46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

by | Jun 13, 2025 | breaking news, daily, health | 0 comments

— 15 ਮਿੰਟਾਂ ਦੇ ਅੰਦਰ-ਅੰਦਰ ਐਂਬੂਲੈਂਸ ਸੇਵਾ ਪੀੜਤਾਂ ਤੱਕ ਪਹੁੰਚ ਰਹੀ ਹੈ: ਡਾ. ਬਲਬੀਰ ਸਿੰਘ

— ਸਮਾਣਾ ਵਿਖੇ ਹੋਏ ਦੁਖਦਾਈ ਹਾਦਸੇ ਦੇ ਪੀੜਤਾਂ ਦੀ ਯਾਦ ਵਿੱਚ 7 ਚਾਈਲਡ ਮੈਮੋਰੀਅਲ ਐਂਬੂਲੈਂਸਾਂ ਕੀਤੀਆਂ ਸਮਰਪਿਤ: ਸਿਹਤ ਮੰਤਰੀ

— ਤੁਰੰਤ ਰਿਸਪਾਂਸ ਲਈ ਸਾਰੀਆਂ ਨਵੀਆਂ ਐਂਬੂਲੈਂਸਾਂ ਉੱਨਤ ਡਾਕਟਰੀ ਉਪਕਰਣਾਂ ਅਤੇ ਜੀਪੀਐਸ ਨਾਲ ਲੈਸ

ਚੰਡੀਗੜ੍ਹ, 13 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ ਵਿੱਚ ਐਮਰਜੈਂਸੀ ਡਾਕਟਰੀ ਸੇਵਾਵਾਂ ਦਾ ਹੋਰ ਵਿਸਥਾਰ ਕਰਨਗੀਆਂ। ਨਵੀਆਂ ਐਂਬੂਲੈਂਸਾਂ ਸ਼ਾਮਲ ਕਰਨ ਨਾਲ ਪੰਜਾਬ ਦੇ ਐਮਰਜੈਂਸੀ ਐਂਬੂਲੈਂਸ ਫਲੀਟ ਦੀ ਗਿਣਤੀ 371 ਹੋ ਗਈ ਹੈ, ਜਿਸ ਨਾਲ ਇਸ ਦੀਆਂ ਜੀਵਨ ਰੱਖਿਅਕ ਸਮਰੱਥਾਵਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਇਹਨਾਂ ਨਵੀਂਆਂ ਸ਼ਾਮਲ ਕੀਤੀਆਂ ਐਂਬੂਲੈਂਸਾਂ ਵਿੱਚ 7 ‘ਚਾਈਲਡ ਮੈਮੋਰੀਅਲ ਐਂਬੂਲੈਂਸਾਂ’ ਵੀ ਸ਼ਾਮਲ ਹਨ ਹੈ ਜੋ ਇਸ ਸਾਲ 7 ਮਈ ਨੂੰ ਸਮਾਣਾ (ਪਟਿਆਲਾ) ਵਿਖੇ ਵਾਪਰੇ ਸੜਕ ਹਾਦਸੇ ਵਿੱਚ ਦੁਖਦਾਈ ਤੌਰ ‘ਤੇ ਆਪਣੀਆਂ ਜਾਨਾਂ ਗੁਆਉਣ ਵਾਲੇ ਬੱਚਿਆਂ ਦੀ ਯਾਦ ਨੂੰ ਸਮਰਪਿਤ ਹਨ। ਅਤਿ-ਆਧੁਨਿਕ ਮੈਡੀਕਲ ਉਪਕਰਣਾਂ ਨਾਲ ਲੈਸ ਇਹ ਐਂਬੂਲੈਂਸਾਂ ਖੇਤਰ ਵਿੱਚ ਐਮਰਜੈਂਸੀ ਰਿਸਪਾਂਸ ਨੂੰ ਮਜ਼ਬੂਤ ਕਰਦੇ ਹੋਏ ਉਨ੍ਹਾਂ ਬੱਚਿਆਂ ਨੂੰ ਸ਼ਰਧਾਂਜਲੀ ਵਜੋਂ ਕੰਮ ਕਰਨਗੀਆਂ।

ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਾਰੀਆਂ ਨਵੀਆਂ ਸ਼ਾਮਲ ਕੀਤੀਆਂ ਗਈਆਂ ਐਂਬੂਲੈਂਸਾਂ ਅਤਿ-ਆਧੁਨਿਕ ਡਾਕਟਰੀ ਉਪਕਰਣਾਂ ਨਾਲ ਲੈਸ ਹਨ ਜਿਨ੍ਹਾਂ ਵਿੱਚ ਆਕਸੀਜਨ ਅਤੇ ਐਂਬੂ-ਬੈਗ, ਜੀਵਨ-ਰੱਖਿਅਕ ਦਵਾਈਆਂ ਅਤੇ ਤੁਰੰਤ ਰਿਸਪਾਂਸ ਨੂੰ ਯਕੀਨੀ ਬਣਾਉਣ ਲਈ ਜੀਪੀਐਸ-ਅਧਾਰਤ ਟਰੈਕਿੰਗ ਸਿਸਟਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਐਂਬੂਲੈਂਸ ਸੇਵਾ ਪੀੜਤਾਂ ਤੱਕ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਵਿਚ ਪਹੁੰਚ ਰਹੀ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਬਿਹਤਰ ਅਤੇ ਅੰਤਰਰਾਸ਼ਟਰੀ ਮਾਪਦੰਡਾਂ ਦੇ ਮੁਤਾਬਕ ਹੈ। ਉਨ੍ਹਾਂ ਅੱਗੇ ਕਿਹਾ, “ਸਾਡਾ ਟੀਚਾ ਰਿਸਪਾਂਸ ਸਮੇਂ ਨੂੰ 10 ਮਿੰਟ ਤੱਕ ਘਟਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਗੰਭੀਰ ਦੇਖਭਾਲ ਸੇਵਾ ਗੋਲਡਨ ਆਵਰ ਅੰਦਰ ਮਰੀਜ਼ਾਂ ਤੱਕ ਪਹੁੰਚੇ।”

ਜ਼ਿਕਰਯੋਗ ਹੈ ਕਿ 108 ਐਂਬੂਲੈਂਸ ਸੇਵਾ ਜੋ ਪੰਜਾਬ ਦਾ ਸਭ ਤੋਂ ਭਰੋਸੇਮੰਦ ਐਮਰਜੈਂਸੀ ਰਿਸਪਾਂਸ ਨੈੱਟਵਰਕ ਹੈ, 2011 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 30 ਲੱਖ ਤੋਂ ਵੱਧ ਨਾਗਰਿਕਾਂ ਨੂੰ ਸੇਵਾਵਾਂ ਦੇ ਚੁੱਕੀ ਹੈ ਅਤੇ ਹਾਦਸਿਆਂ, ਦਿਲ ਦੀਆਂ ਬਿਮਾਰੀਆਂ ਸਬੰਧੀ ਐਮਰਜੈਂਸੀਆਂ, ਮਾਵਾਂ ਦੀਆਂ ਸਿਹਤ ਸਮੱਸਿਆਵਾਂ ਅਤੇ ਹਾਦਸਿਆਂ ਦੌਰਾਨ ਗੰਭੀਰ ਦੇਖਭਾਲ ਪ੍ਰਦਾਨ ਕਰਦੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ, “108 ਸੇਵਾ ਸਾਡੀ ਐਮਰਜੈਂਸੀ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ। ਇਨ੍ਹਾਂ ਨਵੀਆਂ ਐਂਬੂਲੈਂਸਾਂ ਨਾਲ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਲੋੜਵੰਦ ਤੱਕ ਸੇਵਾਵਾਂ ਪਹੁੰਚਾਈਆਂ ਜਾਣ।”

