ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਗਦੀਸ਼ ਲਾਲ ਨੂੰ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਕਰਾਈਆ ਸ਼ਾਮਲ

ਲੁਧਿਆਣਾ, 26 ਦਸੰਬਰ

ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਵੀਰਵਾਰ ਨੂੰ ਵਾਰਡ ਨੰਬਰ 6 ਦੇ ਜੇਤੂ ਕੌਂਸਲਰ ਜਗਦੀਸ਼ ਲਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਗਦੀਸ਼ ਲਾਲ ਨੂੰ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਾਈਆ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੌਧਰੀ ਮਦਨ ਲਾਲ ਬੱਗਾ ਅਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਮੌਜੂਦ ਸਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਕੌਂਸਲਰ ਜਗਦੀਸ਼ ਲਾਲ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਨਿਗਮ ਵਿੱਚ ਪਾਰਟੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

×