ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

by | Mar 14, 2025 | breaking news, daily | 0 comments

ਲੋਕਾਂ ਨੂੰ ਹੋਲਾ ਮੁਹੱਲਾ ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀ

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ ‘ਹੋਲਾ ਮੁਹੱਲਾ’ ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ ਯਾਦ ਦਿਵਾਉਂਦਾ ਹੈ, ਜੋ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਚਾਰਧਾਰਾ ਅਤੇ ਸਿੱਖ ਸੰਗਤ ਵਿੱਚ ਚੜ੍ਹਦੀ ਕਲਾ ਦੀ ਭਾਵਨਾ ਭਰਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਵੱਲੋਂ ਦਿਖਾਏ ਰਸਤੇ ‘ਤੇ ਚੱਲ ਕੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ, ਦੇਸ਼ ਦਾ ਇਕਲੌਤਾ ਸੂਬਾ ਹੈ ਜੋ ‘ਸਮਾਜਵਾਦ ਅਤੇ ਧਰਮ ਨਿਰਪੱਖਤਾ’ ਦੀ ਵੱਡੀ ਮਿਸਾਲ ਹੋਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਨੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇਹ ਉਮੀਦ ਪ੍ਰਗਟਾਈ ਕਿ ਸੂਬੇ ਵਿੱਚ ਹਰ ਦਿਨ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਹੋਰ ਮਜ਼ਬੂਤ ਹੁੰਦੀਆਂ ਰਹਿਣਗੀਆਂ। ਉਨ੍ਹਾਂ ਨੇ ਕਾਮਨਾ ਕੀਤੀ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ, ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਿਉਹਾਰ ਵਿੱਚ ਹਿੱਸਾ ਲੈਣਾ ਉਨ੍ਹਾਂ ਲਈ ਇੱਕ ਇਲਾਹੀ ਅਨੁਭਵ ਹੈ ਜੋ ਆਮ ਤੌਰ ‘ਤੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਦੀ ਜੰਗਜੂ ਭਾਵਨਾ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ
ਪਵਿੱਤਰ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ
ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸਦੀ ਸਥਾਪਨਾ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸੰਨ 1665 ਵਿੱਚ ਕੀਤੀ ਗਈ ਸੀ ਅਤੇ ਮਹਾਨ ਗੁਰੂ ਨੇ ਮਨੁੱਖੀ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪਵਿੱਤਰ ਅਸਥਾਨ ਖਾਲਸੇ ਦਾ ਜਨਮ ਸਥਾਨ ਵੀ ਹੈ ਕਿਉਂਕਿ 1699 ਵਿੱਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਨ ਇਸ ਪਵਿੱਤਰ ਧਰਤੀ ‘ਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਪੰਜਾਬੀਆਂ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦਿਆਂ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕਾਂ ਦੀ ਵੱਡੇ ਪੱਧਰ ‘ਤੇ ਸ਼ਮੂਲੀਅਤ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੂਰੀ ਨਿਮਰਤਾ ਅਤੇ ਉਤਸ਼ਾਹ ਨਾਲ ਹੋਲਾ ਮੁਹੱਲਾ ਮੌਕੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਵਿਸ਼ਵ ਪੱਧਰੀ ਅਤੇ ਠੋਸ ਬੰਦੋਬਸਤ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜਾਤ,ਰੰਗ,ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਅਤੇ ਆਪਸ ਵਿੱਚ ਰਲ-ਮਿਲ ਕੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਧਰਮ ਨਿਰਪੱਖਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਸਿਧਾਂਤਾਂ ਨੂੰ ਕਾਇਮ ਰੱਖਦਿਆਂ ਹੋਰਨਾਂ ਲਈ ਮਿਸਾਲ ਕਾਇਮ ਕੀਤੀ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਪਵਿੱਤਰ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਦਿਨਾਂ ਵਿੱਚ ਅਤਿ-ਆਧੁਨਿਕ ਮਲਟੀ ਸਪੈਸ਼ਲਿਟੀ ਹਸਪਤਾਲ ਤੇ ਸਟੇਡੀਅਮ ਦੀ ਉਸਾਰੀ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ਨੂੰ ਇੱਕ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਵੀ ਐਲਾਨ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...