ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਡਰੱਗ ਕਾਰਟੇਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ ਵਿੱਚੋਂ ਇੱਕ ਔਰਤ ਕਾਬੂ

by | Jan 7, 2025 | breaking news, crime, daily | 0 comments

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿ-ਅਧਾਰਤ ਸਮੱਗਲਰਾਂ ਨਾਲ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਨੂੰ ਧੱਕਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

– ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦਾ ਪੂਰਾ ਨੈਟਵਰਕ ਲੱਭਿਆ ਜਾਵੇਗਾ: ਸੀਪੀ ਏਐਸਆਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 7 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜਾ ਰਹੀ ਜੰਗ ਦੌਰਾਨ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਨੂੰ ਨੱਥ ਪਾ ਕੇ ਇਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (19) ਅਤੇ ਬਲਜੀਤ ਕੌਰ (32) ਦੋਵੇਂ ਵਾਸੀ ਪਿੰਡ ਮੁਠਿਆਵਾਲ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਤਰਨਤਾਰਨ ਦੇ ਭਿੱਖੀਵਿੰਡ ਦੇ ਰਹਿਣ ਵਾਲੇ ਮਨਿੰਦਰ ਸਿੰਘ (34) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰਾਂ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ (26) ਸ਼ਾਮਲ ਹਨ। ਪੁਲਿਸ ਟੀਮਾਂ ਨੇ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਡਰੋਨ ਦੀ ਮਦਦ ਨਾਲ ਖੇਪ ਸੁੱਟੀ ਜਾ ਰਹੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਦੀ ਸੰਭਾਵਨਾ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ-1 ਦੀ ਨਿਗਰਾਨੀ ਹੇਠ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏਸੀਪੀ ਡਿਟੈਕਟਿਵ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਪੁਲੀਸ ਟੀਮ ਨੇ ਛਾਪੇਮਾਰੀ ਕੀਤੀ। ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਨੇ ਟਾਰਗੇਟ ਆਪ੍ਰੇਸ਼ਨ ਕਰਕੇ ਇਲਾਕੇ ‘ਚੋਂ ਗੁਰਪ੍ਰੀਤ ਸਿੰਘ ਅਤੇ ਬਲਜੀਤ ਕੌਰ ਨੂੰ ਕਾਬੂ ਕੀਤਾ | ਗੁਰੂ ਕੀ ਵਡਾਲੀ ਤੋਂ ਇਸ ਸਾਲ 1 ਜਨਵਰੀ ਨੂੰ 3 ਕਿਲੋ ਹੈਰੋਇਨ ਸਮੇਤ ਕਾਬੂ

ਇਹ ਖੁਲਾਸਾ ਹੋਇਆ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਬਲਜੀਤ ਕੌਰ ਭਤੀਜੇ ਅਤੇ ਮਾਸੀ ਵਜੋਂ ਰਿਸ਼ਤੇਦਾਰ ਹਨ। ਬਲਜੀਤ ਕੌਰ ਦੇ ਪਤੀ ਬਲਬੀਰ ਸਿੰਘ ਨੂੰ 2022 ਵਿੱਚ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੇ ਹਿੰਦੂਮਲਕੋਟ ਥਾਣੇ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿੱਥੋਂ ਉਸ ਕੋਲੋਂ 5 ਕਿਲੋ ਹੈਰੋਇਨ ਬਰਾਮਦ ਹੋਈ ਸੀ। ਉਹ ਇਸ ਸਮੇਂ ਰਾਜਸਥਾਨ ਦੀ ਕਰਨਪੁਰ ਜੇਲ੍ਹ ਵਿੱਚ ਬੰਦ ਹੈ।

ਸੀਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਐਫਆਈਆਰ ਨੰਬਰ 1, ਮਿਤੀ 1 ਜਨਵਰੀ, 2025 ਨੂੰ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), 23, ਅਤੇ 29/61/85 ਤਹਿਤ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...