ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼; ਏਐਸਆਈ ਸਮੇਤ ਦੋ ਗ੍ਰਿਫ਼ਤਾਰ

by | Feb 24, 2025 | breaking news, crime, daily | 0 comments

— ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 83 ਲੱਖ ਰੁਪਏ ਫਿਰੌਤੀ ਦੀ ਰਕਮ, ਗੈਰ-ਕਾਨੂੰਨੀ ਪਿਸਤੌਲ, ਟੋਇਟਾ ਫਾਰਚੂਨਰ ਲੈਜੇਂਡਰ ਅਤੇ ਮਹਿੰਦਰਾ ਸਕਾਰਪੀਓ ਬਰਾਮਦ
— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
— ਦੋਸ਼ੀ ਏਐਸਆਈ ਸੁਰਜੀਤ ਸਿੰਘ ਅਤੇ ਉਸਦਾ ਸਾਥੀ ਅੰਕੁਸ ਮੈਨੀ ਗੈਂਗਸਟਰ ਗੁਰਦੇਵ ਜੱਸਲ ਲਈ ਇਕਤਰ ਕਰਦੇ ਸਨ ਫਿਰੌਤੀ ਦੀ ਰਕਮ: ਡੀਜੀਪੀ ਗੌਰਵ ਯਾਦਵ
— ਦੋਸ਼ੀ ਏਐਸਆਈ ਸੁਰਜੀਤ ਸਿੰਘ ਨੂੰ ਕੀਤਾ ਗਿਆ ਨੌਕਰੀ ਤੋਂ ਬਰਖਾਸਤ
— ਦੋਸ਼ੀ ਏਐਸਆਈ ਨੇ ਫਾਰਚੂਨਰ ਲੈਜੇਂਡਰ ਅਤੇ ਦੋ ਪਲਾਟ ਖਰੀਦਣ ਲਈ ਫਿਰੌਤੀ ਦੇ ਪੈਸੇ ਤੋਂ ਹੋਏ ਮੁਨਾਫ਼ੇ ਦੀ ਵਰਤੋਂ ਕੀਤੀ: ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ

ਚੰਡੀਗੜ੍ਹ/ਬਟਾਲਾ, 23 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਅਮਰੀਕਾ ਅਧਾਰਤ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਬਟਾਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਸੁਰਜੀਤ ਸਿੰਘ ਸਮੇਤ ਇਸ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ (ਡੀਜੀਪੀ) ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੀ ਕਿ ਦੂਸਰੇ ਗ੍ਰਿਫ਼ਤਾਰ ਕੀਤੇ ਗਏ ਕਾਰਕੁਨ ਦੀ ਪਛਾਣ ਅੰਕੁਸ ਮੈਨੀ ਵਜੋਂ ਹੋਈ ਹੈ, ਜੋ ਕਿ ਗੁਰਦਾਸਪੁਰ ਦੇ ਕਲਾਨੌਰ ਦਾ ਵਾਸੀ ਹੈ। ਪੁਲਿਸ ਟੀਮ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 83 ਲੱਖ ਰੁਪਏ ਫਿਰੌਤੀ ਦੀ ਰਕਮ, ਗੈਰ-ਕਾਨੂੰਨੀ ਹਥਿਆਰ ਅਤੇ ਮਹਿੰਗੇ ਵਾਹਨ ਬਰਾਮਦ ਕੀਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਦੇ ਇੱਕ ਵਪਾਰੀ ਨੂੰ ਡਰਾਉਣ ਅਤੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਉਸ ਦੇ ਪੈਟਰੋਲ ਪੰਪ ‘ਤੇ ਗੋਲੀਬਾਰੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਤੋਂ ਤੰਗ ਆ ਕੇ ਕਾਰੋਬਾਰੀ ਨੇ ਉਹਨਾਂ ਨੂੰ 11 ਫਰਵਰੀ ਨੂੰ 50 ਲੱਖ ਰੁਪਏ ਦੇ ਦਿੱਤੇ।

ਉਨ੍ਹਾਂ ਦੱਸਿਆ ਕਿ ਜੱਸਲ ਦਾ ਗਿਰੋਹ ਧਮਕੀਆਂ ਅਤੇ ਫਿਰੌਤੀ ਲਈ ਵਿਦੇਸ਼ੀ ਨੰਬਰਾਂ ਦੀ ਵਰਤੋਂ ਕਰਦਾ ਸੀ ਅਤੇ ਫਿਰੌਤੀ ਦੀ ਰਕਮ ਕਈ ਵਿਚੋਲਿਆਂ ਰਾਹੀਂ ਇਕਤਰ ਕਰਦਾ ਸੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਏਐਸਆਈ ਸੁਰਜੀਤ ਸਿੰਘ ਅਤੇ ਅੰਕੁਸ ਮੈਨੀ ਫਿਰੌਤੀ ਦੀ ਰਕਮ ਇਕਤਰ ਕਰਨ ਉਪਰੰਤ ਉਸ ਰਕਮ ਦੀ ਵੰਡ ਕਰਨ ਵਿੱਚ ਸ਼ਾਮਲ ਸਨ।

