ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ

by | Mar 13, 2025 | breaking news, daily | 0 comments

ਮਾਈਨਿੰਗ ਤੇ ਖਣਨ ਮੰਤਰੀ ਵੱਲੋਂ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ, ਸਾਰੀਆਂ ਪ੍ਰਵਾਨਗੀਆਂ ਸੁਖਾਲਾ ਤੇ ਸਮਾਂਬੱਧ ਕਰਨ ਦੇ ਹੁਕਮ

ਮਾਨ ਸਰਕਾਰ ਸੂਬੇ ਦੇ ਭੱਠਾ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਯਤਨਸ਼ੀਲ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 13 ਮਾਰਚ:

ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ ਬਣਾਈ ਜਾ ਸਕੇ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਇਸ ਸਬੰਧੀ ਕਾਰਵਾਈ ਤੁਰੰਤ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿੱਚੋਂ ਮਿੱਟੀ ਚੁਕਾਉਣ ਲਈ ਤਿੰਨਾਂ ਵਿਭਾਗਾਂ ਤੋਂ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲੈਣੀਆਂ ਪੈਂਦੀਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਖੱਜਲ-ਖੁਆਰੀ ਝੱਲਣੀ ਪੈਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਆਪਣੇ ਖੇਤ ਪੱਧਰੇ ਕਰਨ ਜਾਂ ਖੇਤਾਂ ਵਿੱਚੋਂ ਮਿੱਟੀ ਚੁਕਾਉਣ ਲਈ ਫ਼ਸਲ ਦੀ ਕਟਾਈ ਤੋਂ ਪਹਿਲਾਂ-ਪਹਿਲਾਂ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਫ਼ਸਲ ਕਟਾਈ ਤੋਂ ਬਾਅਦ ਮਿੱਟੀ ਚੁਕਾ ਸਕਣ ਜਾਂ ਖੇਤ ਨੂੰ ਪੱਧਰਾ ਕਰ ਸਕਣ ਅਤੇ ਸਮੇਂ ਸਿਰ ਅਗਲੀ ਫ਼ਸਲ ਬੀਜ ਸਕਣ।

ਸ੍ਰੀ ਗੋਇਲ ਨੇ ਕਿਹਾ ਕਿ ਇਸ ਤਰ੍ਹਾਂ ਨੇੜੇ-ਤੇੜੇ ਮਿੱਟੀ ਦੀ ਉਪਲਬਧਤਾ ਨਾਲ ਸੂਬੇ ਦੇ ਭੱਠਾ ਉਦਯੋਗ ਨੂੰ ਵੀ ਪ੍ਰਫੁਲਿਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਢਾਂਚਾਗਤ ਵਿਕਾਸ ਵਿੱਚ ਭੱਠਾ ਉਦਯੋਗ ਦੀ ਵੱਡੀ ਭੂਮਿਕਾ ਹੈ। ਹਰ ਤਰ੍ਹਾਂ ਦੀ ਇਮਾਰਤਸਾਜ਼ੀ ਵਿੱਚ ਇੱਟਾਂ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਇੱਟਾਂ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਸਕੇਗਾ।

ਮਾਈਨਿੰਗ ਤੇ ਖਣਨ ਮੰਤਰੀ ਨੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਅਤੇ ਭੱਠਾ ਮਾਲਕਾਂ ਦਾ ਸਮਾਂ ਬਰਬਾਦ ਕਰਨ ਵਾਲੀਆਂ ਸਾਰੀਆਂ ਬੇਲੋੜੀਆਂ ਸ਼ਰਤਾਂ ਖ਼ਤਮ ਕਰਕੇ ਆਨਲਾਈਨ ਪ੍ਰਣਾਲੀ ਲਾਗੂ ਕਰਨ ਦੀ ਵਿਉਂਤਬੰਦੀ ਕੀਤੀ ਜਾਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 104 ਨਵੀਆਂ ਮਾਈਨਿੰਗ ਸਾਈਟਾਂ ਨੂੰ ਨਿਯਮਤ ਕਰਨ ਅਤੇ ਕਰੱਸ਼ਰ ਉਦਯੋਗ ਲਈ ਪਾਰਦਰਸ਼ੀ ਨੀਤੀਆਂ ਲਾਗੂ ਕਰਨ ਦੇ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹੈ ਕਿ ਭੱਠਾ ਮਾਲਕਾਂ ਨੂੰ ਮਿੱਟੀ ਲਈ ਦੂਜੇ ਰਾਜਾਂ ‘ਤੇ ਨਿਰਭਰ ਨਾ ਹੋਣਾ ਪਵੇ। ਇਸ ਨਾਲ ਜਿੱਥੇ ਸਸਤੇ ਭਾਅ ‘ਤੇ ਭੱਠਾ ਮਾਲਕਾਂ ਨੂੰ ਮਿੱਟੀ ਮਿਲ ਸਕੇਗੀ, ਉੱਥੇ ਹੀ ਸੂਬੇ ਦੇ ਲੋਕਾਂ ਨੂੰ ਵੀ ਸਸਤੇ ਭਾਅ ‘ਤੇ ਇੱਟਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।

ਮੀਟਿੰਗ ਦੌਰਾਨ ਮਾਈਨਿੰਗ ਵਿਭਾਗ ਦੇ ਸਕੱਤਰ ਸ. ਗੁਰਕਿਰਤ ਕਿਰਪਾਲ ਸਿੰਘ, ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ.) ਦੇ ਚੇਅਰਮੈਨ ਸ੍ਰੀ ਜਤਿੰਦਰ ਕੁਮਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...