ਮਾਣਯੋਗ ਅਦਾਲਤ ਸ਼੍ਰੀਮਤੀ ਹਰਵਿੰਦਰ ਕੌਰ ਸਿੱਧੂ ਦੀ ਸ਼ਪੈਸ਼ਲ ਕੋਰਟ ਨੇ ਐਫ.ਆਈ.ਆਰ. ਨੰ 228 ਮਿਤੀ 30.08.2022 ਦੇ ਗੈਂਗ ਰੇਪ ਕੇਸ ‘ਚ ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਝੂਠੇ ਕੇਸ ‘ਚ ਦੋ ਸੀ.ਸੀ.ਐਲ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਇਸ ਕੇਸ ਦੀ ਪੈਰਵਾਈ ਕਰਦੇ ਵਕੀਲ ਸ਼੍ਰੀ ਪਰਮਪ੍ਰੀਤ ਸਿੰਘ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਮਾਣਯੋਗ ਅਦਾਲਤ ਨੇ ਦੋਨਾਂ ਸੀ.ਸੀ.ਐਲ ਦੋਸ਼ੀਆਂ ਪੁਲਿਸ ਦੁਆਰਾ ਲਗਾਏ ਸਾਰੇ ਝੂਠੇ ਦੋਸ਼ਾਂ ‘ਚੋਂ ਬਰੀ ਕਰ ਦਿੱਤਾ ਹੈ। ਵਕੀਲ ਪਰਮਪ੍ਰੀਤ ਸਿੰਘ ਨੇ ਪੈ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਸਾਰਾ ਕੇਸ ਝੂਠ ਦੇ ਪੁਲੰਦੇ ‘ਤੇ ਅਧਾਰਿਤ ਸੀ ਅਤੇ ਮਾਣਯੋਗ ਅਦਾਲਤ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਕੇ ਸਾਡੇ ਹੱਕ ‘ਚ ਫੈਂਸਲਾ ਸੁਣਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜੇ ਲਿਖਤੀ ਰੂਪ ‘ਚ ਫੈਂਸਲਾ ਨਹੀਂ ਮਿਿਲਆ ਅਤੇ ਉਨ੍ਹਾਂ ਇਸ ਕਰਕੇ ਜਿਆਦਾ ਜਾਣਕਾਰੀ ਤੋਂ ਮਨਾ ਕਰਦੇ ਹੋਏ ਕਿਹਾ ਕਿ ਫੈਂਸਲੇ ਬਾਰੇ ਪੂਰੀ ਜਾਣਕਾਰੀ, ਲਿਖਤੀ ਫੈਂਸਲਾ ਆਉਣ ਤੋਂ ਬਾਅਦ ਹੀ ਪੈ੍ਰਸ ਨਾਲ ਸਾਂਝੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸੀ.ਸੀ.ਐਲ ਦੋਸ਼ੀਆਂ ਦੇ ਨਾਮ ਜਾਹਿਰ ਨਹੀਂ ਕੀਤੇ ਜਾ ਸਕਦੇ, ਕਿਉਂਕਿ ਕਾਨੂੰਨ ਇਸ ਦੀ ਇਜ਼ਾਜ਼ਤ ਨਹੀਂ ਦਿੰਦਾ।
ਤਾਜ਼ਾ ਪੋਸਟਾਂ
- ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ
- ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ
- ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ
- ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ
- ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਨੇ ਸੁਖਨਾ ਝੀਲ ‘ਤੇ ਏਅਰ ਸ਼ੋਅ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ
ਨਵੀਨਤਮ ਪੋਸਟਾਂ
{"speed":"500","height":"400","pause":"2000"}