9ਵੇਂ ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ “ਬੱਚਿਆਂ ਦੇ ਪੋਸ਼ਣ ਵਿੱਚ ਸੁਧਾਰ ਵਿੱਚ ਮਾਪਿਆਂ ਅਤੇ ਸਮੁਦਾਇ ਦੀ ਭੂਮਿਕਾ” ਵਿਸ਼ੇ ‘ਤੇ ਡਾ. ਸ਼ਮਸ਼ੇਰ ਦੁਆਰਾ ਲੈਕਚਰ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮਾਪਿਆਂ ਅਤੇ ਸਮੁਦਾਇ ਦੇ ਮੈਂਬਰਾਂ ਨੂੰ ਸੰਤੁਲਿਤ ਆਹਾਰ, ਬੱਚਿਆਂ ਨੂੰ ਉਚਿਤ ਤਰੀਕੇ ਨਾਲ ਭੋਜਨ ਦੇਣ, ਤੰਦਰੁਸਤ ਖਾਣ-ਪੀਣ ਦੀਆਂ ਆਦਤਾਂ ਅਤੇ ਬੱਚਿਆਂ ਦੇ ਵਿਕਾਸ ਦੀ ਨਿਯਮਿਤ ਨਿਗਰਾਨੀ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ। ਪ੍ਰਤੀਭਾਗੀਆਂ ਨਾਲ ਵਿਵਹਾਰਿਕ ਜਾਣਕਾਰੀ ਅਤੇ ਉਪਯੋਗੀ ਅਨੁਭਵ ਵੀ ਸਾਂਝੇ ਕੀਤੇ ਗਏ।

ਬੁੜੈਲ ਸਰਕਲ ਵਿਖੇ ਮਾਪਿਆਂ ਨੇ ‘ਗਰਮ ਪਕਾਏ ਹੋਏ ਭੋਜਨ’
(ਹੌਟ ਕੁਕਡ ਮੀਲ/ਐੱਚਸੀਐੱਮ) ਦੇ ਸੁਆਦ ਪਰੀਖਣ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਭੋਜਨ ਦੀ ਗੁਣਵੱਤਾ ਤੇ ਸਵੀਕਾਰਯੋਗਤਾ ਬਾਰੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ। ‘ਪੋਸ਼ਣ ਮਾਹ 2026’ ਦੇ ਥੀਮ ‘ਤੇ ਅਧਾਰਿਤ ਇੱਕ ਪ੍ਰਦਰਸ਼ਨ ਵੀ ਆਯੋਜਿਤ ਕੀਤਾ ਗਿਆ,ਜਿਸ ਦਾ ਉਦੇਸ਼ ਬੱਚਿਆਂ ਦੇ ਪੋਸ਼ਣ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਸਮੁਦਾਇ ਦੀ ਸਰਗਰਮ ਭਾਗੀਦਾਰੀ ਨੂੰ ਪ੍ਰੋਤਸਾਹਿਤ ਕਰਨਾ ਸੀ।

ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਮਾਪਿਆਂ ਅਤੇ ਸਮੁਦਾਇ ਵਿੱਚ ਪੋਸ਼ਣ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਬੱਚਿਆਂ ਦੇ ਬਿਹਤਰ ਪੋਸ਼ਣ ਤੇ ਤੰਦਰੁਸਤ ਵਿਕਾਸ ਲਈ ਸਮੂਹਿਕ ਪ੍ਰਯਾਸਾਂ ਨੂੰ ਪ੍ਰੋਤਸਾਹਿਤ ਕਰਨਾ ਸੀ।