5 ਘੰਟੇ ਬਿਨਾਂ ਰੁਕੇ ਜਨ ਸੇਵਾ… ਮੇਅਰ ਸੌਰਭ ਜੋਸ਼ੀ ਦੇ ਜਨਤਾ ਦਰਬਾਰ ਵਿੱਚ ਉਮੜਿਆ ਲੋਕਾਂ ਦਾ ਸੈਲਾਬ, ਹਰ ਫ਼ਰਿਆਦੀ ਦੀ ਸੁਣੀ ਗਈ ਗੱਲ

by | Jul 28, 2026 | breaking news, daily, politics | 0 comments

ਕਰੀਬ 600 ਨਾਗਰਿਕਾਂ ਨੇ ਰੱਖੀਆਂ ਆਪਣੀਆਂ ਸਮੱਸਿਆਵਾਂ; ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ, ਬਾਕੀਆਂ ਲਈ ਸਮੇਂਬੱਧ ਕਾਰਵਾਈ ਦੇ ਹੁਕਮ

ਜਨ ਸੇਵਾ, ਪਾਰਦਰਸ਼ਤਾ ਅਤੇ ਜਵਾਬਦੇਹ ਪ੍ਰਸ਼ਾਸਨ ਦੇ ਆਪਣੇ ਸੰਕਲਪ ਨੂੰ ਅੱਗੇ ਵਧਾਉਂਦੇ ਹੋਏ ਚੰਡੀਗੜ੍ਹ ਦੇ ਮੇਅਰ ਸ਼੍ਰੀ ਸੌਰਭ ਜੋਸ਼ੀ ਨੇ ਅੱਜ ਨਗਰ ਨਿਗਮ ਭਵਨ, ਸੈਕਟਰ-17 ਸਥਿਤ ਆਪਣੇ ਦਫ਼ਤਰ ਵਿੱਚ ਜਨਤਾ ਦਰਬਾਰ ਲਗਾਇਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਕਰੀਬ 500–600 ਨਾਗਰਿਕਾਂ ਨੇ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਅ ਮੇਅਰ ਸਾਹਿਬ ਅੱਗੇ ਰੱਖੇ। ਭਾਰੀ ਭੀੜ ਕਾਰਨ ਮੇਅਰ ਦਾ ਦਫ਼ਤਰ ਅਤੇ ਆਸ-ਪਾਸ ਦਾ ਇਲਾਕਾ ਸਾਰਾ ਦਿਨ ਲੋਕਾਂ ਨਾਲ ਖਚਾਖਚ ਭਰਿਆ ਰਿਹਾ।

ਇਸ ਜਨਤਾ ਦਰਬਾਰ ਵਿੱਚ ਜੌਇੰਟ ਕਮਿਸ਼ਨਰ-III ਸ਼੍ਰੀ ਬਲਬੀਰ ਰਾਜ ਸਿੰਘ ਸਮੇਤ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ ਅਤੇ ਕਈ ਮਾਮਲਿਆਂ ਵਿੱਚ ਮੌਕੇ ‘ਤੇ ਹੀ ਲੋੜੀਂਦੀ ਕਾਰਵਾਈ ਯਕੀਨੀ ਬਣਾਈ।

ਜਨ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦਾ ਪਰਚਾ ਦਿੰਦਿਆਂ ਮੇਅਰ ਸੌਰਭ ਜੋਸ਼ੀ ਨੇ ਲਗਾਤਾਰ ਲਗਭਗ ਪੰਜ ਘੰਟੇ ਬਿਨਾਂ ਕਿਸੇ ਲੰਚ ਬ੍ਰੇਕ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਹ ਯਕੀਨੀ ਬਣਾਇਆ ਕਿ ਆਖ਼ਰੀ ਵਿਅਕਤੀ ਦੀ ਗੱਲ ਸੁਣੇ ਬਿਨਾਂ ਜਨਤਾ ਦਰਬਾਰ ਸਮਾਪਤ ਨਾ ਕੀਤਾ ਜਾਵੇ। ਮੇਅਰ ਦੀ ਇਸ ਕਾਰਜਸ਼ੈਲੀ ਅਤੇ ਸਮਰਪਣ ਦੀ ਹਾਜ਼ਰ ਨਾਗਰਿਕਾਂ ਨੇ ਖੁੱਲ੍ਹ ਕੇ ਸਰਾਹਨਾ ਕੀਤੀ।

