ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

by | Mar 4, 2025 | breaking news, daily | 0 comments

– ਨਸ਼ੇ ਦੇ ਖਾਤਮੇ ਲਈ ਪਿਛਲੀਆਂ ਸਰਕਾਰਾਂ ਨੇ ਕੋਈ ਹੰਭਲਾ ਨਹੀਂ ਮਾਰਿਆ: ਸੌਂਦ

* ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਜਬਤ

* ਫ਼ਤਹਿਗੜ੍ਹ ਸਾਹਿਬ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਰੋਡ ਮੈਪ ਤਿਆਰ ਕਰਨ ਦੀ ਹਦਾਇਤ

* ਸਮੂਹ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਐਲਾਨੇ ਯੁੱਧ ‘ਚ ਭਰਵਾਂ ਸਹਿਯੋਗ ਦੇਣ ਦੀ ਅਪੀਲ

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ:

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ। ਉਨ੍ਹਾਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦਾ ਇੱਕ ਹੈਲਪ ਲਾਇਨ ਨੰਬਰ ਜਾਰੀ ਕਰਨ ਲਈ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਮੀਟਿੰਗ ਤੋਂ ਪਹਿਲਾਂ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਗੁਰੂਦਵਾਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਯੁੱਧ ਦੀ ਕਾਮਯਾਬੀ ਲਈ ਅਰਦਾਸ ਕੀਤੀ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਤਿੰਨ ਸਾਲਾਂ ਦੌਰਾਨ 6500 ਤੋਂ ਵੱਧ ਵੱਡੇ ਨਸ਼ਾ ਤਸਕਰ ਅਤੇ 2022 ਤੋਂ ਹੁਣ ਤੱਕ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ ਤਸਕਰਾਂ ‘ਤੇ 30 ਹਜ਼ਾਰ ਤੋਂ ਵੱਧ ਐਨ.ਡੀ.ਪੀ.ਐਸ. ਐਕਟ ਅਧੀਨ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਤੇ ਪੁਲਿਸ ਮੁਲਾਜ਼ਮਾਂ ਦੇ ਗਠਜੋੜ ਨੂੰ ਤੋੜਨ ਵਾਸਤੇ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹੁਣ ਤੱਕ ਨਸ਼ਾ ਤਸਕਰਾਂ ਦੀ 612 ਕਰੋੜ ਦੀ ਸੰਪਤੀ ਜਬਤ ਕੀਤੀ ਜਾ ਚੁੱਕੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ 142 ਕਰੋੜ ਦੀ ਸੰਪਤੀ ਹੀ ਜਬਤ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 1128 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੀ ਸਰਕਾਰ ਵਿੱਚ ਸਿਰਫ 197 ਕਿਲੋ ਹੈਰੋਇਨ ਹੀ ਬਰਾਮਦ ਕੀਤੀ ਗਈ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ ਪਿਛਲੀਆਂ ਸਰਕਾਰਾਂ ਸਮੇਂ ਨਸ਼ਾ ਵਧਿਆ ਅਤੇ ਉਨ੍ਹਾਂ ਸਰਕਾਰਾਂ ਨੇ ਘਰ-ਘਰ ਨਸ਼ਾ ਪਹੁੰਚਾਇਆ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਤੋਂ ਆਉਣ ਵਾਲੀ ਨਸ਼ਿਆਂ ਦੀ ਖੇਪ ਨੂੰ ਰੋਕਣ ਲਈ ਪੰਜਾਬ ਸਰਕਾਰ ਬੀ.ਐਸ.ਐਫ. ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਇਸ ਚੇਨ ਨੂੰ ਤੋੜੇਗੀ।

ਸੌਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਦੀ ਚੁਣੌਤੀ ਬਹੁਤ ਵੱਡੀ ਹੈ ਅਤੇ ਇਹ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਹਰੇਕ ਅਧਿਕਾਰੀ ਇਸ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝ ਕੇ ਪੂਰਨ ਸਹਿਯੋਗ ਦੇਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਅਧਿਕਾਰੀਆਂ ਦਾ ਸਾਥ ਦੇਵੇਗੀ ਇਸ ਲਈ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਸਹਿਯੋਗ ਦਿੱਤਾ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਵੀ ਲਿਆ ਜਾਵੇ ਅਤੇ ਲੋਕਾਂ ਵਿੱਚ ਇਹ ਸੁਨੇਹਾ ਦਿੱਤਾ ਜਾਵੇ ਕਿ ਨਸ਼ਿਆਂ ਦੇ ਸੌਦਾਗਰਾਂ ਬਾਰੇ ਬੇਖੌਫ ਹੋ ਕੇ ਪੁਲਿਸ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਸ਼ੇ ਦੇ ਮੁਕਮੰਲ ਖਾਤਮੇ ਲਈ ਇੱਕ ਰੋਡਮੈਪ ਤਿਆਰ ਕਰਨ ਦੀ ਵੀ ਹਦਾਇਆ ਕੀਤੀ।

ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ, ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਡੀ) ਰਾਕੇਸ਼ ਯਾਦਵ, ਐਸ.ਡੀ.ਐਮ. ਅਮਲੋਹ ਸ਼੍ਰੀ ਚੇਤਨ ਬੰਗੜ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...