2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ, ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ

by | Sep 23, 2025 | breaking news, daily | 0 comments

ਵਿਸ਼ੇਸ਼ ਸਿਹਤ ਮੁਹਿੰਮ ਦਾ ਇੱਕ ਹਫ਼ਤਾ:

20 ਹਜ਼ਾਰ ਆਸ਼ਾ ਵਰਕਰਾਂ ਨੇ 7 ਲੱਖ ਤੋਂ ਵੱਧ ਘਰਾਂ ਵਿੱਚ ਜਾ ਕੇ ਕੀਤੀ ਜਾਂਚ, 2.27 ਲੱਖ ਜ਼ਰੂਰੀ ਸਿਹਤ ਕਿੱਟਾਂ ਵੰਡੀਆਂ

ਹੜ੍ਹ ਪ੍ਰਭਾਵਿਤ ਖੇਤਰਾਂ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਕੀਤਾ ਜਾ ਰਿਹਾ ਹੈ ਤੁਰੰਤ ਇਲਾਜ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਸਤੰਬਰ:

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਮਾਰਾ ਹੇਠ ਆਏ ਖੇਤਰਾਂ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਸਿਹਤ ਮੁਹਿੰਮ ਦਾ ਪਹਿਲਾ ਹਫ਼ਤਾ ਪੂਰਾ ਹੋਣ ‘ਤੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ, ਜਿਸ ਤਹਿਤ ਮੈਡੀਕਲ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ 2303 ਪਿੰਡਾਂ ਵਿੱਚ ਸਿਹਤ ਕੈਂਪ ਲਗਾਏ ਗਏ ਅਤੇ 2,47,958 ਤੋਂ ਵੱਧ ਓਪੀਡੀ ਕੰਸਲਟੇਸ਼ਨਜ਼ ਕੀਤੀਆਂ ਗਈਆਂ । ਇਹ ਜਾਣਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦਿੱਤੀ।

ਇਸ ਵੱਡੇ ਯਤਨ ਸਦਕਾ 31,717 ਬੁਖਾਰ ਦੇ ਕੇਸ, 7,832 ਦਸਤ ਦੇ ਕੇਸ, 36,119 ਚਮੜੀ ਦੀ ਲਾਗ ਅਤੇ 16,884 ਅੱਖਾਂ ਦੀ ਲਾਗ ਸਬੰਧੀ ਬਿਮਾਰੀਆਂ ਦਾ ਤੁਰੰਤ ਇਲਾਜ ਸੰਭਵ ਹੋਇਆ ਹੈ ਤਾਂ ਜੋ ਕਿਸੇ ਵੱਡੇ ਪ੍ਰਕੋਪ ਨੂੰ ਰੋਕਿਆ ਜਾ ਸਕੇ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 14 ਸਤੰਬਰ ਨੂੰ, 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਸਿਹਤ ਮੁਹਿੰਮ ਦੀ ਅਗਵਾਈ ਕਰਨ ਲਈ ਸਾਰੇ ਉਪਲਬਧ ਸਰੋਤਾਂ- ਸਰਕਾਰੀ ਡਾਕਟਰਾਂ, ਨਵੇਂ ਭਰਤੀ ਕੀਤੇ ਮੈਡੀਕਲ ਅਫਸਰਾਂ, ਪ੍ਰਾਈਵੇਟ ਵਲੰਟੀਅਰਾਂ, ਆਯੁਰਵੇਦ ਮੈਡੀਕਲ ਅਫਸਰਾਂ ਅਤੇ ਐਮਬੀਬੀਐਸ ਇੰਟਰਨਜ਼ – ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਸਨ।

