31ਵੀਆਂ ਕਮਲਜੀਤ ਖੇਡਾਂ-2024 ਮੌਕੇ ਭਾਰਤੀ ਹਾਕੀ ਦੇ ਉਲੰਪਿਕਸ

by | Nov 26, 2024 | breaking news, daily, sports | 0 comments

ਭਾਰਤੀ ਹਾਕੀ ਦੇ ਉਲੰਪਿਕਸ -24 ਦੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਤੇਜਿੰਦਰ ਪਾਲ ਤੂਰ, ਅਰਜੁਨ ਚੀਮਾ ਤੇ ਮੁਹੰਮਦ ਇਆਸਰ ਨੂੰ ਪਹਿਲੀ ਦਸੰਬਰ ਨੂੰ ਕੋਟਲਾ ਸ਼ਾਹੀਆ(ਬਟਾਲਾ) ਵਿੱਚ ਸਨਮਾਨਿਤ ਕੀਤਾ ਜਾਵੇਗਾ

ਲੁਧਿਆਣਾਃ 26 ਨਵੰਬਰ

ਬਟਾਲਾ ਦੀ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ 28 ਨਵੰਬਰ ਤੋਂ 1 ਦਸੰਬਰ 2024 ਤੱਕ ਹੋ ਰਹੀਆਂ ਓਲੰਪਿਕ ਚਾਰਟਰ ਦੀਆਂ 31ਵੀਆਂ ਕਮਲਜੀਤ ਖੇਡਾਂ-2024 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਛੇ ਓਲੰਪੀਅਨ ਖਿਡਾਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਖਿਡਾਰੀਆਂ ਨੂੰ ਸਨਮਾਨਤ ਕਰਨ ਲਈ ਬਣਾਈ ਕਮੇਟੀ ਦੇ ਮੁਖੀ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਅੱਜ ਲੁਧਿਆਣਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਦਸੰਬਰ ਨੂੰ ਇਸ ਵਾਰ ਪੈਰਿਸ ਓਲੰਪਿਕ ਖੇਡਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਛੇ ਖਿਡਾਰੀਆਂ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਤੇਜਿੰਦਰ ਪਾਲ ਸਿੰਘ ਤੂਰ, ਅਰਜੁਨ ਸਿੰਘ ਚੀਮਾ ਤੇ ਮੁਹੰਮਦ ਇਆਸਰ ਨੂੰ 1 ਦਸੰਬਰ ਨੂੰ ਸਨਮਾਨਤ ਕੀਤਾ ਜਾਵੇਗਾ। ਸਨਮਾਨਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੀ ਨਗਦ ਇਨਾਮ ਰਾਸ਼ੀ, ਸਨਮਾਨ ਪੱਤਰ, ਜੋਸ਼ੀਲਾ ਤੇ ਖੇਡਾਂ, ਵਿਰਾਸਤ ਤੇ ਸਾਹਿੱਤਕ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕਮੇਟੀ ਦੀ ਔਨਲਾਈਨ ਮੀਟਿੰਗ ਹੋਈ ਜਿਸ ਵਿੱਚ ਕਮੇਟੀ ਚੇਅਰਮੈਨ ਦਰੋਣਾਚਾਰੀਆ ਐਵਾਰਡੀ ਗੁਰਬਖਸ਼ ਸਿੰਘ ਸੰਧੂ, ਕਮੇਟੀ ਮੈਂਬਰ ਪ੍ਰਿੰਸੀਪਲ ਮੁਸ਼ਤਾਕ ਗਿੱਲ ਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਨੇ ਹਿੱਸਾ ਲਿਆ ਅਤੇ ਵੱਖ-ਵੱਖ ਖਿਡਾਰੀਆਂ ਦੀਆਂ ਪ੍ਰਾਪਤੀਆਂ ਉਤੇ ਵਿਚਾਰ ਵਟਾਂਦਰਾ ਕਰਕੇ ਸਨਮਾਨਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਫੈਸਲਾ ਕੀਤਾ ਗਿਆ ਹੈ।

ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਹਾਕੀ ਟੀਮ ਦੇ 3 ਖਿਡਾਰੀਆਂ ਨੂੰ ਐਵਾਰਡ ਲਈ ਚੁਣਿਆ ਗਿਆ।ਇੱਕ ਅਥਲੀਟ, ਇੱਕ ਨਿਸ਼ਾਨੇਬਾਜ਼ ਤੇ ਇੱਕ ਪੈਰਾ ਅਥਲੀਟ ਨੂੰ ਚੁਣਿਆ ਗਿਆ ਜਿਸ ਨੇ ਪੈਰਿਸ ਵਿਖੇ ਹਿੱਸਾ ਲਿਆ।

