨੂੰ ਵਾਲਮੀਕਿ ਜੈਯੰਤੀ ਮੌਕੇ ਪਲਾਸੀ ਵਿੱਚ 11.23 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਹੋਰ ਪੁਲ ਪਾਇਆ ਜਾਵੇਗਾ। ਇਨ੍ਹਾਂ ਪੁਲਾਂ ਨੂੰ ਜੋੜਨ ਲਈ 18 ਫੁੱਟ ਚੋੜੀਆਂ 11 ਕਿਲੋਮੀਟਰ ਸੜਕਾਂ ਦੇ ਨਿਰਮਾਣ ਉਤੇ 13 ਕਰੋੜ ਰੁਪਏ ਖਰਚ ਹੋਣਗੇ। ਜਿਸ ਨਾਲ ਦੂਰ ਦੂਰਾਂਡੇ ਦੇ ਇਲਾਕਿਆਂ ਤੱਕ ਘੰਟਿਆ ਵਿਚ ਪਹੁੰਚਣ ਦਾ ਸਫਰ ਮਿੰਟਾ ਵਿਚ ਤਹਿ ਹੋ ਜਾਵੇਗਾ। ਇਸ ਤੋ ਪਹਿਲਾ 2 ਅਕਤੂਬਰ ਨੂੰ ਸ.ਬੈਂਸ ਵੱਲੋਂ ਭੱਲੜੀ ਵਿਖੇ 35.48 ਕਰੋੜ ਦੀ ਲਾਗਤ ਨਾਲ 511 ਮੀਟਰ ਲੰਬਾ ਹਾਈ ਲੈਵਲ ਪੁਲ ਦਾ ਨੀਹ ਪੱਥਰ ਰੱਖਿਆ ਗਿਆ ਹੈ।

ਅੱਜ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ,ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਨੇ ਕਿਹਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਹਿੱਸੇ ਤੱਕ ਗੁਣਵੱਤਾਪੂਰਨ ਢਾਂਚਾ ਤੇ ਸੁਵਿਧਾਵਾਂ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਕਾਸ ਪ੍ਰੋਜੈਕਟ ਸਿਰਫ ਆਵਾਜਾਈ ਨੂੰ ਹੀ ਨਹੀਂ ਸੁਧਾਰਦੇ, ਸਗੋਂ ਲੋਕਾਂ ਦੀ ਜੀਵਨ ਸ਼ੈਲੀ ਨੂੰ ਵੀ ਉੱਚਾ ਚੁੱਕਦੇ ਹਨ।

ਸ.ਬੈਂਸ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਸ੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਢਾਂਚੇ, ਵਧੀਆ ਕੁਨੈਕਟਿਵਟੀ ਅਤੇ ਟਿਕਾਊ ਵਿਕਾਸ ਵਾਲੇ ਮਾਡਲ ਹਲਕੇ ਵਿੱਚ ਬਦਲਣ ਦੀ ਵੱਡੀ ਦ੍ਰਿਸ਼ਟੀ ਦਾ ਹਿੱਸਾ ਹਨ। ਇਸ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ, ਆਗੂ ਅਤੇ ਅਧਿਕਾਰੀ ਮੌਜੂਦ ਸਨ ਜਿਨ੍ਹਾਂ ਨੇ ਮੰਤਰੀ ਸਾਹਿਬ ਦਾ ਸਨਮਾਨ ਕੀਤਾ। ਲੋਕਾਂ ਨੇ ਸਰਕਾਰ ਵੱਲੋਂ ਇਲਾਕੇ ਵਿੱਚ ਹੋ ਰਹੇ ਤੇਜ਼ੀ ਨਾਲ ਵਿਕਾਸ ਲਈ ਧੰਨਵਾਦ ਪ੍ਰਗਟਾਇਆ।