14 ਸਤੰਬਰ ਤੋਂ ਹੁਣ ਤੱਕ ਦੇ ਸੰਚਤ ਡੇਟਾ ਜਾਰੀ ਕਰਦੇ ਹੋਏ, ਸਿਹਤ ਮੰਤਰੀ ਨੇ ਕਿਹਾ ਕਿ ਪਹਿਲਾਂ ਤੋਂ ਹੀ ਰੋਕਥਾਮ ਕਾਰਵਾਈ `ਤੇ ਰਣਨੀਤਕ ਧਿਆਨ ਦਿੱਤਾ ਗਿਆ ਸੀ ਜਿਸ ਕਰਕੇ ਅਹਿਮ ਨਤੀਜੇ ਸਾਹਮਣੇ ਆਏ ਹਨ, 20,000 ਤੋਂ ਵੱਧ ਆਸ਼ਾ ਵਰਕਰਾਂ ਦੁਆਰਾ 7 ਲੱਖ ਤੋਂ ਵੱਧ ਘਰਾਂ ਵਿੱਚ ਜਾ ਕੇ ਜਾਂਚ ਕੀਤੀ ਤੇ ਇਸ ਦੌਰਾਨ ਸਿਰਫ ਪੰਜ ਮਲੇਰੀਆ ਦੇ ਕੇਸ ਹੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਇਸ ਦੌਰਾਨ 2.27 ਲੱਖ ਜ਼ਰੂਰੀ ਸਿਹਤ ਕਿੱਟਾਂ ਵੀ ਵੰਡੀਆਂ ਗਈਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਅੰਕੜੇ ਸਿਹਤ ਸੰਕਟ ਦੀ ਸਫਲ ਰੋਕਥਾਮ ਨੂੰ ਦਰਸਾਉਂਦੇ ਹਨ। ਜਿੱਥੇ ਵੱਡੇ ਪ੍ਰਕੋਪ ਦੀ ਉਮੀਦ ਕੀਤੀ ਗਈ ਸੀ, ਸਾਡੀ ਪਹਿਲਾਂ ਤੋਂ ਰੋਕਥਾਮ ਰਣਨੀਤੀ ਨੇ ਸਾਡੇ ਲੋਕਾਂ ਦੇ ਆਲੇ ਦੁਆਲੇ ਇੱਕ ਮਜ਼ਬੂਤ ਸਿਹਤ ਢਾਲ ਬਣਾਈ ਹੈ। ਮਲੇਰੀਆ ਦੇ ਨਾ ਬਰਾਬਰ ਮਾਮਲਿਆਂ ਦਾ ਸਾਹਮਣੇ ਆਉਣਾ ਅਤੇ ਹੋਰ ਬਿਮਾਰੀਆਂ ਦਾ ਸੁਚੱਜਾ ਪ੍ਰਬੰਧਨ ਦਰਸਾਉਂਦਾ ਹੈ ਕਿ ਸਾਡੀ ਤਿੰਨ-ਪੱਖੀ ਪਹੁੰਚ ਜ਼ਮੀਨੀ ਪੱਧਰ `ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ।”

ਇਸੇ ਤਰ੍ਹਾਂ, ਤੀਬਰ ਵੈਕਟਰ-ਕੰਟਰੋਲ ਮੁਹਿੰਮਾਂ ਤਹਿ਼ਤ 6.22 ਲੱਖ ਘਰਾਂ ਨੂੰ ਮੱਛਰਾਂ ਦੇ ਪ੍ਰਜਨਨ ਸਬੰਧੀ ਪਤਾ ਲਗਾਉਣ ਲਈ ਕਵਰ ਕੀਤਾ ਗਿਆ ਹੈ, 11,582 ਘਰਾਂ ਵਿੱਚ ਪ੍ਰਜਨਨ ਸਥਾਨਾਂ ਨੂੰ ਲੱਭ ਕੇ ਨਸ਼ਟ ਕੀਤਾ ਗਿਆ ਹੈ। ਇੱਕ ਮਹੱਤਵਪੂਰਨ ਰੋਕਥਾਮ ਉਪਾਅ ਵਜੋਂ, 1.43 ਲੱਖ ਘਰਾਂ `ਤੇ ਪ੍ਰੀਐਂਪਟਿਵ ਲਾਰਵੀਸਾਈਡ ਦਾ ਛਿੜਕਾਅ ਕੀਤਾ ਗਿਆ ਸੀ ਅਤੇ ਬਿਮਾਰੀ ਦੇ ਸੰਚਾਰ ਚੱਕਰ ਨੂੰ ਤੋੜਨ ਲਈ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਆਪਕ ਫਿਊਮੀਗੇਸ਼ਨ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...