328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ- ਸ਼੍ਰੋਮਣੀ ਕਮੇਟੀ ਅਧਿਕਾਰੀ

by | Jan 7, 2026 | breaking news, daily, religion | 0 comments

ਕਿਹਾ; ਆਪ ਆਗੂਆਂ ਵੱਲੋਂ ਕੀਤੀ ਜਾ ਰਹੀ ਨਿਰਅਧਾਰ ਬਿਆਨਬਾਜ਼ੀ ਸਿੱਖ ਸੰਸਥਾ ਨੂੰ ਢਾਹ ਲਗਾਉਣ ਵਾਲੀ

ਅੰਮ੍ਰਿਤਸਰ, 6 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕੋਈ ਰਿਕਾਰਡ ਮੁਹੱਈਆ ਕਰਵਾਇਆ ਜਾਵੇਗਾ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਅਧਿਕਾਰੀਆਂ ਦੀ ਮੀਟਿੰਗ ਮਗਰੋਂ ਜਾਰੀ ਬਿਆਨ ਵਿਚ ਸਮੁੱਚੇ ਮਾਮਲੇ ’ਤੇ ਸਿੱਖ ਸੰਸਥਾ ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਗਿਆ ਕਿ ਜਿਹੜੇ ਇਸ ਮਾਮਲੇ ਵਿਚ ਦੋਸ਼ੀ ਮੁਲਾਜ਼ਮ ਸਨ, ਉਨ੍ਹਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਾਂਚ ਰਿਪੋਰਟ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਸੰਸਥਾ ਲਈ ਅੰਤਮ ਹੈ, ਜਿਸ ਅਨੁਸਾਰ ਸਰਕਾਰ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਭੇਟਾ ਨਿੱਜੀ ਹਿੱਤਾਂ ਲਈ ਵਰਤਣ ਅਤੇ ਰਿਕਾਰਡ ਵਿਚ ਹੇਰ-ਫੇਰ ਕਰਨ ਵਾਲੇ ਸਿੱਧੇ ਤੌਰ ’ਤੇ ਤਿੰਨ ਮੁਲਾਜ਼ਮ ਸ. ਕੰਵਲਜੀਤ ਸਿੰਘ, ਸ. ਬਾਜ ਸਿੰਘ ਤੇ ਸ. ਦਲਬੀਰ ਸਿੰਘ ਸਨ। ਇਨ੍ਹਾਂ ਨੇ ਆਪਣੀ ਲਾਲਸਾ ਖ਼ਾਤਿਰ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਪ੍ਰਬੰਧ ਨੂੰ ਹੀ ਬਦਨਾਮ ਕੀਤਾ। ਸ਼੍ਰੋਮਣੀ ਕਮੇਟੀ ਦੇ ਵਿਧਾਨ ਅਨੁਸਾਰ ਜਦੋਂ ਸ਼ਰਧਾਲੂ ਜਾਂ ਗੁਰਦੁਆਰਾ ਕਮੇਟੀਆਂ ਪਾਵਨ ਸਰੂਪਾਂ ਦੀ ਮੰਗ ਕਰਦੇ ਹਨ ਤਾਂ ਨਿਯਮਾਂ ਅਨੁਸਾਰ ਪ੍ਰਚਾਰਕ ਦੀ ਪੜਤਾਲ ਰਿਪੋਰਟ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਿਫਾਰਸ਼ ਬਾਅਦ ਸਕੱਤਰ ਪੱਧਰ ਦੇ ਅਧਿਕਾਰੀ ਵੱਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ। ਇਸ ਬਾਅਦ ਪਾਵਨ ਸਰੂਪ ਦੇਣ ਸਮੇਂ ਭੇਟਾ ਜਮ੍ਹਾਂ ਕਰਕੇ ਰਸੀਦ ਕੱਟੀ ਜਾਂਦੀ ਹੈ ਅਤੇ ਉਸ ਨੂੰ ਰਿਕਾਰਡ ਵਿਚ ਦਰਜ ਕੀਤਾ ਜਾਂਦਾ ਹੈ। ਇਸ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਕੇ ਇਹ ਜ਼ੁੰਮੇਵਾਰੀ ਪਬਲੀਕੇਸ਼ਨ ਵਿਭਾਗ ਵਿਖੇ ਤਾਇਨਾਤ ਤਤਕਾਲੀ ਮੁਲਾਜ਼ਮਾਂ ਨੇ ਨਹੀਂ ਨਿਭਾਈ। ਇਸ ਤਰ੍ਹਾਂ ਉਹ ਸਿੱਧੇ ਤੌਰ ’ਤੇ ਦੋਸ਼ੀ ਹੋਣ ਕਰਕੇ ਹੀ ਉਨ੍ਹਾਂ ਉੱਪਰ ਸਖ਼ਤ ਕਾਰਵਾਈ ਕੀਤੀ ਗਈ ਅਤੇ ਇਸ ਦੇ ਨਾਲ ਹੀ ਕਈ ਵੱਡੇ ਅਧਿਕਾਰੀਆਂ ਨੂੰ ਪ੍ਰਬੰਧਕੀ ਤੌਰ ’ਤੇ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸਿੱਖ ਗੁਰਦੁਆਰਾ ਐਕਟ ਦੀ ਭਾਵਨਾ ਅਨੁਸਾਰ ਕਾਰਜ ਕਰਦੀ ਹੈ ਅਤੇ ਇਸ ਦੌਰਾਨ ਕੰਮ ਕਰਨ ਵਾਲੇ ਹਰ ਮੁਲਾਜ਼ਮ ਦੀ ਆਪਣੀ ਨਿਰਧਾਰਤ ਜ਼ੁੰਮੇਵਾਰੀ ਹੈ। ਜੇਕਰ ਉਸ ਵਿਚ ਕੋਈ ਅਵੱਗਿਆ ਕਰਦਾ ਹੈ ਤਾਂ ਉਸ ਖਿਲਾਫ਼ ਸਰਵਿਸ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਨੀ ਸੰਸਥਾ ਦਾ ਆਪਣਾ ਅਧਿਕਾਰ ਹੈ।