ਸ.ਬੈਂਸ ਨੇ ਕਿਹਾ ਕਿ ਇਹ ਪੁਲਾਂ, ਜੋੜਨ ਵਾਲੀਆਂ ਸੜਕਾਂ ਅਤੇ ਫੁੱਟਬ੍ਰਿਜਾਂ ਦੇ ਪ੍ਰੋਜੈਕਟ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਇੱਕ ਨਵੀਂ ਕਹਾਣੀ ਲਿਖ ਰਹੇ ਹਾਂ ਜੋ ਤੇਜ਼ ਆਵਾਜਾਈ, ਸੁਰੱਖਿਅਤ ਕੁਨੈਕਟਿਵਟੀ ਅਤੇ ਪੰਜਾਬ ਦੇ ਲੋਕਾਂ ਲਈ ਚਮਕਦਾ ਭਵਿੱਖ ਵਾਅਦਾ ਕਰਦੀ ਹੈ।

ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ, ਹਰਮਿੰਦਰ ਸਿੰਘ ਢਾਹੇ ਚੇਅਰਮੈਨ ਪਲਾਨਿੰਗ ਬੋਰਡ ਰੂਪਨਗਰ, ਜਸਪਾਲ ਸਿੰਘ ਢਾਹੇ ਜਿਲ੍ਹਾਂ ਪ੍ਰਧਾਨ ਕਿਸਾਨ ਵਿੰਗ, ਕਮਿੱਕਰ ਸਿੰਘ ਹਲਕਾ ਸੰਗਠਨ ਇੰਚਾਰਜ, ਮੰਗਲ ਸੈਣੀ ਬੂਥ ਇੰਚਾਰਜ, ਪੱਮੂ ਢਿੱਲੋਂ ਬਲਾਕ ਪ੍ਰਧਾਨ, ਦੀਪਕ ਸੋਨੀ ਬਲਾਕ ਪ੍ਰਧਾਨ, ਰਾਕੇਸ਼ ਮਹਿਲਵਾ ਚੇਅਰਮੈਨ, ਰਾਕੇਸ ਕੁਮਾਰ ਹਲਕਾ ਕੋਆਰਡੀਨੇਟਰ, ਸੁਮਿਤ ਹਲਕਾ ਕੁਆਰਡੀਨੇਟਰ ਯੂਥ ਵਿੰਗ, ਦਲੀਪ ਹੰਸ ਮੈਬਰ ਦਲਿਤ ਬੋਰਡ, ਸੁਮਿਤ ਅਗਨੀ ਸੰਦਲ ਮੈਂਬਰ ਬ੍ਰਾਹਮਣ ਵੈਲਫੇਅਰ ਬੋਰਡ, ਗੁਰਨਾਮ ਸਿੰਘ ਸਰਪੰਚ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਜੱਗਾ ਬਹਿਲੂ ਸਰਪੰਚ, ਬਚਿੱਤਰ ਸਿੰਘ ਬੈਂਸ, ਭਾਗ ਸਿੰਘ ਸਰਪੰਚ, ਵਿਕਾਸ ਅਗਨੋਹੋਤਰੀ ਸਰਪੰਚ, ਤਿਲਕ ਰਾਜ ਅਜੋਲੀ, ਸਿਵ ਕੁਮਾਰ ਸਰਪੰਚ, ਗੁਰਵਿੰਦਰ ਕੌਰ ਹਲਕਾ ਕੋਆਰਡੀਨੇਟਰ ਇਸਤਰੀ ਵਿੰਗ, ਜੱਗਿਆ ਦੱਤ ਸਰਪੰਚ, ਰਾਜ ਕੁਮਾਰ, ਮਨਪ੍ਰੀਤ ਸੈਣੀ, ਵਿਜੇ ਕੁਮਾਰ, ਪ੍ਰਿੰ. ਰਾਮ ਗੋਪਾਲ ਤੇ ਪਿੰਡਾਂ ਦੇ ਪੰਚ ਤੇ ਸਰਪੰਚ ਵੱਡੀ ਗਿਣਤੀ ਵਿਚ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...