ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

by | Mar 18, 2025 | breaking news, crime, daily | 0 comments

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਮੁਹਿੰਮ ਦੀ ਅਗਵਾਈ

ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ, ਜਿ਼ਲ੍ਹਾ ਸੰਗਰੂਰ ‘ਚ ਨਸਿ਼ਆਂ ਦੇ ਕਾਲੇ ਕਾਰੋਬਾਰ ਨੂੰ ਚੱਲਣ ਨਹੀਂ ਦਿਆਂਗੇ: ਸਰਤਾਜ ਸਿੰਘ ਚਾਹਲ

ਸਰਕਾਰੀ ਜ਼ਮੀਨ ‘ਤੇ ਨਜ਼ਾਇਜ ਉਸਾਰੀਆਂ ਕਰਨ ਵਾਲਿਆਂ ਖਿਲਾਫ਼ ਪ੍ਰਸ਼ਾਸਨਿਕ ਕਾਰਵਾਈ ਜਾਰੀ ਰਹੇਗੀ: ਚਰਨਜੋਤ ਸਿੰਘ ਵਾਲੀਆ

ਸੰਗਰੂਰ/ਚੰਡੀਗੜ੍ਹ, 18 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ।ਇਸ ਮੁਹਿੰਮ ਦੀ ਅਗਵਾਈ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਜਦਕਿ ਇਸ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਸੁਖਦੇਵ ਸਿੰਘ ਅਤੇ ਤਹਿਸੀਲਦਾਰ ਵਿਸ਼ਵਜੀਤ ਸਿੰਘ, ਸਹਾਇਕ ਟਾਊਨ ਪਲਾਨਰ ਸੁਸ਼ੀਲ ਕੁਮਾਰ, ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਫ਼ਲਤਾ ਨਾਲ ਲਾਗੂ ਕਰਦੇ ਹੋਏ ਅੱਜ ਬੁਲਡੋਜ਼ਰ ਨਾਲ ਨਜ਼ਾਇਜ਼ ਇਮਾਰਤਾਂ ਢਾਹੁਣ ਦੀ ਪ੍ਰਸ਼ਾਸਨ ਵੱਲੋਂ ਇਹ ਦੂਜੀ ਕਾਰਵਾਈ ਕੀਤੀ ਗਈ ਹੈ ਅਤੇ ਅਸੀਂ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਹਰੇਕ ਗੈਰ ਸਮਾਜਿਕ ਅਨਸਰ ਨੂੰ ਇਹ ਸਖ਼ਤ ਚਿਤਾਵਨੀ ਦਿੰਦੇ ਹਾਂ ਕਿ ਉਹ ਅਜਿਹੇ ਮਾੜੇ ਧੰਦਿਆਂ ਨੂੰ ਬੰਦ ਕਰ ਦੇਣ ਨਹੀਂ ਤਾਂ ਇਸ ਦਾ ਅੰਜਾਮ ਬੁਰਾ ਨਿਕਲੇਗਾ। ਐਸ.ਐਸ.ਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖੀ ਗਈ ਅਤੇ ਨਗਰ ਕੌਂਸਲ ਰਾਹੀਂ ਇਨ੍ਹਾਂ ਨਜਾਇਜ਼ ਇਮਾਰਤਾਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ।

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਜਿਹੜੀਆਂ ਦੋ ਨਜਾਇਜ਼ ਉਸਾਰੀਆਂ ‘ਤੇ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਵਿੱਚੋਂ ਇੱਕ ਵਿੱਚ ਰਹਿੰਦੇ ਰਾਜਪਾਲ ਸਿੰਘ ਤੇ ਰਾਜਵਿੰਦਰ ਕੌਰ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕ੍ਰਮਵਾਰ 7 ਅਤੇ 4 ਪੁਲਿਸ ਕੇਸ ਦਰਜ ਹਨ ਅਤੇ ਜਦਕਿ ਦੂਜੇ ਮਕਾਨ ਵਿੱਚ ਰਹਿੰਦੀ ਲੱਖੋ ਨਾਂ ਦੀ ਮਹਿਲਾ ਖਿਲਾਫ਼ ਐਨਡੀਪੀਐਸ ਤਹਿਤ 4 ਕੇਸ ਦਰਜ ਹਨ।ਇਸੇ ਦੌਰਾਨ ਮੌਕੇ ‘ਤੇ ਮੌਜੂਦ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸਰਕਾਰੀ ਜ਼ਮੀਨ ‘ਤੇ ਨਜ਼ਾਇਜ਼ ਕਬਜ਼ੇ ਤੇ ਉਸਾਰੀਆਂ ਕਰਨ ਵਾਲਿਆਂ ਨੂੰ ਬਖਸਿ਼ਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਅੱਜ ਪੁਲਿਸ ਦੇ ਸਹਿਯੋਗ ਨਾਲ ਇਹ ਸਖ਼ਤ ਕਾਰਵਾਈ ਕਰਦੇ ਹੋਏ ਸਪੱਸ਼ਟ ਸੰਕੇਤ ਦਿੱਤਾ ਗਿਆ ਹੈ ਕਿ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਦਾ ਮੁਕੰਮਲ ਖਾਤਮਾ ਕਰਨ ਲਈ ਪ੍ਰਸ਼ਾਸਨ ਤੇ ਪੁਲਿਸ ਵਚਨਬੱਧ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...