2027 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ਮਗਰੋਂ ਪੰਜਾਬ ’ਚ ਕੋਈ ਗੈਂਗਸਟਰ ਜਾਂ ਨਸ਼ਾ ਤਸਕਰ ਨਹੀਂ ਰਹੇਗਾ: ਸੁਖਬੀਰ ਸਿੰਘ ਬਾਦਲ

by | Apr 13, 2025 | breaking news, daily, politics | 0 comments

ਤਲਵੰਡੀ ਸਾਬੋ ਵਿਖੇ ਇਤਿਹਾਸਕ ਰੈਲੀ ਨੂੰ ਕੀਤਾ ਸੰਬੋਧਨ

ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ ਅਤੇ ਅਕਾਲੀ ਦਲ ਦੀ ਸਰਕਾਰ ਬਾਹਰਲਿਆਂ ਨੂੰ ਸੂਬੇ ਵਿਚ ਖੇਤੀਬਾੜੀ ਜ਼ਮੀਨ ਨਹੀਂ ਖਰੀਦਣ ਦੇਵੇਗੀ

ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਦੇ ਵੱਕਾਰ ਨੂੰ ਮਜ਼ਬੂਤ ਕਰਨ ਦੀ ਥਾਂ ਉਸਨੂੰ ਤਬਾਹ ਕਰਨ ਦਾ ਯਤਨ ਕੀਤਾ

ਤਲਵੰਡੀ ਸਾਬੋ, 13 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਵਰਕਰਾਂ ਨੇ ਫੈਸਲਾ ਕੀਤਾ ਹੈ ਕਿ ਉਹ 2027 ਵਿਚ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਂਦਾ ਜਾਵੇਗਾ ਅਤੇ ਸਪਸ਼ਟ ਕੀਤਾ ਕਿ ਇਕ ਵਾਰ ਅਜਿਹਾ ਹੋ ਗਿਆ ਤਾਂ ਪੰਜਾਬ ਵਿਚ ਕੋਈ ਗੈਂਗਸਟਰ ਜਾਂ ਨਸ਼ਾ ਤਸਕਰ ਨਹੀਂ ਰਹੇਗਾ ਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ।

ਅੱਜ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਮੌਕੇ ’ਤੇ ਇਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਦ੍ਰਿੜ੍ਹ ਸੰਕਲਪ ਹਾਂ। ਉਹਨਾਂ ਕਿਹਾ ਕਿ ਮੈਂ ਸਮਾਜ ਭਲਾਈ ਸਕੀਮਾਂ ਸ਼ੁਰੂ ਕਰਾਂਗਾ ਅਤੇ ਕਮਜ਼ੋਰ ਵਰਗਾਂ ਨੂੰ ਰਾਹਤ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੈਂ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹਾਂ। ਉਹਨਾਂ ਕਿਹਾ ਕਿ ਇਸੇ ਵਾਸਤੇ ਅਕਾਲੀ ਦਲ ’ਆਟਾ ਦਾਲ’ ਸਕੀਮ ਮੁੜ ਸ਼ੁਰੂ ਕਰੇਗਾ ਅਤੇ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਦੁੱਗਣੀ ਕੀਤੀ ਜਾਵੇਗੀ ਅਤੇ ਕਾਨੂੰਨ ਪਾਸ ਕਰ ਕੇ ਬਾਹਰਲਿਆਂ ਦੇ ਪੰਜਾਬ ਵਿਚ ਖੇਤੀਬਾੜੀ ਜ਼ਮੀਨ ਖਰੀਦਣ ’ਤੇ ਪਾਬੰਦੀ ਲਗਾਈ ਜਾਵੇਗੀ।

ਹਜ਼ਾਰਾਂ ਪਾਰਟੀ ਵਰਕਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਸਰਦਾਰ ਬਾਦਲ ਨੇ ਦਮਦਾਰ ਭਾਸ਼ਣ ਦਿੱਤਾ ਅਤੇ ਪੰਥ ਨੂੰ ਏਕੇ ਲਈ ਜੋਸ਼ੀਲੀ ਅਪੀਲ ਵੀ ਕੀਤੀ। ਉਹਨਾਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਖਾਲਸਾ ਪੰਥ ਦੇ ਹਿੱਤਾਂ ਵਾਸਤੇ ਸਾਰੇ ਅਕਾਲੀਆਂ ਨੂੰ ਪਾਰਟੀ ਵਿਚ ਵਾਪਸ ਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੀ ਲੁੱਟ ਤੋਂ ਬਚਾਇਆ ਜਾਵੇ ਅਤੇ ਅਕਾਲੀ ਦਲ ਵਿਚ ਵਿਸ਼ਵਾਸ ਪ੍ਰਗਟ ਕੀਤਾ ਜਾਵੇ ਜਿਸਨੇ ਹਮੇਸ਼ਾ ਆਪਣੇ ਵਾਅਦੇ ਪੂਰੇ ਕੀਤੇ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਪਾਰਟੀ ਦਾ ਨੁਕਸਾਨ ਕਰਨ ਵਾਸਤੇ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਸਿੱਖ ਸੰਸਥਾਵਾਂ ਦੀ ਸ਼ਾਖ਼ ਨੂੰ ਖੋਰਾ ਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦਾ ਵਿਸਥਾਰ ਕਰ ਕੇ ਉਹਨਾਂ ਨੂੰ ਸਰਕਾਰੀ ਕੰਟਰੋਲ ਅਧੀਨ ਕਰ ਦਿੱਤਾ ਗਿਆ ਹੈ।

