2027 ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਵਜਾਇਆ ਬਿਗਲ

by | Aug 31, 2026 | breaking news, daily, politics | 0 comments

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋ ਵਿਧਾਨ ਸਭਾ ਹਲਕਿਆਂ ਦੇ ਕੋ ਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ
ਪਾਰਟੀ ਦੇ ਸੀਨੀਅਰ ਤੇ ਤਜਰਬੇਕਾਰ ਆਗੂਆਂ ਤੇ ਜੁਝਾਰੂ ਨੌਜਵਾਨਾ ਦਾ ਸੁਮੇਲ ਹੈ ਇਹ ਪਹਿਲੀ ਸੂਚੀ – ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋ ਪਾਰਟੀ ਦੀ ਸਿਆਸੀ ਮਾਮਲਿਆ ਬਾਰੇ ਕਮੇਟੀ ਤੇ ਕੋਰ ਕਮੇਟੀ ਦੇ ਮੈਂਬਰਾ ਨਾਲ ਸਲਾਹ ਮਸ਼ਵਰਾ ਕਰਨ ਤੋ ਬਾਅਦ ਅਜ ਪਾਰਟੀ ਦੇ ਹਲਕਾ ਕੋ ਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਕੀਤੀ ਗਈ । ਪਾਰਟੀ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਚ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਕੋ ਆਰਡੀਨੇਟਰ ਲਾਏ ਜਾਣਗੇ। ਉਹਨਾਂ ਨੇ ਨਵਨਿਯੁਕਤ ਕੋ ਆਰਡੀਨੇਟਰਾਂ ਨੂੰ ਜਿੱਥੇ ਇਹ ਜਿੰਮੇਵਾਰੀ ਸਾਂਭਣ ਦੀ ਵਧਾਈ ਦਿੱਤੀ ਉੱਥੇ ਪਾਰਟੀ ਦੀਆ ਗਤੀਵਿਧੀਆਂ ਨੂੰ ਹੋਰ ਉਸਾਰੋ ਢੰਗ ਨਾਲ ਚਲਾਉਣ ਲਈ ਆਦੇਸ਼ ਜਾਰੀ ਕੀਤੇ । ਉਹਨਾਂ ਨੇ ਸਮੂਹ ਆਗੂਆਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ ਤੇ ਜਿਹਨਾਂ ਦੀ ਮਿਹਨਤ ਸਦਕਾ ਅੱਜ ਤਜਰਬੇਕਾਰ ਹੋਸ਼ ਤੇ ਜੋਸ਼ ਦੇ ਸੁਮੇਲ ਵਾਲੀ ਪਹਿਲੀ ਲਿਸਟ ਜਾਰੀ ਕੀਤੀ ਜਾ ਰਹੀ ਹੈ । ਪਾਰਟੀ ਪ੍ਰਧਾਨ ਦੀ ਸਲਾਹ ਨਾਲ ਸਾਰੇ ਕੋ ਆਰਡੀਨੈਟਰ ਵਲੋ ਆਪਣੇ ਆਪਣੇ ਹਲਕਿਆਂ ਚ ਜਲਦੀ ਪ੍ਰੋਗਰਾਮ ਰੱਖੇ ਜਾਣਗੇ । ਇਹ ਪ੍ਰੋਗਰਾਮ ੨੦੨੭ ਚ ਸਾਡੀ ਸਰਕਾਰ ਦਾ ਮੁੱਢ ਬਨਨ ਗੇ । ਦਫ਼ਤਰ ਸਕਤਰ ਜਗਜੀਤ ਸਿੰਘ ਕੋਹਲੀ ਅਤੇ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਵਲੋ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਗਿਆ ਕਿ ਜਲਦੀ ਹੀ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ ਜਾਵੇਗੀ ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...