ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

by | Dec 24, 2024 | breaking news, crime, daily | 0 comments

ਸਹਿ-ਮੁਲਜ਼ਮ ਹੋਟਲ ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 24 ਦਸੰਬਰ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ. ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਅਤੇ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ.ਆਰ.ਓ.) ਬਲਾਕ ਘੱਲ ਖੁਰਦ, ਫਿਰੋਜਪੁਰ, ਅਤੇ ਉੱਥੋਂ ਦੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਗੁਲਾਬ ਸਿੰਘ, ਐਸ.ਡੀ.ਓ. ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ। ਸਹਿ-ਮੁਲਜ਼ਮ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਵੈਰੀਫਿਕੇਸ਼ਨ ਉਪਰੰਤ ਦਰਜ ਕੀਤਾ ਗਿਆ ਹੈ। ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਹਰਦੀਪ ਸਿੰਘ ਅਤੇ ਉਸ ਦੇ ਭਰਾ ਜਗਦੇਵ ਸਿੰਘ ਵਲੋਂ ਪਿੰਡ ਤੂਤ, ਜਿਲ੍ਹਾ ਫਿਰੋਜਪੁਰ ਦੀ ਸਰਪੰਚੀ ਚੋਣ ਲਈ ਅਤੇ ਸੁਖਜੀਤ ਕੌਰ, ਰਸ਼ਪਾਲ ਸਿੰਘ, ਮਨਜੀਤ ਕੌਰ ਅਤੇ ਜਗਮੋਹਨ ਸਿੰਘ ਵੱਲੋਂ ਮੈਂਬਰ ਪੰਚਾਇਤ ਦੀ ਚੋਣ ਲਈ ਨਾਮਜਦਗੀ ਫਾਰਮ ਭਰੇ ਸਨ। ਫਾਰਮ ਭਰਨ ਤੋਂ ਬਾਅਦ ਸ਼ਿਕਾਇਤਕਰਤਾ ਨੇ ਫਾਰਮਾਂ ਦੇ ਸਬੰਧ ਵਿੱਚ ਉਕਤ ਦੋਸ਼ੀ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ.ਆਰ.ਓ.) ਬਲਾਕ ਘੱਲ ਖੁਰਦ, ਫਿਰੋਜਪੁਰ ਦੇ ਘਰ ਪਿੰਡ ਵਜੀਦਪੁਰ ਵਿਖੇ ਗਿਆ, ਜਿੱਥੇ ਉਸਨੂੰ ਦੋਸ਼ੀ ਗੁਲਾਬ ਸਿੰਘ, ਐਸ.ਡੀ.ਓ ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਵੀ ਮਿਲਿਆ। ਦੋਵਾਂ ਰਿਟਰਨਿੰਗ ਅਫਸਰਾਂ ਨੇ ਸ਼ਿਕਾਇਤਕਰਤਾ ਪਾਸੋਂ ਨਾਮਜ਼ਦਗੀ ਫਾਰਮ ਰੱਦ ਨਾ ਕਰਨ ਬਦਲੇ 15 ਲੱਖ ਰੁਪਏ ਦੀ ਮੰਗ ਕੀਤੀ ਅਤੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਨੂੰ ਇਹ ਰਕਮ ਦੇਣ ਲਈ ਕਿਹਾ।

ਸ਼ਿਕਾਇਤਕਰਤਾ ਨੇ ਆਪਣੇ ਭਰਾ ਜਗਦੇਵ ਸਿੰਘ ਅਤੇ ਹੋਰਨਾਂ ਦੀ ਹਾਜ਼ਰੀ ਵਿੱਚ ਉਕਤ ਰਾਹੁਲ ਨਾਰੰਗ ਨੂੰ 15 ਲੱਖ ਰੁਪਏ ਦੇ ਦਿੱਤੇ ਤਾਂ ਰਾਹੁਲ ਨਾਰੰਗ ਨੂੰ ਜਦੋਂ ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਮੈਂਬਰਾਂ ਸਬੰਧੀ ਪੁੱਛਿਆ ਤਾਂ ਰਾਹੁਲ ਨਾਰੰਗ ਨੇ 8 ਲੱਖ ਰੁਪਏ (ਪ੍ਰਤੀ ਮੈਂਬਰ 2 ਲੱਖ ਰੁਪਏ) ਹੋਰ ਅਦਾਇਗੀ ਬਤੌਰ ਰਿਸ਼ਵਤ ਦੇਣ ਲਈ ਕਿਹਾ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਪੜਤਾਲ ਦੌਰਾਨ ਦੋਸ਼ੀ ਗੁਲਾਬ ਸਿੰਘ ਐਸ.ਡੀ.ਓ. ਅਤੇ ਦੋਸ਼ੀ ਦਵਿੰਦਰ ਸਿੰਘ ਸਬ-ਇੰਸਪੈਕਟਰ ਦੁਆਰਾ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਰਾਹੁਲ ਨਾਰੰਗ, ਮਾਲਕ ਨਿਵੇਦਿਅਮ ਹੋਟਲ ਨਾਲ ਸ਼ਾਹਬਾਜ਼ ਹੋ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਪਾਸੋਂ 23 ਲੱਖ ਰੁਪਏ ਹਾਸਲ ਕਰਨ ਦੇ ਦੋਸ਼ ਸਾਹਮਣੇ ਆਏ ਹਨ ਜਿਸ ਕਰਕੇ ਵਿਜੀਲੈਂਸ ਬਿਊਰੋ ਫਿਰੋਜਪੁਰ ਰੇਂਜ ਦੇ ਥਾਣੇ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਹੋਟਲ ਮਾਲਕ ਰਾਹੁਲ ਨਾਰੰਗ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...