ਉਹਨਾਂ ਜ਼ੋਰ ਦੇ ਕੇ ਦੱਸਿਆ ਕਿ ਜਦੋਂ ਅਕਾਲੀ ਦਲ ਨੇ ਐਨ ਡੀ ਏ ਛੱਡਿਆ ਤਾਂ ਇਹ ਸਭ ਕੁਝ ਸ਼ੁਰੂ ਹੋਇਆ। ਉਹਨਾਂ ਕਿਹਾ ਕਿ ਹਾਲ ਹੀ ਵਿਚ ਸਕਿਓਰਿਟੀ ਤੇ ਹੋਰ ਲਾਲਚ ਦੇ ਕੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਆਪਣੇ ਨਾਲ ਰਲਾਉਣ ਦੀ ਕੋਸ਼ਿਸ਼ ਕੀਤੀ ਗਈ।

ਗਿਆਨੀ ਹਰਪ੍ਰੀਤ ਸਿੰਘ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਨੇ ਅਤੇ ਹੋਰਾਂ ਨੇ ਪੰਥ ਦੇ ਵੱਕਾਰ ਨੂੰ ਮਜ਼ਬੂਤ ਕਰਨ ਦੀ ਥਾਂ ਇਸਦਾ ਨੁਕਸਾਨ ਕਰਨ ਦੀ ਕੋਸ਼ਿਸ਼ ਕੀਤੀ। ਉਹਨਾਂ ਕਿਹਾ ਕਿ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਾ ਹਾਂ ਜਿਸਨੇ ਤਖ਼ਤ ਦਾ ਕੰਟਰੋਲ ਉਸ ਕੇਂਦਰ ਸਰਕਾਰ ਤੋਂ ਵਾਪਸ ਲੈ ਲਿਆ ਜਿਸਨੇ ਜਥੇਦਾਰਾਂ ’ਤੇ ਸਿੱਖ ਕੌਮ ਖਿਲਾਫ ਸਟੈਂਡ ਲੈਣ ਲਈ ਦਬਾਅ ਬਣਾ‌ਇਆ।

ਸਰਦਾਰ ਬਾਦਲ ਨੇ ਕਿਹਾ ਅਕਾਲੀ ਦਲ ਪੰਜਾਬ ਦਾ ਅਸਲ ਵਾਰਿਸ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਹੀ ਸੂਬੇ ਦਾ ਤੇਜ਼ ਰਫ਼ਤਾਰ ਵਿਕਾਸ ਕਰਵਾਇਆ ਅਤੇ ਥਰਮਲ ਪਲਾਂਟ, ਸੜਕ ਤੇ ਹਵਾਈ ਅੱਡੇ ਬਣਾਏ, ਸਿੰਜਾਈ ਸਹੂਲਤਾਂ ਸ਼ੁਰੂ ਕੀਤੀਆਂ, ਕਣਕ ਤੇ ਝੋਨੇ ਲਈ ਐਮ ਐਸ ਪੀ ਲਿਆਂਦੀ, ਆਟਾ ਦਾਲ, ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ।

ਸਰਦਾਰ ਬਾਦਲ ਨੇ ਪੰਜਾਬੀਆਂ ਨਾਲ ਧੋਖਾ ਕਰਨ ’ਤੇ ਆਪ ਸਰਕਾਰ ਦੀ ਵੀ ਸਖ਼ਤ ਨਿਖੇਧੀ ਕੀਤੀ। ਉਹਨਾਂ ਸਵਾਲ ਕੀਤਾ ਕਿ ਔਰਤਾਂ ਨੂੰ ਹਰ ਮਹੀਨੇ 1100 ਰੁਪਏ, ਪੈਨਸ਼ਨ ਦੇ 2500 ਰੁਪਏ ਅਤੇ ਸਾਰੀਆਂ 22 ਫਸਲਾਂ ’ਤੇ ਐਮ ਐਸ ਪੀ ਅਤੇ ਨਸ਼ਾ ਮੁਕਤ ਪੰਜਾਬ ਕਿਥੇ ਹਨ ? ਉਹਨਾਂ ਕਿਹਾ ਕਿ ਬਜਾਏ ਇਹ ਸਾਰੇ ਵਾਅਦੇ ਪੂਰੇ ਕਰਨ ਦੇ ਆਪ ਪੰਜਾਬ ਨੂੰ ਲੁੱਟ ਰਹੀ ਹੈ ਤੇ ਅਰਵਿੰਦ ਕੇਜਰੀਵਾਲ ਅਸਿੱਧੇ ਤੌਰ ’ਤੇ ਮੁੱਖ ਮੰਤਰੀ ਬਣ ਗਏ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਗਏ ਹਨ ਜਿਸ ਕਾਰਣ ਗੈਂਗਸਟਰ ਸੂਬਾ ਚਲਾ ਰਹੇ ਹਨ ਅਤੇ ਗ੍ਰਨੇਡ ਹਮਲੇ ਆਮ ਹੋ ਗਏ ਹਨ।

ਇਸ ਮੌਕੇ ਅਕਾਲੀ ਦਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਮੁੜ ਨਿਰਮਾਣ ਵਾਸਤੇ ਉਹ ਅਕਾਲੀ ਦਲ ਦੀ ਹਮਾਇਤ ਕਰਨ। ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਆਪਣੀ ਮਾਂ ਪਾਰਟੀ ਦੀ ਹਮਾਇਤ ਕਰਨ।

ਇਸ ਮੌਕੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ, ਡਾ. ਦਲਜੀਤ ਸਿੰਘ ਚੀਮਾ, ਹਰਗੋਬਿੰਦ ਕੌਰ, ਸਰਬਜੀਤ ਸਿੰਘ ਝਿੰਜਰ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਰਵੀਪ੍ਰੀਤ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...