ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

by | Mar 7, 2025 | breaking news, daily | 0 comments

ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾ

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਵਚਨਬੱਧਤਾ ਦੁਹਰਾਈ

ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ।

ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਉਣ ਲਈ ਇਹ ਸੁਚੱਜੀ ਯੋਜਨਾਬੱਧ ਮੁਹਿੰਮ ਚਲਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਪਰ ਉਨ੍ਹਾਂ ਕਿਹਾ ਕਿ ਇਹ ਜੰਗ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਮੁਹਿੰਮ ਦੇ ਹਿੱਸੇ ਵਜੋਂ ਡਰੱਗ ਮਨੀ ਰਾਹੀਂ ਹਾਸਲ ਕੀਤੀਆਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹ/ਜ਼ਬਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚ ਇਸ ਅਲਾਮਤ ਦਾ ਇੱਕ ਕਿਣਕਾ ਵੀ ਮੌਜੂਦ ਹੈ।

ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 90% ਪਰਿਵਾਰਾਂ ਨੂੰ ਜ਼ੀਰੋ ਬਿੱਲ ਆ ਰਿਹਾ ਹੈ, 2.5 ਕਰੋੜ ਤੋਂ ਵੱਧ ਲੋਕਾਂ ਦਾ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਇਲਾਵਾ ਕਈ ਅਜਿਹੇ ਕੰਮ ਵੀ ਕੀਤੇ ਹਨ, ਜਿਨ੍ਹਾਂ ਦਾ ਕਦੇ ਵੀ ਵਾਅਦਾ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ ਅਤੇ ਸਿਆਸੀ ਪਿਛੋਕੜ ਵਾਲੇ ਨਹੀਂ ਹਨ, ਜਿਸ ਕਾਰਨ ਉਹ ਲੋਕਾਂ ਨਾਲ ਕੀਤੀ ਹਰ ਗੱਲ ਨੂੰ ਪੂਰਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜੋ ਸੂਬਾਈ ਅਤੇ ਰਾਸ਼ਟਰੀ ਰਾਜ ਮਾਰਗਾਂ ‘ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਮਰਪਿਤ ਸੜਕ ਸੁਰੱਖਿਆ ਫੋਰਸ ਹੈ।

ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਹੋਰ ਰਾਜਾਂ ਅਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਸੂਬਾ ਸਰਕਾਰ ਦੀ ਲੀਕ ਤੋਂ ਹਟਵੀਂ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕਾਨੂੰਨ ਵਿਵਸਥਾ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਤਰੱਕੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦਾ ਮੌਕਾ ਹੈ ਕਿ ਇਹ ਸਕੀਮ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਕੀਮ ਨੂੰ ਸੂਬੇ ਦੇ ਬਾਕੀ ਸ਼ਹਿਰਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰ ਕੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲੈਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...