ਜਨਤਾ ਦਰਬਾਰ ਵਿੱਚ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ (RWA), ਮਾਰਕੀਟ ਵੈਲਫੇਅਰ ਐਸੋਸੀਏਸ਼ਨ (MWA), ਪਿੰਡਾਂ ਦੀਆਂ ਕਮੇਟੀਆਂ, ਵਪਾਰੀ ਸੰਸਥਾਵਾਂ, ਸਮਾਜਿਕ ਸੰਗਠਨ, ਰੇਹੜੀ-ਫੜੀ ਵਿਕਰੇਤਾ ਅਤੇ ਵੱਡੀ ਗਿਣਤੀ ਵਿੱਚ ਆਮ ਨਾਗਰਿਕ ਸ਼ਾਮਲ ਹੋਏ।

ਲੋਕਾਂ ਵੱਲੋਂ ਸੈਕਟਰ-15A ਵੈਂਡਰ ਜ਼ੋਨ ਦੇ ਵੈਂਡਰਾਂ ਨੂੰ ਉਨ੍ਹਾਂ ਦੇ ਮੂਲ ਸਰਵੇ ਕੀਤੇ ਸਥਾਨਾਂ ‘ਤੇ ਮੁੜ ਵਸਾਉਣ, ਵੈਂਡਿੰਗ ਜ਼ੋਨਾਂ ਦੇ ਸੁਚੱਜੇ ਪ੍ਰਬੰਧ, ਧੋਬੀ ਘਾਟ, ਜ਼ਮੀਨ ਹੇਠਲੇ ਤੰਦੂਰ, ਸੈਕਟਰ-22C ਸ਼ਾਸਤਰੀ ਮਾਰਕੀਟ ਦੇ ਨਵੀਨੀਕਰਨ ਦੌਰਾਨ ਅਸਥਾਈ ਸ਼ੈਡਾਂ ਦੀ ਇਜਾਜ਼ਤ, ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ, ਸਫ਼ਾਈ, ਸੜਕਾਂ ਅਤੇ ਗਲੀਆਂ ਦੀ ਮੁਰੰਮਤ, ਸਟ੍ਰੀਟ ਲਾਈਟਾਂ, ਪਾਰਕਾਂ ਦੀ ਸੰਭਾਲ, ਪਾਣੀ ਦੀ ਸਪਲਾਈ, ਸੀਵਰੇਜ, ਬਰਸਾਤੀ ਪਾਣੀ ਦੀ ਨਿਕਾਸੀ, ਨਾਲਿਆਂ ਦੀ ਸਫ਼ਾਈ, ਕਬਜ਼ੇ ਹਟਾਉਣ, ਪਾਰਕਿੰਗ ਪ੍ਰਬੰਧ, ਬਾਗਬਾਨੀ ਅਤੇ ਹੋਰ ਨਾਗਰਿਕ ਸੁਵਿਧਾਵਾਂ ਨਾਲ ਸੰਬੰਧਿਤ ਮੁੱਦੇ ਉਠਾਏ ਗਏ।

