5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

by | Jun 30, 2026 | breaking news, daily, religion | 0 comments

ਪੰਥਕ ਇਕਜੁੱਟਤਾ ਲਈ 5 ਜੁਲਾਈ ਨੂੰ ਅੰਮ੍ਰਿਤਸਰ ਪੁੱਜਣ ਦੀ ਕੀਤੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੱਖੇ ਪੰਥਕ ਇਕੱਠ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਸਿੱਖ ਜਥੇਬੰਦੀਆਂ ਤੇ ਵੱਖ ਵੱਖ ਸੰਪ੍ਰਦਾਵਾਂ ਦੇ ਮੁੱਖੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕੱਤਰਤਾ ਸਬੰਧੀ ਸੱਦਾ ਪੱਤਰ ਸੌਂਪੇ ਗਏ। ਸਿੱਖ ਆਗੂਆਂ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜੱਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਹਾਕਮ ਸਿੰਘ, ਰੇਸ਼ਮ ਸਿੰਘ ਬਰਨਾਲਾ ਤੇ ਬਾਬਾ ਜਗਜੀਤ ਸਿੰਘ ਲੋਪੋ ਵਾਲਿਆਂ ਸਮੇਤ ਹੋਰ ਮਹਾਂਪੁਰਖਾਂ ਨੂੰ ਮਿਲ ਕੇ ਸੱਦਾ ਪੱਤਰ ਸੌਂਪੇ। ਇਸ ਦੌਰਾਨ ਜਿੱਥੇ ਮੌਜੂਦਾ ਸਮੇਂ ਪੰਥਕ ਸੰਸਥਾਵਾਂ ਨੂੰ ਦਰਪੇਸ਼ ਚਨੌਤੀਆਂ ਤੇ ਸਿੱਖ ਮਸਲਿਆਂ ਸਬੰਧੀ ਡੂੰਘੀ ਅਤੇ ਸਾਰਥਕ ਵਿਚਾਰ-ਚਰਚਾ ਕੀਤੀ ਗਈ, ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨੇ ਜਾਣ ਦੇ ਸੰਬੰਧ ਵਿੱਚ ਪੈਦਾ ਹੋਈ ਮੌਜੂਦਾ ਸਥਿਤੀ ਬਾਰੇ 5 ਜੁਲਾਈ ਨੂੰ ਬੁਲਾਏ ਵਿਸਾਲ ਪੰਥਕ ਇਕੱਠ ਵਿੱਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ ਗਈ।
ਇਸੇ ਦੌਰਾਨ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਸੰਤ ਸਮਾਜ ਦੇ ਪ੍ਰਮੁੱਖ ਆਗੂਆਂ ਨਾਲ ਇੱਕ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਹੁਕਮਨਾਮੇ ਦੇ ਸੰਦੇਸ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਰ ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਸੰਗਤ ਨੂੰ ਮੌਜੂਦਾ ਸਰਕਾਰ ਦੇ ਪੰਥ ਵਿਰੋਧੀ ਚਿਹਰੇ ਤੋਂ ਜਾਣੂ ਕਰਵਾਇਆ ਜਾ ਸਕੇ। ਇਸੇ ਕੜੀ ਦੇ ਤਹਿਤ ਹੁਣ ਸਮੁੱਚੇ ਪੰਥ ਦੀ ਰਾਏ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਪੰਥਕ ਇਕੱਤਰਤਾ ਸੱਦੀ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹਰ ਸਿੱਖ ਲਈ ਸਿਰਮੌਰ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਅਤੇ ਪੰਥ ਵਿਰੋਧੀ ਤਾਕਤਾਂ ਦੀ ਪਹਿਚਾਣ ਕਰਨੀ ਅਤੇ ਇਕਜੁੱਟਤਾ ਨਾਲ ਟਾਕਰਾ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ 5 ਜੁਲਾਈ ਦਾ ਪੰਥਕ ਇਕੱਠ ਕੌਮ ਦੀ ਇੱਕਜੁੱਟਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਵੇਗਾ।
ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚੋਂ ਵੱਧ ਤੋਂ ਵੱਧ ਸੰਗਤ ਨੂੰ ਨਾਲ ਲੈ ਕੇ 5 ਜੁਲਾਈ ਨੂੰ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਹੁੰਚਣ, ਤਾਂ ਜੋ ਕੌਮ ਵਿਰੋਧੀ ਅਨਸਰਾਂ ਨੂੰ ਕਰਾਰਾ ਜਵਾਬ ਦਿੱਤਾ ਜਾ ਸਕੇ।
ਇਸ ਦੌਰਾਨ ਮੌਜੂਦ ਸੰਤ ਸਮਾਜ ਦੇ ਮਹਾਂਪੁਰਸ਼ਾਂ ਨੇ ਸ਼੍ਰੋਮਣੀ ਕਮੇਟੀ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ‘ਤੇ ਪਹਿਰਾ ਦੇਣਾ ਉਨ੍ਹਾਂ ਦਾ ਮੁਢਲਾ ਫਰਜ਼ ਹੈ। ਉਨ੍ਹਾਂ ਨੇ 5 ਜੁਲਾਈ ਦੀ ਪੰਥਕ ਇਕੱਤਰਤਾ ਵਿੱਚ ਵੱਡੀ ਗਿਣਤੀ ਵਿੱਚ ਸਾਧੂ-ਸੰਤਾਂ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕਰਨ ਦਾ ਪੂਰਨ ਵਿਸ਼ਵਾਸ ਦਿਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਬਾਬਾ ਦਲਜੀਤ ਸਿੰਘ ਅਕਾਲੀ ਬੁੱਢਾ ਦਲ ਸੰਗਰੂਰ, ਬਾਬਾ ਸੁਖਵਿੰਦਰ ਸਿੰਘ ਮੋਨੀ ਗੁ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ, ਬਾਬਾ ਹਰਬੇਅੰਤ ਸਿੰਘ ਗੁ. ਸਾਹਿਬ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ, ਬਾਬਾ ਸੁਖਦੇਵ ਸਿੰਘ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਅਤਰ ਸਿੰਘ ਜੀ, ਬਾਬਾ ਜਗਜੀਤ ਸਿੰਘ , ਕਾਕਾ ਵੀਰ ਜੀ ਬੜੂ ਸਾਹਿਬ ਵਾਲੇ, ਬਾਬਾ ਭਰਭੂਰ ਸਿੰਘ ਫ਼ਤਿਹ ਮਾਜਰੀ ਬਾਬਾ ਰਣਜੋਧ ਸਿੰਘ ਸੰਗਰੂਰ, ਬਾਬਾ ਹਰਪਾਲ ਸਿੰਘ ਭੋਜੋਵਾਲ ਬਾਬਾ ਗੁਰਜੰਟ ਸਿੰਘ ਤਪਾ ਦਰਾਜ਼, ਬਾਬਾ ਦਲਬੀਰ ਸਿੰਘ ਮਾਨਾ ਬਾਬਾ ਗੁਲਵਿੰਦਰ ਸਿੰਘ ਬਾਬਾ ਸੁਖਪਾਲ ਸਿੰਘ ਦਰੋਗੇਵਾਲੇ ਬਾਬਾ ਜਗਤਾਰ ਸਿੰਘ ਗੁ. ਮੰਜੀ ਸਾਹਿਬ ਆਲੋਔਰਖ, ਬਾਬਾ ਤਰਲੋਚਨ ਸਿੰਘ ਗੁਰਦੁਆਰਾ ਮੰਜੀ ਸਾਹਿਬ, ਭਾਈ ਗੁਰਸੇਵਕ ਸਿੰਘ ਘਰਾਚੋ ਪ੍ਰਚਾਰਕ ਕੰਮ ਨਿਗਰਾਨ ਜ਼ਿਲ੍ਹਾ ਸੰਗਰੂਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...