ਯੂਕਰੇਨ ਅਤੇ ਰੂਸ ਦੇ ਸੰਕਟ ਵਿਚਾਲੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਆ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨੂੰ ਚਿੱਠੀ ਲਿਖੀ ਹੈ।
ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਕਿ ਯੂਕਰੇਨ ਵਿੱਚ ਕਈ ਵਿਦਿਆਰਥੀ ਅਤੇ ਪੰਜਾਬੀ ਫਸੇ ਹੋਏ ਹਨ, ਜਿਨ੍ਹਾਂ ਦੇ ਘਰ ਵਾਲੇ ਇੱਧਰ ਚਿੰਤਾ ਵਿੱਚ ਹਨ।
“ਉਨ੍ਹਾਂ ਨੂੰ ਯੂਕਰੇਨ ਵਿੱਚ ਰਹਿਣ ਲਈ ਥਾਂ, ਪੈਸਾ ਸਣੇ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਤੁਰੰਤ ਉਨ੍ਹਾਂ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।“
“ਇਸ ਦੌਰਾਨ ਭਾਰਤ ਸਰਕਾਰ ਯੂਕੇਰਨ ਨਾਲ ਗੱਲ ਕਰ ਕੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।