37 ਨਵੇਂ ਦਿਨ ਵੀ, 37 ਨਿਸ਼ਾਨ ਮਾਰਿਆਂ ਅੱਗੇ, 37 ਨਿਸ਼ਾਨੀਆਂ ਮਾਰੀਆਂ 54 ਵੱਡੀਆਂ ਨਿਸ਼ਾਨੀਆਂ ਤੋਂ

by | Apr 6, 2025 | breaking news, crime, daily | 0 comments

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

— ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 37 ਐਫਆਈਆਰਜ਼ ਦਰਜ, 411 ਗ੍ਰਾਮ ਹੈਰੋਇਨ , 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

— 66 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 150 ਤੋਂ ਵੱਧ ਪੁਲਿਸ ਟੀਮਾਂ ਨੇ 364 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 6 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 37ਵੇਂ ਦਿਨ, ਪੰਜਾਬ ਪੁਲਿਸ ਨੇ 337 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 37 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 54 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, ਮਹਿਜ਼ 37 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 5169 ਹੋ ਗਈ ਹੈ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 411 ਗ੍ਰਾਮ ਹੈਰੋਇਨ, 1617 ਨਸ਼ੀਲੀਆਂ ਗੋਲੀਆਂ ਅਤੇ 34400 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਇੱਕੋ ਸਮੇਂ ਤੇ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ , ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 364 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ੇ ਦੀ ਲਾਹਨਤ ਦੇ ਖਾਤਮੇ ਤੱਕ ਜਾਰੀ ਰਹਿਣਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...