ਸਿਹਤ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਤੋਂ ਬਾਅਦ ਪਹਿਲੇ ਘੰਟੇ ਨੂੰ ‘ਗੋਲਡਨ ਆਵਰ’ ਮੰਨਿਆ ਜਾਂਦਾ ਹੈ, ਜਿੱਥੇ ਸਮੇਂ ਸਿਰ ਡਾਕਟਰੀ ਸਹਾਇਤਾ ਜਾਨਾਂ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖੀਆ ਫੋਰਸ (ਐਸਐਸਐਫ) ਦੇ ਨਜਦੀਕੀ ਤਾਲਮੇਲ ਨਾਲ ਕੰਮ ਕਰਨ ਵਾਲੀਆਂ 108 ਐਂਬੂਲੈਂਸਾਂ ਨੇ ਮੌਕੇ ‘ਤੇ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਕੇ ਮੌਤਾਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਡਾ. ਬਲਬੀਰ ਸਿੰਘ ਨੇ ਪੈਰਾਮੈਡਿਕਸ, ਡਰਾਈਵਰਾਂ ਅਤੇ ਐਮਰਜੈਂਸੀ ਰਿਸਪਾਂਡਰਾਂ ਦੀਆਂ ਸਮਰਪਿਤ ਟੀਮਾਂ ਦੀ ਉਨ੍ਹਾਂ ਦੀ ਅਣਥੱਕ ਸੇਵਾ ਲਈ ਪ੍ਰਸ਼ੰਸਾ ਵੀ ਕੀਤੀ।

ਦੱਸਣਯੋਗ ਹੈ ਕਿ ਜ਼ਮੀਨੀ ਪੱਧਰ ‘ਤੇ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਨਵੀਆਂ ਐਂਬੂਲੈਂਸਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਰਨਾਲਾ (1), ਬਠਿੰਡਾ (1), ਫਰੀਦਕੋਟ (1), ਫਤਿਹਗੜ੍ਹ ਸਾਹਿਬ (3), ਫਾਜ਼ਿਲਕਾ (1), ਫਿਰੋਜ਼ਪੁਰ (1), ਗੁਰਦਾਸਪੁਰ (2), ਹੁਸ਼ਿਆਰਪੁਰ (1), ਜਲੰਧਰ (1), ਕਪੂਰਥਲਾ (2), ਲੁਧਿਆਣਾ (4), ਮਾਨਸਾ (2), ਮੋਗਾ (2), ਮੋਹਾਲੀ (2), ਮੁਕਤਸਰ ਸਾਹਿਬ (1), ਮਾਲੇਰਕੋਟਲਾ (2), ਐਸ.ਐਸ.ਐਸ. ਨਗਰ (2), ਪਠਾਨਕੋਟ (2), ਪਟਿਆਲਾ (11), ਰੂਪਨਗਰ (1), ਸੰਗਰੂਰ (2), ਤਰਨਤਾਰਨ (1) ਸ਼ਾਮਲ ਹਨ।

ਇਸ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐਚਐਸਸੀ) ਦੇ ਚੇਅਰਮੈਨ ਰਮਨ ਬਹਿਲ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਪੀਐਚਐਸਸੀ ਦੇ ਮੈਨੇਜਿੰਗ ਡਾਇਰੈਟਰ ਅਮਿਤ ਤਲਵਾੜ, ਸਿਹਤ ਸੇਵਾਵਾਂ ਪੰਜਾਬ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ, ਪਰਿਵਾਰ ਭਲਾਈ ਪੰਜਾਬ ਦੀ ਡਾਇਰੈਕਟਰ ਡਾ. ਜਸਮਿੰਦਰ ਕੌਰ, ਸਟੇਟ ਇੰਸ਼ੋਰੈਂਸ ਪੰਜਾਬ ਦੀ ਡਾਇਰੈਕਟਰ ਡਾ. ਜਸਪ੍ਰੀਤ ਕੌਰ, ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਡਾ. ਬਲਵਿੰਦਰ ਸਿੰਘ, ਪੀਐਚਐਸਸੀ ਪ੍ਰੋਕਿਊਰਮੈਂਟ ਦੇ ਡਾਇਰੈਕਟਰ ਡਾ. ਪਵਨਪ੍ਰੀਤ ਕੌਰ, ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਦੇ ਡਾਇਰੈਕਟਰ-ਕਮ-ਰਾਜ ਨੋਡਲ ਅਫਸਰ, ਮਿਸ਼ਨ ਤੰਦਰੁਸਤ ਪੰਜਾਬ ਡਾ. ਗੁਰਹਰਮਿੰਦਰ ਸਿੰਘ ਅਤੇ 108 ਐਂਬੂਲੈਂਸ ਸੇਵਾ ਦੇ ਪ੍ਰੋਜੈਕਟ ਹੈੱਡ ਮਨੀਸ਼ ਬੱਤਰਾ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...