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੰਜਾਬ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਨਿਰਆਧਾਰ ਬਿਆਨਬਾਜ਼ੀ ਨੂੰ ਵੀ ਸਿੱਖ ਸੰਸਥਾ ਨੂੰ ਜਾਣਬੁਝ ਕੇ ਬਦਨਾਮ ਕਰਨ ਵਾਲੀ ਹਰਕਤ ਕਰਾਰ ਦਿੱਤਾ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਸਿੱਖ ਕੌਮ ਦੀ ਆਪਣੀ ਹੈ, ਜਿਸ ਪ੍ਰਤੀ ਝੂਠਾ ਪ੍ਰਾਪੇਗੰਡਾ ਸਿੱਖਾਂ ਦੀ ਇਕ ਮਾਣਮਤੀ ਸੰਸਥਾ ਨੂੰ ਸੱਟ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਬਲਤੇਜ ਪੰਨੂ ਵੱਲੋਂ ਮੀਡੀਆ ਨਾਲ ਗੱਲ ਕਰਦਿਆਂ ਇਹ ਖਿਆਲ ਨਹੀਂ ਰੱਖਿਆ ਜਾ ਰਿਹਾ ਕਿ ਉਨ੍ਹਾਂ ਦੇ ਸ਼ਬਦ ਕਿਸੇ ਵੀ ਤਰ੍ਹਾਂ ਤਰਕਸੰਗਤ ਨਹੀਂ ਹਨ। ਮਨਮਰਜ਼ੀ ਦੀ ਬਿਆਨਬਾਜ਼ੀ ਨਾਲ ਸਿੱਖ ਸੰਸਥਾ ਦੀਆਂ ਪ੍ਰੰਪਰਾਵਾਂ ਅਤੇ ਆਭਾ ਨੂੰ ਭਾਰੀ ਢਾਹ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਦਿੱਤੇ ਜਾਂਦੇ ਹਨ। ਆਪ ਆਗੂ ਵੱਲੋਂ ਇਹ ਕਹਿਣਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪਾਸ ਪਾਵਨ ਸਰੂਪਾਂ ਦੇ ਸਬੰਧ ਵਿਚ ਇਕ ਡਾਇਰੀ ਹੈ, ਜੋ ਸੰਗਤਾਂ ਵਿਚ ਭੁਲੇਖਾ ਪੈਦਾ ਕਰਨ ਵਾਲੀ ਗੱਲ ਹੈ। ਅਜਿਹਾ ਕੋਈ ਵੀ ਵਿਧਾਨ ਨਹੀਂ ਹੈ, ਜਿਸ ਤਰ੍ਹਾਂ ਡਾਇਰੀ ਆਦਿ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ।

