ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

by | Jan 9, 2025 | breaking news, business, daily | 0 comments

– ਅੰਤਰ-ਰਾਸ਼ਟਰੀ ਟਰੇਡ ਸ਼ੋਅ-ਇੰਡਸਫੂਡ ਦੇ ਮੁੱਖ ਮਹਿਮਾਨ ਸੌਂਦ ਵੱਲੋਂ ਫੂਡ ਉਦਯੋਗ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਦਾ ਸਨਮਾਨ
– ਨਵੰਬਰ ਮਹੀਨੇ ਪੰਜਾਬ ਵਿਚ ਅੰਤਰ-ਰਾਸ਼ਟਰੀ ਫੂਡ ਮੇਲਾ ਕਰਵਾਉਣ ਦੀ ਯੋਜਨਾ

ਚੰਡੀਗੜ੍ਹ, 9 ਜਨਵਰੀ:

ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ ਵਾਲੀਆਂ ਕੰਪਨੀਆਂ ਦੇ ਸੀ.ਈ.ਓਜ਼ ਅਤੇ ਡੈਲੀਗੇਟਾਂ ਨੂੰ ਪੰਜਾਬ ਦੀ ਨਿੱਘੀ ਆਓ ਭਗਤ ਮਾਨਣ ਲਈ ਸੂਬੇ ‘ਚ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਪਾਰ ਤੇ ਉਦਯੋਗ ਲਈ ਸਭ ਤੋਂ ਉੱਤਮ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਸੰਤ-ਮਹਾਤਮਾਵਾਂ ਦੀ ਵਸਾਈ ਧਰਤੀ ਪੰਜਾਬ ਦਾ ਮਾਹੌਲ ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਭਰਪੂਰ ਹੈ ਅਤੇ ਇਹ ਮਾਹੌਲ ਵਪਾਰ ਤੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਪੂਰਾ ਢੁੱਕਵਾਂ ਅਤੇ ਸਾਜਗਾਰ ਹੈ। ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਸੂਬੇ ਵਿਚਲੇ ਉਦਯੋਗਾਂ ਦੀ ਤਰੱਕੀ ਲਈ ਪੂਰੀ ਸੁਹਿਰਦਤਾ ਅਤੇ ਗੰਭੀਰਤਾ ਨਾਲ ਯਤਨ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਇੰਡਸਫੂਡ ਵਿਚ ਫੂਡ ਉਦਯੋਗ ਨਾਲ ਸਬੰਧਤ 105 ਮੁਲਕਾਂ ਦੇ 3500 ਦੇ ਕਰੀਬ ਪ੍ਰਦਰਸ਼ਕਾਂ ਨੇ ਭਾਗ ਲਿਆ ਹੈ। ਇਸ ਸਮਾਗਮ ਵਿਖੇ ਮੁੱਖ ਮਹਿਮਾਨ ਵੱਜੋਂ ਪੁੱਜੇ ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਅਤੇ ਡੈਲੇਗੇਟਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਇਸ ਗੱਲ ਦੀ ਖੁਸ਼ੀ ਅਤੇ ਤਸੱਲੀ ਪ੍ਰਗਟਾਈ ਕਿ ਇੱਕੋ ਛੱਤ ਹੇਠਾਂ ਦੁਨੀਆਂ ਭਰ ਦੇ ਨਾਮੀਂ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਬਾਰੇ ਜਾਣੂੰ ਕਰਵਾਉਣ ਦਾ ਮੌਕਾ ਪ੍ਰਾਪਤ ਹੋਇਆ ਹੈ।

ਇਸ ਮੌਕੇ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਹੁੰਦਿਆਂ ਸੌਂਦ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਉਂਦੇ ਨਵੰਬਰ ਮਹੀਨੇ ਪੰਜਾਬ ਵਿਚ ਇਸੇ ਤਰਜ਼ ‘ਤੇ ਅੰਤਰ-ਰਾਸ਼ਟਰੀ ਫੂਡ ਫੈਸਟੀਵਲ ਕਰਵਾਉਣ ਦੀ ਯੋਜਨਾ ਹੈ, ਜਿਸ ਵਿਚ ਫੂਡ ਉਦਯੋਗ ਤੇ ਇਸ ਨਾਲ ਜੁੜੇ ਹੋਰ ਖੇਤਰਾਂ ‘ਚ ਕਾਰਜਸ਼ੀਲ ਅੰਤਰ-ਰਾਸ਼ਟਰੀ ਕੰਪਨੀਆਂ ਨੂੰ ਬੁਲਾਇਆ ਜਾਵੇਗਾ।