ਮੇਅਰ ਸ਼੍ਰੀ ਸੌਰਭ ਜੋਸ਼ੀ ਨੇ ਹਰ ਸ਼ਿਕਾਇਤ ਨੂੰ ਧਿਆਨ ਨਾਲ ਸੁਣਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਜਿੱਥੇ ਸੰਭਵ ਹੋਇਆ, ਉੱਥੇ ਹੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਜਦਕਿ ਬਾਕੀ ਮਾਮਲਿਆਂ ਨੂੰ ਸੰਬੰਧਿਤ ਵਿਭਾਗਾਂ ਨੂੰ ਸਮੇਂਬੱਧ ਹੱਲ ਲਈ ਸਪੱਸ਼ਟ ਹਦਾਇਤਾਂ ਨਾਲ ਭੇਜਿਆ ਗਿਆ। ਨਾਲ ਹੀ ਅਧਿਕਾਰੀਆਂ ਨੂੰ ਸ਼ਿਕਾਇਤਕਰਤਾਵਾਂ ਨਾਲ ਨਿਯਮਿਤ ਸੰਪਰਕ ਵਿੱਚ ਰਹਿਣ ਅਤੇ ਹਰ ਮਾਮਲੇ ਦੀ ਪ੍ਰਗਤੀ ਬਾਰੇ ਜਾਣਕਾਰੀ ਦੇਣ ਦੇ ਵੀ ਨਿਰਦੇਸ਼ ਦਿੱਤੇ।

ਇਸ ਮੌਕੇ ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਜਨਤਾ ਦਰਬਾਰ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਭਰੋਸੇ ਦਾ ਮਜ਼ਬੂਤ ਪੁਲ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਹਰ ਨਾਗਰਿਕ ਦੀ ਅਸਲ ਸਮੱਸਿਆ ਦਾ ਪਾਰਦਰਸ਼ੀ, ਸੰਵੇਦਨਸ਼ੀਲ ਅਤੇ ਤੁਰੰਤ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਨਾਗਰਿਕਾਂ, RWA, MWA, ਪਿੰਡਾਂ ਦੀਆਂ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਸਾਫ਼-ਸੁਥਰੇ, ਹਰਿਆਲੇ ਅਤੇ ਵਿਕਸਤ ਚੰਡੀਗੜ੍ਹ ਦੇ ਨਿਰਮਾਣ ਲਈ ਨਗਰ ਨਿਗਮ ਦਾ ਸਾਥ ਦੇਣ ਦੀ ਅਪੀਲ ਕੀਤੀ।

ਜਨਤਾ ਦਰਬਾਰ ਵਿੱਚ ਸ਼ਾਮਲ ਨਾਗਰਿਕਾਂ ਨੇ ਮੇਅਰ ਦੀ ਸਾਦਗੀ, ਧੀਰਜ ਅਤੇ ਹਰ ਵਿਅਕਤੀ ਦੀ ਗੱਲ ਧਿਆਨ ਨਾਲ ਸੁਣਨ ਦੀ ਭਾਵਨਾ ਦੀ ਭਰਪੂਰ ਸਰਾਹਨਾ ਕੀਤੀ। ਕਈ ਲੋਕਾਂ ਨੇ ਮੌਕੇ ‘ਤੇ ਹੀ ਸਮੱਸਿਆਵਾਂ ਦੇ ਹੱਲ ‘ਤੇ ਸੰਤੁਸ਼ਟੀ ਜਤਾਈ, ਜਦਕਿ ਬਾਕੀ ਮਾਮਲਿਆਂ ਵਿੱਚ ਜਲਦ ਕਾਰਵਾਈ ਦੇ ਭਰੋਸੇ ਦਾ ਸਵਾਗਤ ਕੀਤਾ।

ਮੇਅਰ ਸੌਰਭ ਜੋਸ਼ੀ ਨੇ ਕਿਹਾ, “ਮੇਰਾ ਦਫ਼ਤਰ ਲੋਕਾਂ ਦਾ ਦਫ਼ਤਰ ਹੈ। ਆਖ਼ਰੀ ਵਿਅਕਤੀ ਤੱਕ ਨਿਆਂ ਅਤੇ ਸਮੱਸਿਆ ਦਾ ਹੱਲ ਪਹੁੰਚਾਉਣਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਜਨ ਸੇਵਾ ਹੀ ਮੇਰਾ ਸੰਕਲਪ ਹੈ ਅਤੇ ਲੋਕਾਂ ਦਾ ਭਰੋਸਾ ਮੇਰੀ ਸਭ ਤੋਂ ਵੱਡੀ ਤਾਕਤ ਹੈ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...