ਬਸਪਾ ਅੰਬੇਡਕਰ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ’ਚ ਅਕਾਲੀ ਦਲ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਹਮਾਇਤ ਦਾ ਐਲਾਨ
ਡਾ. ਦਲਜੀਤ ਸਿੰਘ ਚੀਮਾ ਨੇ ਬਿਨਾਂ ਸ਼ਰਮ ਹਮਾਇਤ ਦੇਣ ’ਤੇ ਪਾਰਟੀ ਪ੍ਰਧਾਨ ਮਨੋਜ ਨਾਹਰ ਦਾ ਕੀਤਾ ਧੰਨਵਾਦ
*ਤਰਨ ਤਾਰਨ 4 ਨਵੰਬਰ/ ਚੰਡੀਗੜ੍ਹ* ਸ਼੍ਰੋਮਣੀ ਅਕਾਲੀ ਦਲ ਦੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਬਸਪਾ ਅੰਬੇਡਕਰ ਨੇ ਉਹਨਾਂ ਦੀ ਬਿਨਾਂ ਸ਼ਰਤ ਹਮਾਇਤ ਦਾ ਐਲਾਨ ਕਰ ਦਿੱਤਾ।
ਇਹ ਐਲਾਨ ਪਾਰਟੀ ਪ੍ਰਧਾਨ ਸ੍ਰੀ ਮਨੋਜ ਨਾਹਰ ਨੇ ਪਾਰਟੀ ਦੇ ਸਾਰੇ ਸੀਨੀਅਰ ਅਹੁਦੇਦਾਰਾਂ ਅਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਅਕਾਲੀ ਲੀਡਰਸ਼ਿਪ ਦੀ ਹਾਜ਼ਰੀ ਵਿਚ ਕਪੂਰਥਲਾ ਵਿਚ ਮਰਹੂਮ ਸ੍ਰੀ ਦੇਵੀ ਦਾਸ ਨਾਹਰ ਦੀ ਰਿਹਾਇਸ਼ ’ਤੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਡਾ. ਦਲਜੀਤ ਸਿੰਘ ਚੀਮਾ, ਸੀਨੀਅਰ ਆਗੂ ਐਚ ਐਸ ਵਾਲੀਆ ਤੇ ਹੋਰ ਲੀਡਰਸ਼ਿਪ ਅੱਜ ਕਪੂਰਥਲਾ ਵਿਚ ਸ੍ਰੀ ਮਨੋਜ ਨਾਹਰ ਦੀ ਰਿਹਾਇਸ਼ ਵਿਖੇ ਪਹੁੰਚੀ ਸੀ।
ਬਿਨਾਂ ਸ਼ਰਤ ਹਮਾਇਤ ਦੇਣ ’ਤੇ ਸ੍ਰੀ ਮਨੋਜ ਨਾਹਰ ਦਾ ਧੰਨਵਾਦ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਸ ਐਲਾਨ ਨਾਲ ਅਕਾਲੀ ਦਲ ਦੇ ਉਮੀਦਵਾਰ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਜਿਸਨੂੰ ਕਿ ਪਹਿਲਾਂ ਹੀ ਸਮਾਜ ਦੇ ਸਾਰੇ ਵਰਗਾਂ ਤੋਂ ਹਮਾਇਤ ਮਿਲ ਰਹੀ ਹੈ।