ਪੰਜਾਬ ਵਿਚ ਨਿਵੇਸ਼ ਲਈ ਇੱਛਾ ਜਾਹਿਰ ਕਰਨ ਵਾਲੀਆਂ ਕੰਪਨੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਿਵੇਸ਼ ਤੇ ਉਦਯੋਗਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਪ੍ਰਣਾਲੀ ਤੇ ਇੰਨਵੈਸਟ ਪੰਜਾਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬੇ ਦੇ ਫੂਡ ਖੇਤਰ ਨੂੰ ਗਲੋਬਲ ਪੱਧਰ ਤੱਕ ਲਿਜਾਣਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੇਰਕਾ, ਸੋਹਣਾ, ਫਾਈਵ ਰਿਵਰਜ਼ ਅਤੇ ਹੋਰ ਬਰਾਂਡਾਂ ਨੂੰ ਅੰਤਰ-ਰਾਸ਼ਟਰੀ ਪੱਧਰ ‘ਤੇ ਸਥਾਪਤ ਕਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਅਤੇ ਕੌਮਾਂਤਰੀ ਪੱਧਰ ਉੱਤੇ ਹੁਣ ਪੰਜਾਬ ਦੇ ਉਤਪਾਦਾਂ ਦੀ ਮੰਗ ਦਿਨੋਂ ਦਿਨ ਵੱਧ ਰਹੀ ਹੈ।

ਸੌਂਦ ਵੱਲੋਂ ਪੰਜਾਬ ਵਿਚ ਨਿਵੇਸ਼ ਦੀ ਇੱਛਾ ਪ੍ਰਗਟਾਉਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੱਖਰੇ ਤੌਰ ਉੱਤੇ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਨੇ ਟੀ.ਪੀ.ਸੀ.ਆਈ ਦੇ ਚੇਅਰਮੈਨ ਮੋਹਿਤ ਸਿੰਗਲਾ ਨੂੰ ਅੰਤਰ-ਰਾਸ਼ਟਰੀ ਪੈਮਾਨੇ ਦਾ ਫੂਡ ਟਰੇਡ ਸ਼ੋਅ ਕਰਵਾਉਣ ਲਈ ਮੁਬਾਰਕਬਾਦ ਦਿੱਤੀ ਅਤੇ ਟੀ.ਪੀ.ਆਈ.ਸੀ ਦਾ ਪੰਜਾਬ ਚੈਪਟਰ ਬਣਾਉਣ ਲਈ ਵੀ ਆਖਿਆ।

ਉਨ੍ਹਾਂ ਦੱਸਿਆ ਕਿ ਇਸ ਫੂਡ ਟਰੇਡ ਸ਼ੋਅ ਵਿਚ ਸ਼ਿਰਕਤ ਕਰਨ ਲਈ ਉਨ੍ਹਾਂ ਨੂੰ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾਂ ਵੱਲੋਂ ਪ੍ਰੇਰਿਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਸਮਾਗਮ ਵਿੱਚ ਪੁੱਜ ਕੇ ਬਹੁਤ ਸਾਰੀਆਂ ਕੌਮਾਂਤਰੀ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਉਦਯੋਗਪਤੀਆਂ ਨੂੰ ਮਿਲਕੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।

ਸੌਂਦ ਨੇ ਇਸ ਮੌਕੇ ਕੇਂਦਰੀ ਵਣਜ ਮੰਤਰਾਲੇ ਦੇ ਡਾਇਰੈਕਟਰ ਮੋਨਿਕਾ ਗੌੜ ਦਾ ਖਾਸ ਧੰਨਵਾਦ ਕੀਤਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...