ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

by | Feb 28, 2025 | breaking news, daily | 0 comments

ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਛੇ ਮਹੀਨੇ ਲਈ ਸਮਾਂ ਵਧਾਇਆ: ਮੁੰਡੀਆਂ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 28 ਫਰਵਰੀ-

ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ।

ਸ. ਮੁੰਡੀਆਂ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕੀਤਾ ਗਿਆ ਸੀ। ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ ‘ਤੇ ਰੋਕ ਲਗਾਉਣਾ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਕੋਈ ਵੀ ਵਿਅਕਤੀ ਜਿਸ ਨੇ ਅਣਅਧਿਕਾਰਤ ਕਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਖੇਤਰ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਦਾ ਸਮਝੌਤਾ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਇਤਰਾਜਹੀਣਤਾ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...