18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਭਰਤੀ ਮੁਹਿੰਮ ਸ਼ੁਰੂ ਹੋਵੇਗੀ

by | Mar 15, 2025 | breaking news, daily, religion | 0 comments

ਪੰਥ ਦਰਦੀ ਤੇ ਪੰਜਾਬ ਹਿਤੈਸ਼ੀ ਲੋਕ ਸ੍ਰੀ ਦਰਬਾਰ ਸਾਹਿਬ ਅਰਦਾਸ ਚ ਸ਼ਾਮਲ ਹੋ ਕੇ ਪਾਰਟੀ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਹਿੱਸਾ ਬਣਨ
ਨੌਜੁਆਨ ਅਤੇ ਬੀਬੀਆਂ ਨੂੰ ਵੀ ਮੁਹਿੰਮ ਦਾ ਹਿੱਸਾ ਬਣਨ ਦੀ ਖ਼ਾਸ ਅਪੀਲ

ਚੰਡੀਗੜ () ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਕਾਰਜਸ਼ੀਲ ਪੰਜ ਮੈਂਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਰਦਾਰ ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਜਾਰੀ ਬਿਆਨ ਵਿੱਚ ਕਿਹਾ ਕਿ, ਭਰਤੀ ਸਬੰਧੀ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਭਰਤੀ ਦੀਆਂ ਤਿਆਰੀਆਂ ਸਬੰਧੀ ਬੁਲਾਈ ਮੀਟਿੰਗ ਦੌਰਾਨ ਮੈਬਰਾਂ ਨੇ ਮੁੜ ਦੁਹਰਾਇਆ ਕਿ ਓਹਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਹੋਕੇ ਆਪਣੇ ਹਿੱਸੇ ਆਈ ਸੇਵਾ ਲਈ 18 ਮਾਰਚ ਤੋ ਭਰਤੀ ਦੇ ਰੂਪ ਵਿੱਚ ਸ਼ੁਰੂ ਕੀਤੀ ਜਾਵੇਗੀ। ਸ੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਣ ਜਾ ਰਹੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਨ ਉਪਰੰਤ ਬਾਹਰ ਗਲਿਆਰੇ ਵਿੱਚ ਆ ਕੇ ਸੁਰੂ ਕੀਤੀ ਜਾਵੇਗੀ ।

ਮੀਡੀਆ ਨੂੰ ਜਾਰੀ ਬਿਆਨ ਵਿੱਚ ਭਰਤੀ ਕਮੇਟੀ ਨੇ ਕਿਹਾ ਕਿ ਸਾਡੀ ਹਮੇਸ਼ਾ ਕੋਸ਼ਿਸ਼ ਰਹੀ ਹੈ ਤੇ ਰਹੇਗੀ ਕਿ ਬਿਨਾ ਕਿਸੇ ਸਿਆਸੀ ਭੇਦ ਭਾਵ ਸਮੂਹ ਅਕਾਲੀ ਧੜਿਆਂ ਨੂੰ ਇਸ ਭਰਤੀ ਮੁਹਿੰਮ ਦਾ ਹਿੱਸਾ ਬਣਾਈਏ। ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਹੇਤੁ ਹਰ ਪਿੰਡ, ਹਰ ਸ਼ਹਿਰ ਦੇ ਹਰ ਬੂਥ ਤੋਂ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਜਾਵੇ। ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਦਰਸਤਾ ਨਾਲ ਭਰਤੀ ਦੀਆਂ ਕਾਪੀਆਂ ਲੈਣ ਲਈ ਜਾਰੀ ਨੰਬਰ 0172-5201704 ਤੇ ਮਿਸਡ ਕਾਲ ਕਰੋ ਤੇ ਦਫ਼ਤਰ ਤੁਹਾਡੇ ਨਾਲ ਸੰਪਰਕ ਕਰੇਗਾ। ਕਮੇਟੀ ਦੀ ਕੋਸ਼ਿਸ਼ ਹੈ ਪਿੰਡ ਲੈਵਲ ਦਾ ਵਰਕਰ ਵੀ ਜੇਕਰ ਕਾਪੀ ਸਿੱਧੀ ਲੈਣੀ ਚਾਹੁੰਣ ਤਾਂ ਉਹ ਕਾਪੀ ਲੈ ਸਕੇਗਾ। ਕਿਉਕਿ ਇੱਕ ਕਾਪੀ ਭਰਨ ਨਾਲ ਸਰਕਲ ਦਾ ਡੈਲੀਗੇਟ ਬਣੇਗਾ।