ਵੱਖ-ਵੱਖ ਸਮੇਂ ’ਤੇ ਪਬਲੀਕੇਸ਼ਨ ਵਿਭਾਗ ਵਿਖੇ ਬਤੌਰ ਇੰਚਾਰਜ ਅਤੇ ਮੀਤ ਸਕੱਤਰ ਸੇਵਾ ਨਿਭਾਉਣ ਵਾਲੇ ਸ. ਗੁਰਿੰਦਰ ਸਿੰਘ, ਸ, ਗੁਰਨਾਮ ਸਿੰਘ ਅਤੇ ਸ. ਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਪਾਵਨ ਸਰੂਪ ਦੇਣ ਲਈ ਡਾਇਰੀ ਜਾਂ ਪਰਚੀ ਦੀ ਕੋਈ ਵੀ ਵਿਵਸਥਾ ਨਹੀਂ ਹੈ। ਪਾਵਨ ਸਰੂਪਾਂ ਦੀ ਲਿਖਾਪੜ੍ਹੀ ਵਿਭਾਗੀ ਲੈਜਰਾਂ ਵਿਚ ਹੀ ਕੀਤੀ ਜਾਂਦੀ ਹੈ ਅਤੇ ਭੇਟਾ ਦੀ ਰਸੀਦ ਕੱਟੀ ਜਾਂਦੀ ਹੈ।

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਨੂੰ ਸਰਕਾਰ ਸਿੱਧੇ ਤੌਰ ’ਤੇ ਨਿਸ਼ਾਨੇ ’ਤੇ ਲੈਣ ਤੋਂ ਗੁਰੇਜ ਕਰੇ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰਵਾਈ ਗਈ ਜਾਂਚ ਅਨੁਸਾਰ ਇਸ ਸੰਜੀਦਾ ਮਾਮਲੇ ’ਤੇ ਸਿੱਖ ਸੰਸਥਾ ਵੱਲੋਂ ਆਪਣੀ ਕਾਰਵਾਈ ਕਰਨ ਮੌਕੇ ਕੋਈ ਢਿੱਲ ਨਹੀਂ ਵਰਤੀ ਗਈ। ਉਨ੍ਹਾਂ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ, ਜਿਸ ਬਾਰੇ ਸਰਕਾਰ ਨੂੰ ਸਮਝਣਾ ਚਾਹੀਦਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਪਬਲੀਸਿਟੀ ਅਸਿਸਟੈਂਟ ਸ. ਜਗਤਾਰ ਸਿੰਘ ਖੋਦੇਬੇਟ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: 328 ਪਾਵਨ ਸਰੂਪਾਂ ਦੇ ਮਾਮਲੇ ’ਚ ਸੰਸਥਾ ਤਰਫੋਂ ਸਥਿਤੀ ਸਪੱਸ਼ਟ ਕਰਦੇ ਹੋਏ ਸ਼੍ਰੋਮਣੀ ਕਮੇਟੀ ਅਧਿਕਾਰੀ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਵਿਭਾਗ, ਸ਼੍ਰੋਮਣੀ ਕਮੇਟੀ।
ਸੰਪਰਕ : 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...