328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

by | May 26, 2026 | daily, religion | 0 comments

– ਕਿਹਾ; ਵਿਸ਼ੇਸ਼ ਜਾਂਚ ਟੀਮ ਵੱਲੋਂ ਮੰਗੀਆਂ ਜਾ ਰਹੀਆਂ ਹਨ ਗੈਰ ਜ਼ਰੂਰੀ ਜਾਣਕਾਰੀਆਂ

ਅੰਮ੍ਰਿਤਸਰ, 26 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਟ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਗੈਰ-ਜ਼ਰੂਰੀ ਦਖਲਅੰਦਾਜ਼ੀ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਾਂਚ ਦੇ ਨਾਮ ਹੇਠ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਦੀ ਸੰਵਿਧਾਨਕ ਹਸਤੀ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ੁਰੂ ਤੋਂ ਹੀ ਪੂਰੀ ਸੁਹਿਰਦਤਾ ਅਤੇ ਪਾਰਦਰਸ਼ਤਾ ਨਾਲ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਮੁੱਖ ਰੱਖਦਿਆਂ ਸਿੱਟ ਨੂੰ ਹਰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਗਈ, ਪਰੰਤੂ ਦੁੱਖ ਦੀ ਗੱਲ ਹੈ ਕਿ ਸਿੱਟ ਨੇ ਇਸ ਸਹਿਯੋਗ ਨੂੰ ਸਮਝਣ ਦੀ ਬਜਾਏ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਤੇ ਅੰਦਰੂਨੀ ਮਾਮਲਿਆਂ ਨੂੰ ਆਪਣੇ ਏਜੰਡੇ ਦਾ ਹਿੱਸਾ ਬਣਾ ਲਿਆ ਹੈ।
ਉਨ੍ਹਾਂ ਕਿਹਾ ਕਿ ਸਿੱਟ ਵੱਲੋਂ ਲਗਾਤਾਰ ਅਜਿਹੀਆਂ ਜਾਣਕਾਰੀਆਂ ਮੰਗੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ 328 ਪਾਵਨ ਸਰੂਪਾਂ ਦੇ ਮਾਮਲੇ ਨਾਲ ਦੂਰ-ਦੂਰ ਤੱਕ ਕੋਈ ਸੰਬੰਧ ਨਹੀਂ ਬਣਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸਿੱਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿੱਤੀ ਖਾਤਿਆਂ, ਬੈਂਕ ਲੈਣ-ਦੇਣ ਅਤੇ ਸਮੁੱਚੇ ਆਰਥਿਕ ਵੇਰਵਿਆਂ ਦੀ ਮੰਗ ਕਰਨਾ ਉਸ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਕਦੇ ਸਿੱਟ ਆਪਣੇ ਨੁਮਾਇੰਦਿਆਂ ਨੂੰ ਬੈਂਕਾਂ ਵਿੱਚ ਭੇਜ ਕੇ ਖਾਤਿਆਂ ਦੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਕਦੇ ਪੱਤਰਾਂ ਰਾਹੀਂ ਵਿਸਥਾਰਪੂਰਵਕ ਵਿੱਤੀ ਵੇਰਵੇ ਮੰਗੇ ਜਾ ਰਹੇ ਹਨ।
ਹੁਣ ਸਿੱਟ ਵੱਲੋਂ ਨਿੱਜੀ ਚੈਨਲਾਂ ਈਟੀਸੀ ਅਤੇ ਜੀ ਨੈਕਸਟ ਮੀਡੀਆ ਨਾਲ ਬੀਤੇ ਲੰਬੇ ਸਮੇਂ ਦੌਰਾਨ ਗੁਰਬਾਣੀ ਕੀਰਤਨ ਸਬੰਧੀ ਕੀਤੇ ਗਏ ਸਮਝੌਤਿਆਂ ਦੇ ਵੇਰਵੇ ਵੀ ਮੰਗੇ ਗਏ ਹਨ, ਜਿਨ੍ਹਾਂ ਦਾ 328 ਪਾਵਨ ਸਰੂਪਾਂ ਨਾਲ ਕੋਈ ਸੰਬੰਧ ਨਹੀਂ ਬਣਦਾ।
ਇਥੋਂ ਤਕ ਕਿ ਜਿਹੜੀ ਜਾਣਕਾਰੀਆਂ ਪਹਿਲਾਂ ਹੀ ਸਿੱਟ ਨੂੰ ਦਿੱਤੀਆਂ ਜਾ ਚੁੱਕੀਆਂ ਹਨ, ਉਨ੍ਹਾਂ ਬਾਰੇ ਬਾਰ-ਬਾਰ ਦੁਬਾਰਾ ਪੱਤਰ ਭੇਜ ਕੇ ਫਿਰ ਜਾਣਕਾਰੀ ਮੰਗੀ ਜਾ ਰਹੀ ਹੈ।
ਇਹ ਸਭ ਕੁਝ ਜਾਂਚ ਦੇ ਮੂਲ ਮਕਸਦ ਤੋਂ ਬਾਹਰ ਜਾ ਕੇ ਕੀਤਾ ਜਾ ਰਿਹਾ ਹੈ। ਜਾਂਚ ਟੀਮ ਦੇ ਸਵਾਲ ਅਤੇ ਮਨਮਰਜ਼ੀ ਨਾਲ ਮੰਗੀਆਂ ਜਾ ਰਹੀਆਂ ਜਾਣਕਾਰੀਆਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ ਕਿ ਉਹ ਅਸਲ ਜਾਂਚ ਤੋਂ ਹਟ ਕੇ ਕਿਸੇ ਹੋਰ ਮਨਸੂਬੇ ਤਹਿਤ ਕੰਮ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇੰਝ ਮਹਿਸੂਸ ਹੁੰਦਾ ਹੈ ਕਿ ਪੰਜਾਬ ਸਰਕਾਰ ਸਿੱਟ ਦੇ ਜ਼ਰੀਏ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਸੰਵਿਧਾਨਕ ਅਧਿਕਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸ਼੍ਰੋਮਣੀ ਕਮੇਟੀ ਦਾ ਮਾਮਲਾ ਨਹੀਂ, ਸਗੋਂ ਸਿੱਖ ਸੰਸਥਾਵਾਂ ਦੀ ਖ਼ੁਦਮੁਖਤਿਆਰੀ ਅਤੇ ਅਧਿਕਾਰਾਂ ਨਾਲ ਜੁੜਿਆ ਸੰਵੇਦਨਸ਼ੀਲ ਵਿਸ਼ਾ ਹੈ। ਉਨ੍ਹਾਂ ਆਖਿਆ ਕਿ ਸਿੱਟ ਆਪਣੇ ਅਧਿਕਾਰਾਂ ਤੋਂ ਬਾਹਰ ਨਾ ਜਾਵੇ ਅਤੇ ਕੇਵਲ 328 ਪਾਵਨ ਸਰੂਪਾਂ ਦੀ ਜਾਂਚ ਤਕ ਹੀ ਸੀਮਤ ਰਹੇ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...