ਡੀਜੀਪੀ ਨੇ ਦੱਸਿਆ ਕਿ ਦੋਸ਼ੀ ਏਐਸਆਈ ਸੁਰਜੀਤ ਸਿੰਘ ਨੂੰ ਭਾਰਤੀ ਸੰਵਿਧਾਨ ਦੀ ਧਾਰਾ 311(2) ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਥਾਣਾ ਸਦਰ ਬਟਾਲਾ ਦੇ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਨੂੰ ਸੂਚਨਾ ਮਿਲੀ ਸੀ ਕਿ ਇੱਕ ਸਥਾਨਕ ਪੁਲਿਸ ਅਧਿਕਾਰੀ ਫਰੌਤੀ ਦੀ ਰਕਮ ਦੀ ਹੈਡਲਿੰਗ ਵਿੱਚ ਸ਼ਾਮਲ ਹੈ।
ਮਿਲੀ ਸੂਚਨਾ ‘ਤੇ ਕਾਰਵਾਈ ਕਰਦਿਆਂ ਏਐਸਆਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਵੱਲੋਂ ਉਸਦੇ ਘਰ ਵਿੱਚ ਵੱਡੀ ਮਾਤਰਾ ਵਿੱਚ ਰਕਮ ਛੁਪਾਉਣ ਦੇ ਇਕਬਾਲੀਆ ਬਿਆਨ ‘ਤੇ, ਪੁਲਿਸ ਦੀ ਟੀਮ ਹਰਨਾਮ ਨਗਰ, ਬਟਾਲਾ ਵਿਖੇ ਉਸਦੇ ਘਰ ਪਹੁੰਚੀ, ਜਿੱਥੇ ਲੁਕੋ ਕੇ ਰੱਖੇ ਡੱਬੇ ਵਿੱਚੋਂ 76.32 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰੀ ਉਪਰੰਤ ਏਐਸਆਈ ਸੁਰਜੀਤ ਸਿੰਘ ਨੇ ਦਾਅਵਾ ਕੀਤਾ ਕਿ ਇਹ ਪੈਸੇ ਉਸਦੇ ਪੁੱਤਰ, ਜੋ ਕਿ ਅਮਰੀਕਾ ਵਿੱਚ ਰਹਿੰਦਾ ਹੈ, ਦੁਆਰਾ ਭੇਜੇ ਗਏ ਸਨ।

ਐਸਐਸਪੀ ਨੇ ਕਿਹਾ ਕਿ ਜਾਂਚ ਦੌਰਾਨ ਜਿਸ ਵਿਅਕਤੀ ਨੇ ਏਐਸਆਈ ਨੂੰ ਪੈਸੇ ਸੌਂਪੇ ਸਨ, ਉਸਦਾ ਵੀ ਪਤਾ ਲਗਾਇਆ ਗਿਆ ਅਤੇ ਦੋਸ਼ੀ ਅੰਕੁਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸਨੇ ਖੁਲਾਸਾ ਕੀਤਾ ਕਿ ਉਸਨੇ ਏਐਸਆਈ ਨੂੰ ਜੋ ਰਕਮ ਸੌਂਪੀ ਸੀ ਉਹ ਅਸਲ ਵਿੱਚ ਅਮਰੀਕਾ ਅਧਾਰਤ ਗੁਰਦੇਵ ਜੱਸਲ ਵੱਲੋਂ ਵਸੂਲੀ ਫਿਰੌਤੀ ਦੀ ਰਕਮ ਸੀ। ਪੁਲਿਸ ਟੀਮਾਂ ਨੇ ਅੰਕੁਸ ਦੇ ਕਬਜ਼ੇ ਵਿੱਚੋਂ 5.91 ਲੱਖ ਰੁਪਏ ਅਤੇ ਦੋ ਕਾਰਤੂਸ ਸਮੇਤ .32 ਬੋਰ ਦੀ ਇੱਕ ਪਿਸਤੌਲ ਵੀ ਬਰਾਮਦ ਕੀਤੀ ਅਤੇ ਉਸਦੀ ਕਾਲੇ ਰੰਗ ਦੀ ਮਹਿੰਦਰਾ ਸਕਾਰਪੀਓ ਕਾਰ (ਪੀਬੀ-11-ਸੀਯੂ-1000) ਨੂੰ ਜ਼ਬਤ ਕਰ ਲਿਆ।

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਏਐਸਆਈ ਦੇ ਦੋਵੇਂ ਪੁੱਤਰ ਗੁਰਦੇਵ ਜੱਸਲ ਨਾਲ ਨੇੜਲੇ ਸੰਪਰਕ ਵਿੱਚ ਹਨ, ਜੋ ਮੁਨਾਫ਼ੇ ਵਿੱਚੋਂ ਹਿੱਸੇ ਬਦਲੇ ਗੈਂਗਸਟਰ ਨੂੰ ਫਿਰੌਤੀ ਦੀ ਰਕਮ ਟ੍ਰਾਂਸਫਰ ਕਰਨ ਵਿੱਚ ਸਹਾਇਤਾ ਕਰਦੇ ਹਨ, ਜਿਸਦੀ ਵਰਤੋਂ ਕਰਕੇ ਦੋਸ਼ੀ ਏਐਸਆਈ ਨੇ ਹਾਲ ਹੀ ਵਿੱਚ ਦੋ ਪਲਾਟ ਅਤੇ ਇੱਕ ਬਿਲਕੁਲ ਨਵੀਂ ਟੋਇਟਾ ਫਾਰਚੂਨਰ ਲੈਜੇਂਡਰ ਖਰੀਦੀ ਸੀ, ਜਿਸਨੂੰ ਪੁਲਿਸ ਟੀਮਾਂ ਨੇ ਜ਼ਬਤ ਕਰ ਲਿਆ ਹੈ।

ਇਸ ਸਬੰਧੀ ਕੇਸ ਥਾਣਾ ਸਦਰ ਬਟਾਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 13(2) ਤਹਿਤ ਐਫਆਈਆਰ ਨੰਬਰ 14 ਮਿਤੀ 14/2/2025 ਨੂੰ ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 308(2), 111 ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਜੋੜ ਦਿੱਤੀਆਂ ਗਈਆਂ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...