29 ਜੁਲਾਈ (ਗੁਰੂ ਪੂਰਨਿਮਾ) ਤੋਂ ਪੰਜਾਬ ਭਾਜਪਾ ਸੂਬਾ ਭਰ ਵਿੱਚ ਚਲਾਏਗੀ ‘ਸਮਰਸਤਾ ਸੰਕਲਪ ਅਭਿਆਨ’, ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਿਤ

by | Jul 29, 2026 | breaking news, daily, politics, religion | 0 comments

20 ਫ਼ਰਵਰੀ 2027 ਤੱਕ ਚੱਲਣ ਵਾਲੇ ਇਸ ਅਭਿਆਨ ਤਹਿਤ ਦੀਪ ਮਹੋਤਸਵ, ਕਲਸ਼ ਵੰਦਨ, ਸੰਤ ਸੰਪਰਕ, ਸਮਰਸਤਾ ਯਾਤਰਾ ਅਤੇ ਵਿਦਿਆਰਥੀ ਸੰਪਰਕ ਪ੍ਰੋਗਰਾਮ ਪੂਰੇ ਪੰਜਾਬ ਵਿੱਚ ਕਰਵਾਏ ਜਾਣਗੇ

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਐਲਾਨ ਕੀਤਾ ਕਿ ਭਲਕੇ (29 ਜੁਲਾਈ) ਗੁਰੂ ਪੂਰਨਿਮਾ ਦੇ ਪਾਵਨ ਅਵਸਰ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸੰਤ ਸ਼ਿਰੋਮਣੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਿਤ ‘ਸਮਰਸਤਾ ਸੰਕਲਪ ਅਭਿਆਨ’ ਦਾ ਸੂਬਾ ਪੱਧਰ ‘ਤੇ ਆਗਾਜ਼ ਕੀਤਾ ਜਾਵੇਗਾ। ਭਾਜਪਾ ਦੇ ਰਾਸ਼ਟਰੀ ਨੇਤ੍ਰਿਤਵ ਦੀ ਰਹਿਨੁਮਾਈ ਹੇਠ 29 ਜੁਲਾਈ 2026 (ਗੁਰੂ ਪੂਰਨਿਮਾ) ਤੋਂ 20 ਫ਼ਰਵਰੀ 2027 (ਮਾਘ ਪੂਰਨਿਮਾ) ਤੱਕ ਚੱਲਣ ਵਾਲੇ ਇਸ ਰਾਸ਼ਟਰਵਿਆਪੀ ਅਭਿਆਨ ਦਾ ਉਦੇਸ਼ ਗੁਰੂ ਰਵਿਦਾਸ ਜੀ ਦੇ ਸਮਾਨਤਾ, ਸਨਮਾਨ, ਸਮਾਜਿਕ ਸਮਰਸਤਾ ਅਤੇ ਸਮਾਜਿਕ ਨਿਆਂ ਦੇ ਅਮਰ ਸੰਦੇਸ਼ ਨੂੰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾਉਣਾ ਹੈ।

