26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

by | Aug 24, 2026 | breaking news, daily, politics | 0 comments

ਕਿਹਾ, ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ’ਤੇ ਹੱਲ ਯਕੀਨੀ ਬਣਾਏਗੀ ਮਾਨ ਸਰਕਾਰ

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ।

ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਮੌਕੇ ਪ੍ਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੀ ਮੌਕੇ ’ਤੇ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਸੰਭਵ ਹੱਲ ਯਕੀਨੀ ਬਣਾਉਣਾ ਹੈ।

ਐਨ.ਆਰ.ਆਈ. ਮਿਲਣੀ ਦਾ ਵੇਰਵਾ ਦਿੰਦਿਆਂ ਐਨ.ਆਰ.ਆਈ ਮੰਤਰੀ ਨੇ ਦੱਸਿਆ ਕਿ ਇਹ ਮਿਲਣੀ 26 ਅਗਸਤ, ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ, ਹੋਟਲ ਸੇਪਲ, ਜੀ.ਟੀ. ਰੋਡ, ਨੇੜੇ ਤਿੰਨਕੋਨੀ, ਬਠਿੰਡਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਐਨ.ਆਰ.ਆਈ. ਮਿਲਣੀ ਵਿੱਚ ਬਠਿੰਡਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀ ਸ਼ਾਮਲ ਹੋ ਸਕਣਗੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹਿਲਾਂ ਵੀ ਵਿਸ਼ੇਸ਼ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ। ਇਸੇ ਲੜੀ ਤਹਿਤ ਐਸ.ਏ.ਐਸ. ਨਗਰ (ਮੁਹਾਲੀ) ਅਤੇ ਲੁਧਿਆਣਾ ਵਿਖੇ ਦੋ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕੁੱਲ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਮੁੱਦਿਆਂ ਦੀ ਸੁਣਵਾਈ ਕੀਤੀ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨੂੰ ਆਪਣੇ ਪਰਿਵਾਰ ਦਾ ਅਹਿਮ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਸੰਵਾਦ, ਪਾਰਦਰਸ਼ਤਾ ਅਤੇ ਤੁਰੰਤ ਕਾਰਵਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਪੰਜਾਬ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਦਾਦ, ਪਰਿਵਾਰਕ, ਪ੍ਰਸ਼ਾਸਨਿਕ, ਕਾਨੂੰਨੀ ਅਤੇ ਹੋਰ ਸ਼ਿਕਾਇਤਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਐਨ.ਆਰ.ਆਈ. ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਮੁੱਦੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...