ਯੁੱਧ ਨਸ਼ਿਆਂ ਦੇ ਵਿਰੁੱਧ: ਦੂਜੇ ਦਿਨ, ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ ; 43 ਨਸ਼ਾ ਤਸਕਰ ਕਾਬੂ

by | Mar 3, 2025 | breaking news, crime, daily | 0 comments

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

— ਦਿਨ ਭਰ ਚੱਲੀ ਕਾਰਵਾਈ ਦੌਰਾਨ 27 ਐਫਆਈਆਰਜ਼ ਦਰਜ; 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ ਅਤੇ 4.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

— 101 ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਾਲੀਆਂ 300 ਤੋਂ ਵੱਧ ਪੁਲਿਸ ਟੀਮਾਂ ਨੇ 619 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

— ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਕਰਵਾਏ ਜਾ ਰਹੇ ਹਨ ਸਮਾਗਮ

ਚੰਡੀਗੜ੍ਹ, 2 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਦੂਜੇ ਦਿਨ ਵੀ ਜਾਰੀ ਰਖਦਿਆਂ, ਪੰਜਾਬ ਪੁਲਿਸ ਨੇ ਐਤਵਾਰ ਨੂੰ 510 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 27 ਐਫਆਈਆਰਜ਼ ਦਰਜ ਕਰਨ ਉਪਰੰਤ 43 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, ਮਹਿਜ਼ ਦੋ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 333 ਹੋ ਗਈ ਹੈ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ, 38 ਕਿਲੋ ਭੁੱਕੀ, 2615 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4.60 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪੇ੍ਰਸ਼ਨ ਡੀ.ਜੀ.ਪੀ.ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 300 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 619 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ‘ ਰੋਕਥਾਮ’ ਦੇ ਹਿੱਸੇ ਵਜੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮ ਵੀ ਕਰਵਾ ਰਹੀ ਹੈ ਤਾਂ ਜੋ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਆਮ ਲੋਕ ਵੀ ਵਧ-ਚੜ੍ਹ ਕੇ ਸਹਿਯੋਗ ਦੇ ਸਕਣ। ਉਨ੍ਹਾਂ ਅੱਗੇ ਕਿਹਾ ਕਿ ਐਤਵਾਰ ਨੂੰ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ 510 ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਜਾਗਰੂਕਤਾ ਕੈਂਪ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...