ਢਿੱਲੋਂ ਨੇ ਦੱਸਿਆ ਕਿ ਇਸ ਅਭਿਆਨ ਦੀ ਸ਼ੁਰੂਆਤ ਭਲਕੇ 29 ਜੁਲਾਈ ਨੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਸਮਰਸਤਾ ਦੀਪ ਮਹੋਤਸਵ ਨਾਲ ਹੋਵੇਗੀ। ਇਸ ਤਹਿਤ ਪੰਜਾਬ ਭਰ ਦੇ ਗੁਰੂ ਰਵਿਦਾਸ ਮੰਦਰਾਂ ਵਿੱਚ ਦੀਪ ਪ੍ਰਜਵਲਿਤ ਕੀਤੇ ਜਾਣਗੇ ਅਤੇ ਭਜਨ-ਕੀਰਤਨ, ਧਾਰਮਿਕ ਪ੍ਰਵਚਨ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਸੰਗਤੀ ਲੰਗਰਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਬਾਅਦ 29 ਜੁਲਾਈ ਤੋਂ 10 ਸਤੰਬਰ ਤੱਕ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਕਲਸ਼ ਵੰਦਨ ਅਭਿਆਨ ਚਲਾਇਆ ਜਾਵੇਗਾ, ਜਿਸ ਤਹਿਤ ਵਾਰਾਣਸੀ ਵਿਖੇ ਗੁਰੂ ਰਵਿਦਾਸ ਜੀ ਦੀ ਜਨਮ ਅਸਥਾਨ ਸੀਰ ਗੋਵਰਧਨਪੁਰ ਦੀ ਪਵਿੱਤਰ ਮਿੱਟੀ ਨਾਲ ਭਰੇ ਕਲਸ਼ ਨੂੰ ਪੰਜਾਬ ਭਰ ਵਿੱਚ ਸ਼ਰਧਾ ਸਹਿਤ ਲਿਜਾ ਕੇ ਵੱਖ-ਵੱਖ ਗੁਰੂ ਰਵਿਦਾਸ ਮੰਦਰਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਢਿੱਲੋਂ ਨੇ ਕਿਹਾ ਕਿ 29 ਜੁਲਾਈ ਤੋਂ 31 ਅਗਸਤ ਤੱਕ ਸੰਤ ਸੰਪਰਕ ਅਭਿਆਨ ਚਲਾਇਆ ਜਾਵੇਗਾ, ਜਿਸ ਤਹਿਤ ਭਾਜਪਾ ਦੇ ਆਗੂ ਅਤੇ ਕਾਰਕੁਨ ਗੁਰੂ ਰਵਿਦਾਸ ਪਰੰਪਰਾ ਨਾਲ ਜੁੜੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਇਸ ਤੋਂ ਬਾਅਦ 5 ਅਕਤੂਬਰ ਤੋਂ 5 ਨਵੰਬਰ ਤੱਕ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਸਮਰਸਤਾ ਯਾਤਰਾ ਕੱਢੀ ਜਾਵੇਗੀ, ਜੋ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਤੋਂ ਵਾਰਾਣਸੀ ਦੇ ਸੀਰ ਗੋਵਰਧਨਪੁਰ ਤੱਕ ਗੁਰੂ ਰਵਿਦਾਸ ਜੀ ਦੇ ਸਮਾਨਤਾ, ਸਮਾਜਿਕ ਸਮਰਸਤਾ ਅਤੇ ਰਾਸ਼ਟਰੀ ਏਕਤਾ ਦੇ ਸੰਦੇਸ਼ ਨੂੰ ਲੈ ਕੇ ਜਾਵੇਗੀ। ਇਸ ਤੋਂ ਬਾਅਦ 26 ਨਵੰਬਰ 2026 ਤੋਂ 15 ਜਨਵਰੀ 2027 ਤੱਕ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਵਿਦਿਆਰਥੀ ਹੋਸਟਲ ਸੰਪਰਕ ਅਭਿਆਨ ਚਲਾਇਆ ਜਾਵੇਗਾ, ਜਿਸ ਤਹਿਤ ਹੋਸਟਲਾਂ ਵਿੱਚ ਸਮਰਸਤਾ ਸੰਵਾਦ ਪ੍ਰੋਗਰਾਮ ਕਰਵਾ ਕੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਕਸਿਤ ਭਾਰਤ ਦੇ ਸੰਕਲਪ ਨਾਲ ਜਾਣੂ ਕਰਵਾਇਆ ਜਾਵੇਗਾ।

‘ਸਮਰਸਤਾ ਸੰਕਲਪ ਅਭਿਆਨ’ ਨੂੰ ਪੰਜਾਬ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਪਹਿਲਾਂ ਹੀ ਡਾ. ਜਗਮੋਹਨ ਸਿੰਘ ਰਾਜੂ, ਆਈ.ਏ.ਐਸ. (ਸੇਵਾਮੁਕਤ) ਅਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਦੀ ਕਨਵੀਨਰਸ਼ਿਪ ਹੇਠ ਇੱਕ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਸਾਬਕਾ ਵਿਧਾਇਕ ਅਵਿਨਾਸ਼ ਚੰਦਰ, ਸ਼ੀਤਲ ਅੰਗੁਰਾਲ ਅਤੇ ਰਵੀ ਇੰਦਰ ਕਾਹਲੋਂ, ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਐਸ.ਆਰ. ਲਾਧੜ, ਸ਼੍ਰੀਮਤੀ ਰੇਣੂ ਕਸ਼ਯਪ ਅਤੇ ਸ਼੍ਰੀ ਭਾਨੂ ਪ੍ਰਤਾਪ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...