5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

by | Jan 26, 2026 | breaking news, daily | 0 comments

*ਚਾਰ ਪੀ.ਪੀ.ਐਸ. ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ*

*ਡੀਜੀਪੀ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੀਤਾ ਧੰਨਵਾਦ*

ਚੰਡੀਗੜ੍ਹ, 25 ਜਨਵਰੀ:

ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2026 ਦੀ ਪੂਰਵ ਸੰਧਿਆ ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਇੱਕ ਪੀਪੀਐਸ ਅਧਿਕਾਰੀ ਡੀਐਸਪੀ ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਅਤੇ ਚਾਰ ਪੁਲਿਸ ਅਧਿਕਾਰੀਆਂ, ਜਿਨ੍ਹਾਂ ਵਿੱਚ ਇੰਸਪੈਕਟਰ ਨਿਰਮਲ ਸਿੰਘ, ਹੈੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ, ਏਐਸਆਈ ਬਲਬੀਰ ਚੰਦ ਅਤੇ ਸੀਨੀਅਰ ਕਾਂਸਟੇਬਲ ਧਰਮਪਾਲ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਐਲਾਨ ਕੀਤਾ।

ਇਸੇ ਤਰ੍ਹਾਂ ਏਆਈਜੀ ਐਸਪੀਯੂ ਬਲਜੀਤ ਸਿੰਘ, ਐਸਪੀ ਹੈੱਡਕੁਆਰਟਰ ਫਰੀਦਕੋਟ ਮਨਵਿੰਦਰਬੀਰ ਸਿੰਘ, ਡੀਐਸਪੀ ਇਨਵੈਸਟੀਗੇਸ਼ਨ ਦਲਜੀਤ ਸਿੰਘ ਅਤੇ ਐਸਪੀ ਦਵਿੰਦਰ ਸਮੇਤ ਚਾਰ ਪੀਪੀਐਸ ਅਧਿਕਾਰੀ ਉਨ੍ਹਾਂ 19 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ। ਬਾਕੀ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਮਨਦੀਪ ਸਿੰਘ, ਇੰਸਪੈਕਟਰ ਰੁਸ਼ਿਕਾ, ਇੰਸਪੈਕਟਰ ਪ੍ਰਭਜੋਤ ਕੌਰ, ਇੰਸਪੈਕਟਰ ਕੁਲਵੰਤ ਸਿੰਘ, ਇੰਸਪੈਕਟਰ ਸੁਮਿਤ ਮੋਰ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਗੁਰਪਾਲ ਸਿੰਘ, ਐਸਆਈ ਭੁਪਿੰਦਰ ਸਿੰਘ, ਏਐਸਆਈ ਗੁਰਜੰਟ ਸਿੰਘ, ਏਐਸਆਈ ਗੁਰਵੀਰ ਸਿੰਘ, ਏਐਸਆਈ ਗੁਰਪ੍ਰੀਤ ਸਿੰਘ, ਏਐਸਆਈ ਕੁਲਜੀਤ ਸਿੰਘ, ਐਚਸੀ ਮਨਦੀਪ ਸਿੰਘ, ਐਚਸੀ ਸੁਖਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਨੁ ਬਾਲਾ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...