ਪੰਜਾਬ ‘ਚੋਂ ਨਸ਼ਿਆਂ ਦਾ ਖਾਤਮਾ ਕਰਕੇ ਰਹਾਂਗੇ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

by | Mar 7, 2025 | breaking news, daily | 0 comments

– ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਤੋਂ ਸਹਿਯੋਗ ਦੀ ਅਪੀਲ

– ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇਗੀ

– ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ “ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦਿਓ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਓ”

– ਮਾਲੇਰਕੋਟਲਾ ਵਿਖੇ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ/ਮਾਲੇਰਕੋਟਲਾ, 6 ਮਾਰਚ-

ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਸਾਡੀ ਪਾਰਟੀ ਨੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕਰ ਲਿਆ ਗਿਆ ਹੈ, ਇਸ ਵਿੱਚ ਨਸ਼ਾ ਕਰਨ ਵਾਲੇ ਵਿਅਕਤੀ ਜਿਹੜੇ ਕਿਸੇ ਵੀ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ ਹਨ ਉਨ੍ਹਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਾਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣ ਦੀ ਉਨ੍ਹਾਂ ਨੇ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਵਿੱਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ ਰੋਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਵੀ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜ਼ਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

ਸੌਂਦ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।

ਇਸ ਤੋਂ ਪਹਿਲਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਸ਼ਹਿਰੀ ਖੇਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਸੀ ਐੱਸ ਆਰ ਫੰਡਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਡਰੱਗ ਵਿਭਾਗ ਦੇ ਅਧਿਕਾਰੀਆਂ ਤੋਂ ਹੁਣ ਤੱਕ ਮੈਡੀਕਲ ਸਟੋਰਾਂ ਦੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਅਤੇ ਕਿਹਾ ਕਿ ਕਾਲੀਆਂ ਭੇਡਾਂ ਦੀ ਪਛਾਣ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਵਾਉਣ ਬਾਰੇ ਵੀ ਹਦਾਇਤ ਕੀਤੀ ਗਈ।

ਉਨ੍ਹਾਂ ਪੰਚਾਇਤ ਵਿਭਾਗ ਨੂੰ ਕਿਹਾ ਕਿ ਪਿੰਡਾਂ ਵਿੱਚ ਜਾਗਰੂਕਤਾ ਨਾਟਕ ਕਰਵਾਏ ਜਾਣ। 176 ਪਿੰਡਾਂ ਦੇ ਸਰਪੰਚਾਂ ਪੰਚਾਂ ਨੂੰ ਨਾਲ ਤੋਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਆਪਸੀ ਤਾਲਮੇਲ ਨਾਲ ਗਤੀਵਿਧੀਆਂ ਕਰਵਾਉਣ। ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ ਹਰੇਕ ਸਕੂਲ ਦੇ ਬਾਹਰ ਜਾਗਰੂਕਤਾ ਬੋਰਡ ਲਗਾਉਣ। ਸਾਰੀਆਂ ਜਨਤਕ ਥਾਵਾਂ ਉੱਤੇ ਜਾਗਰੂਕਤਾ ਬੋਰਡ ਲਗਾਏ ਜਾਣ।

ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਪੇਸ਼ ਕੀਤਾ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫ਼ਲ ਕੀਤਾ ਜਾਵੇਗਾ। ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਪਿਛਲੇ ਦਿਨਾਂ ਦੌਰਾਨ 18 ਮਾਮਲਿਆਂ ਨਾਲ ਸਬੰਧਤ ਕਥਿਤ ਦੋਸ਼ੀਆਂ ਦੀ 13.3 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ।

ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਅਮਰਗੜ੍ਹ ਦੇ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਸੁਖਪ੍ਰੀਤ ਸਿੰਘ ਸਿੱਧੂ ਤੇ ਨਵਦੀਪ ਕੌਰ ਦੋਵੇਂ ਵਧੀਕ ਡਿਪਟੀ ਕਮਿਸ਼ਨਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...