28 ਮਾਰਚ ਦੇ ਜਬਰ ਵਿਰੋਧੀ ਧਰਨਿਆਂ ਵਿੱਚ ਸ਼ਮੂਲੀਅਤ ਕਰੇਗਾ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ)

by | Mar 25, 2025 | breaking news, daily, politics | 0 comments

ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਕਮੇਟੀ ਵਲੋਂ ਬੁਲਾਈ ਮੀਟਿੰਗ ਵਿੱਚ ਸਮਰਥਨ ਕਰਨ ਦਾ ਭੇਜਿਆ ਸੁਨੇਹਾ

ਬਰਨਾਲਾ 25 ਮਾਰਚ( ‌‌ ) ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਕਮੇਟੀ ਦੀ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ) ਨਾਲ ਸਥਾਨਕ ਤਰਕਸ਼ੀਲ ਹਾਲ ਵਿਖੇ ਹੋਣ ਵਾਲੀ ਸਾਂਝੀ ਮੀਟਿੰਗ ਵਿੱਚ ਅਚਾਨਕ ਪੈਦਾ ਹੋਏ ਕਿਸੇ ਕਾਰਨ ਕਰਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ) ਦੇ ਪ੍ਰਤੀਨਿਧ ਸ਼ਾਮਲ ਨਹੀਂ ਹੋ ਸਕੇ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਬਲਦੇਵ ਸਿੰਘ ਜੀਰਾ ਨੇ ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਕਮੇਟੀ ਦੇ ਵਫਦ ਨੂੰ ਫੋਨ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਫੋਰਮ ਸੰਯੁਕਤ ਕਿਸਾਨ ਮੋਰਚਾ ਵਲੋਂ 28 ਮਾਰਚ ਨੂੰ ਜਬਰ ਵਿਰੋਧੀ ਦਿਨ ਵਜੋਂ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਾ ਸਮਰਥਨ ਕਰਦਿਆਂ ਸ਼ਮੂਲੀਅਤ ਕਰਨਗੇ। ਵਰਣਨਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਜੋਗਿੰਦਰ ਸਿੰਘ ਉਗਰਾਹਾਂ, ਰਾਮਿੰਦਰ ਸਿੰਘ ਪਟਿਆਲਾ, ਮੁਕੇਸ਼ ਚੰਦਰ ਸ਼ਰਮਾ ਅਤੇ ਝੰਡਾ ਸਿੰਘ ਜੇਠੂਕੇ ਤਰਕਸ਼ੀਲ ਹਾਲ ਵਿਖੇ ਪਹੁੰਚੇ ਸਨ।

ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਕਿਸਾਨ ਲਹਿਰ ਨੂੰ ਜਬਰ ਕਰਕੇ ਦਬਾਉਣ ਲਈ ਹਮਲਾ ਵਿੱਢ ਦਿੱਤਾ ਹੈ। ਪਹਿਲਾ ਸੰਯੁਕਤ ਕਿਸਾਨ ਮੋਰਚਾ ਦੇ ਚੰਡੀਗੜ੍ਹ ਵਿਖੇ ਲੱਗਣ ਵਾਲੇ 7 ਦਿਨਾਂ ਦੇ ਧਰਨੇ ਨੂੰ ਪੁਲਿਸ ਜਬਰ ਰਾਹੀ ਤਾਰਪੀਡੋ ਕੀਤਾ ਗਿਆ ਹੁਣ ਸ਼ੰਭੂ ਅਤੇ ਖਨੌਰੀ ਵਿਖੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਉੱਪਰ ਬੁਲਡੋਜ਼ਰ ਕਾਰਵਾਈ ਰਾਹੀਂ ਦਮਨ ਕੀਤਾ ਗਿਆ ਹੈ। ਆਗੂਆਂ ਸਮੇਤ ਸੈਕੜੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਹੈ। ਕਿਸਾਨਾਂ ਦੇ ਟਰੈਕਟਰ ਟਰਾਲੀਆਂ ਅਤੇ ਹੋਰ ਸਾਜ਼ੋ ਸਾਮਾਨ ਦਾ ਭਾਰੀ ਨੁਕਸਾਨ ਕੀਤਾ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੀਆਂ ਹਾਲਤਾਂ ਵਿਚ ਸਰਕਾਰੀ ਜਬਰ ਵਿਰੁੱਧ ਇਕਜੁੱਟ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਸੰਯੁਕਤ ਕਿਸਾਨ ਮੋਰਚਾ ਨੇ ਅਜਿਹੀ ਲੋੜ ਨੂੰ ਹੁੰਗਾਰਾ ਭਰਦਿਆਂ ਹੀ 28 ਮਾਰਚ ਨੂੰ ਜਬਰ ਵਿਰੋਧੀ ਦਿਨ ਵਜੋਂ ਧਰਨੇ ਮੁਜ਼ਾਹਰੇ ਕਰਨ ਦਾ ਸੱਦਾ ਦਿੰਦਿਆਂ ਦੋਵਾਂ ਫੋਰਮਾ ਅਤੇ ਹੋਰ ਇਨਸਾਫਪਸੰਦ ਜੱਥੇਬੰਦੀਆਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਇਸੇ ਦੀ ਅਗਲੀ ਕੜੀ ਵਜੋਂ ਅੱਜ ਤਰਕਸ਼ੀਲ ਹਾਲ ਬਰਨਾਲਾ ਵਿਖੇ ਦੋਵੇਂ ਫੋਰਮਾ ਨੂੰ ਛੇ ਮੈਂਬਰੀ ਕਮੇਟੀ ਵਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਬਲਦੇਵ ਸਿੰਘ ਜੀਰਾ ਨੇ ਅਚਾਨਕ ਪੈਦਾ ਹੋਏ ਕਾਰਨਾਂ ਦਾ ਹਵਾਲਾ ਦਿੰਦਿਆਂ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਅਸਮਰੱਥ ਹੋਣ ਦਾ ਸੁਨੇਹਾ ਦਿੰਦਿਆਂ ਦੱਸਿਆ ਕਿ ਦੋਵੇਂ ਫੋਰਮ 28 ਮਾਰਚ ਦੇ ਸੱਦੇ ਦਾ ਸਮਰਥਨ ਕਰਦੇ ਹਨ ਅਤੇ ਧਰਨਿਆਂ ਵਿੱਚ ਸ਼ਾਮਲ ਹੋਣਗੇ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਆਗੂਆਂ ਸਮੇਤ ਸਾਰੇ ਕਿਸਾਨ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ, ਜਗਜੀਤ ਸਿੰਘ ਡੱਲੇਵਾਲ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਣ ਦੀ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਰਿਹਾਅ ਕਰਨ ਦੇ ਨਾਲ ਨਾਲ ਕਿਸਾਨਾਂ ਦੇ ਸੰਦ ਅਤੇ ਸਾਜ਼ੋ ਸਾਮਾਨ ਵਾਪਸ ਕੀਤਾ ਜਾਵੇ। ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਕਰੇ।
ਜਾਰੀ ਕਰਤਾ
ਜੋਗਿੰਦਰ ਸਿੰਘ ਉਗਰਾਹਾਂ
ਰਾਮਿੰਦਰ ਸਿੰਘ ਪਟਿਆਲਾ
ਮੁਕੇਸ਼ ਚੰਦਰ ਸ਼ਰਮਾ
9463053401

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...