ਇਸ ਵਾਰ ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਸੁਰਜੀਤ ਯਾਦਗਾਰੀ ਐਵਾਰਡ, ਹਾਕੀ ਓਲੰਪੀਅਨ ਸ਼ਮਸ਼ੇਰ ਸਿੰਘ ਨੂੰ ਸ਼ਹੀਦ ਮੇਜਰ ਵਜਿੰਦਰ ਸਿੰਘ ਸ਼ਾਹੀ ਪੰਜਾਬ ਦਾ ਗੌਰਵ ਐਵਾਰਡ, ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਨੂੰ ਮਾਝੇ ਦਾ ਮਾਣ ਐਵਾਰਡ ਓਲੰਪੀਅਨ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੂੰ ਕਮਲਜੀਤ ਯਾਦਗਾਰੀ ਐਵਾਰਡ, ਓਲੰਪੀਅਨ ਨਿਸ਼ਾਨੇਬਾਜ਼ ਅਰਜੁਨ ਸਿੰਘ ਚੀਮਾ ਨੂੰ ਅਮਰਜੀਤ ਸਿੰਘ ਗਰੇਵਾਲ ਯਾਦਗਾਰੀ ਐਵਾਰਡ ਅਤੇ ਓਲੰਪੀਅਨ ਪੈਰਾ ਅਥਲੀਟ ਮੁਹੰਮਦ ਇਆਸਰ ਨੂੰ ਹਰਜੀਤ ਬਰਾੜ ਬਾਜਾਖਾਨਾ ਯਾਦਗਾਰੀ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ।

ਸੁਰਜੀਤ ਸਪੋਰਟਸ ਅਸੋਸੀਏਸ਼ਨ (ਰਜਿਃ) ਦੇ ਪ੍ਰਧਾਨ ਪਿਰਥੀਪਾਲ ਸਿੰਘ ਬਟਾਲਾ ਨੇ ਦੱਸਿਆ ਕਿ ਪਿਛਲੇ 18 ਸਾਲਾਂ ਦੀ ਰੀਤ ਨੂੰ ਅੱਗੇ ਤੋਰਦਿਆਂ ਖੇਡ ਮੇਲੇ ਵਿੱਚ ਭਾਗ ਲੈਣ ਵਾਲੇ ਜੇਤੂ ਖਿਡਾਰੀਆਂ ਨੂੰ ਕਿਤਾਬਾਂ ਦੇ ਸੈੱਟ ਭੇਂਟ ਕੀਤੇ ਜਾਣਗੇ। ਇਸ ਵਾਰ ਨਵਦੀਪ ਸਿੰਘ ਗਿੱਲ ਦੀ ਲਿਖੀ ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਨਮਾਨਿਤ ਪੁਸਤਕ ਉੱਡਣਾ ਬਾਜ਼(ਉਲੰਪੀਅਨ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ),ਅਮਰੀਕਾ ਵਾਸੀ ਖੋਜੀ ਵਿਦਵਾਨ ਸ. ਧਰਮ ਸਿੰਘ ਗੋਰਾਇਆ ਦੀ ਪੁਸਤਕ ਅਣਖੀਲਾ ਧਰਤੀ ਪੁੱਤਰ ਦੁੱਲਾ ਭੱਟੀ, ਤੇ ਪ੍ਰੋ. ਗੁਰਭਜਨ ਗਿੱਲ ਦੀ ਗ਼ਜ਼ਲ ਪੁਸਤਕ ਗੁਲਨਾਰ ਵੀ ਦਿੱਤੀ ਜਾਵੇਗੀ। ਇਹ ਸਾਰੀਆਂ ਕਿਤਾਬਾਂ ਧਰਮ ਸਿੰਘ ਗੋਰਾਇਆ, ਦਿਲਬਾਗ ਸਿੰਘ ਭੱਟੀ ਖਤਰਾਏ ਕਲਾਂ(ਅੰਮ੍ਰਿਤਸਰ) ਤੇ ਗੁਰਭਜਨ ਗਿੱਲ ਪਰਿਵਾਰ ਵੱਲੋਂ ਕਮਲਜੀਤ ਖੇਡਾਂ ਲਈ ਭੇਂਟ ਕੀਤੀਆਂ ਗਈਆਂ ਹਨ। ਸਾਡਾ ਮਨੋਰਥ ਇਹ ਹੀ ਹੈ ਕਿ ਖਿਡਾਰੀ ਕੇਵਲ ਬਾਹੂਬਲੀ ਨਾ ਸਮਝੇ ਜਾਣ ਸਗੋਂ ਉਨ੍ਹਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇ। ਪਹਿਲੀ ਦਸੰਬਰ ਨੂੰ ਖਿਡਾਰੀਆਂ ਦੇ ਸਨਮਾਨ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ , ਤਰੁਣਪ੍ਰੀਤ ਸਿੰਘ ਸੌਂਦ , ਪਿੰਡ ਦੇ ਜੰਮਪਲ ਤੇ ਖੇਡ ਆਯੋਜਨ ਕਮੇਟੀ ਦੇ ਚੇਅਰਮੈਨ ਅਮਨ਼ਸ਼ੇਰ ਸਿੰਘ ਕਲਸੀ(ਸ਼ੈਰੀ) ਵਿਧਾਇਕ ਬਟਾਲਾ ਨਿਭਾਉਣਗੇ। ਡਿਪਟੀ ਕਮਿਸ਼ਨਰ ਸ਼੍ਰੀ ਉਮਾ ਸ਼ੰਕਰ ਤੇ ਐੱਸ ਐੱਸ ਪੀ ਬਟਾਲਾ ਹਾਮਿਦ ਮੀਰ ਵੀ ਇਸ ਮੌਕੇ ਸਨਮਾਨਿਤ ਮਹਿਮਾਨ ਵਜੋਂ ਸ਼ਾਮਲ ਹੋਣਗੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...