ਇਸ ਦੇ ਨਾਲ ਹੀ ਭਰਤੀ ਕਮੇਟੀ ਨੇ ਕਿਹਾ ਸਮੁੱਚੇ ਪੰਜਾਬ ਦੇ ਵਸਨੀਕਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ ਦੇ ਮੁਖੀਆਂ, ਦਮਦਮੀ ਟਕਸਾਲ, ਪੰਜਾਬ ਹਿਤੈਸ਼ੀ ਅਤੇ ਅਕਾਲੀ ਸੋਚ ਨੂੰ ਸਮਰਪਿਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ 18 ਮਾਰਚ ਨੂੰ ਸਵੇਰੇ 10 ਵਜੇ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਭਰਤੀ ਦੇ ਆਗਾਜ਼ ਲਈ ਹੋਣ ਜਾ ਰਹੀ ਅਰਦਾਸ ਦਾ ਹਿੱਸਾ ਜਰੂਰ ਬਣਨ।

ਭਰਤੀ ਕਮੇਟੀ ਨੇ ਪੰਜਾਬ ਭਰ ਤੋਂ ਆਉਣ ਵਾਲੀ ਅਕਾਲੀ ਸੋਚ ਨੂੰ ਸਮਰਪਿਤ ਸੰਗਤ ਨੂੰ ਕਿਹਾ ਕਿ ਆਪੋ ਆਪਣੇ ਵਹੀਕਲ ਬੁਰਜ ਅਕਾਲੀ ਫੂਲਾ ਸਿੰਘ ਦੇ ਸਥਾਨ ਤੇ ਖੜੇ ਕਰਕੇ ਸਮੇਂ ਸਿਰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਅਰਦਾਸ ਵਿੱਚ ਸ਼ਾਮਲ ਹੋਣ।

ਭਰਤੀ ਕਮੇਟੀ ਨੇ ਅੱਗੇ ਕਿਹਾ ਕਿ ਭਰਤੀ ਲਈ ਮੈਂਬਰਸ਼ਿਪ ਗ੍ਰਹਿਣ ਕਰਨ ਲਈ ਪਰਚੀਆਂ ਛਪ ਚੁੱਕੀਆਂ ਹਨ, ਹਰ ਅਕਾਲੀ ਹਿਤੈਸ਼ੀ ਵਰਕਰ ਅਤੇ ਲੀਡਰ ਸਾਹਿਬਾਨ 18 ਮਾਰਚ ਨੂੰ ਭਰਤੀ ਕਮੇਟੀ ਦੇ ਮੈਂਬਰਾਂ ਤੋਂ ਇਹਨਾਂ ਨੂੰ ਪ੍ਰਾਪਤ ਕਰ ਸਕਦਾ ਹੈ। ਉੱਨਾਂ ਕਿਹਾ ਕਿ ਓਹਨਾ ਨੇ ਭਰਤੀ ਸਬੰਧੀ ਪੰਜਾਬ ਭਰ ਵਿੱਚ ਅਕਾਲੀ ਵਰਕਰਾਂ ਨਾਲ ਕੀਤੇ ਤਾਲਮੇਲ ਤੋਂ ਵੱਡਾ ਹੁੰਗਾਰਾ ਮਿਲਿਆ ਹੈ। ਇਸ ਦੇ ਨਾਲ ਹੀ ਭਰਤੀ ਕਮੇਟੀ ਨੇ ਜ਼ੋਰ ਦੇ ਕੇ ਕਿਹਾ ਕਿ ਓਹਨਾ ਅਕਾਲੀ ਪਰਿਵਾਰਾਂ ਨੂੰ ਖਾਸ ਅਪੀਲ ਕੀਤੀ, ਜਿਹੜੇ ਕਾਬਜ ਲੀਡਰਸ਼ਿਪ ਦੇ ਕਾਰਣ ਪਾਰਟੀ ਤੋਂ ਨਰਾਜ਼ ਹੋ ਕੇ ਘਰ ਬੈਠਣ ਲਈ ਮਜਬੂਰ ਹੋਏ, ਓਹ ਪਰਿਵਾਰ ਲਾਜ਼ਮੀ ਤੌਰ ਤੇ ਅੱਗੇ ਆਉਣ ਕਿਉਕਿ ਓਹਨਾ ਦੇ ਪਾਰਟੀ ਪ੍ਰਤੀ ਸਹਿਯੋਗ ਅਤੇ ਦ੍ਰਿੜਤਾ ਨੂੰ ਅੱਖੋ ਪਰੋਖੇ ਨਹੀਂ ਕੀਤਾ ਜਾ ਸਕਦਾ ਹੈ ਅਤੇ ਓਹਨਾ ਪਰਿਵਾਰਾਂ ਦੀ ਪਹਿਲਕਦਮੀ ਅਕਾਲੀ ਦਲ ਦੀ ਮਜ਼ਬੂਤੀ ਲਈ ਅਹਿਮ ਰੋਲ ਅਦਾ ਕਰੇਗੀ।
ਭਰਤੀ ਕਮੇਟੀ ਵੱਲੋ ਭਵਿੱਖ ਦੇ ਸ਼ਰਮਾਇਆ ਨੌਜੁਆਨਾਂ ਤੇ ਬੀਬੀਆਂ ਭੈਣਾਂ ਨੂੰ ਵੀ ਇਸ ਮੁਹਿੰਮ ਦਾ ਹਿਸਾ ਬਣਨ ਦੀ ਅਪੀਲ ਕੀਤੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...