ਆਪ ਸਰਕਾਰ ਨੇ ਨਵਾਗਾਂਓਂ ਅਤੇ ਕਾਂਸਲ ਵਿੱਚ ਈਕੋ-ਸੰਵੇਦਨਸ਼ੀਲ ਜ਼ੋਨ ਨੂੰ 100 ਮੀਟਰ ਤੱਕ ਘਟਾਉਣ ਲਈ ਸੁਪਰੀਮ ਕੋਰਟ ਤੋਂ ਲਈ ਮਨਜ਼ੂਰੀ

by | Mar 19, 2025 | breaking news, daily, politics | 0 comments

ਅੱਜ ਦਾ ਦਿਨ ਨਵਾਂਗਾਂਓਂ ਅਤੇ ਕਾਂਸਲ ਵਾਸੀਆਂ ਦੀ ਜਿੱਤ ਦਾ ਦਿਨ : ਵਿਧਾਇਕ ਅਨਮੋਲ ਗਗਨ ਮਾਨ

50,000 ਵਾਸੀਆਂ ਨੂੰ ਰਾਹਤ, ਹੁਣ ਢਾਹੁਣ ਦਾ ਕੋਈ ਡਰ ਨਹੀਂ, ਨਿਰਮਾਣ ਯੋਜਨਾਵਾਂ ਵਿਚ ਕੋਈ ਦੇਰੀ ਨਹੀਂ ਹੋਵੇਗੀ: ਅਨਮੋਲ ਗਗਨ ਮਾਨ

ਚੰਡੀਗੜ੍ਹ, 19 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਚੰਡੀਗੜ੍ਹ ਖੇਤਰ ਦੇ ਆਲੇ-ਦੁਆਲੇ ਈਕੋ-ਸੰਵੇਦਨਸ਼ੀਲ ਜ਼ੋਨ ਨੂੰ ਪਹਿਲਾਂ ਪ੍ਰਸਤਾਵਿਤ 3 ਕਿੱਲੋਮੀਟਰ ਤੋਂ 100 ਮੀਟਰ ਤੱਕ ਘਟਾ ਕੇ ਨਵਾਂਗਾਓਂ ਅਤੇ ਕਾਂਸਲ ਦੇ ਵਸਨੀਕਾਂ ਲਈ ਮਹੱਤਵਪੂਰਨ ਜਿੱਤ ਪ੍ਰਾਪਤ ਕੀਤੀ ਹੈ। ਇਸ ਪ੍ਰਸਤਾਵ ਨੂੰ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ, ਜੋ ਇਸ ਖੇਤਰ ਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ।

ਇਸ ਫ਼ੈਸਲੇ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, “ਈਕੋ-ਸੰਵੇਦਨਸ਼ੀਲ ਜ਼ੋਨ ਨੂੰ 100 ਮੀਟਰ ਤੱਕ ਸੀਮਤ ਕਰਨ ਦੀ ਨਵਾਗਾਂਓਂ ਅਤੇ ਕਾਂਸਲ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਆਖ਼ਰਕਾਰ ਪੂਰੀ ਹੋ ਗਈ ਹੈ, ਕਈ ਸਾਲਾਂ ਤੋਂ ਇੱਥੋਂ ਦੇ ਵਸਨੀਕ ਇਮਾਰਤਾਂ ਨੂੰ ਢਾਹੁਣ ਦੇ ਡਰ ਅਤੇ ਇਮਾਰਤੀ ਯੋਜਨਾਵਾਂ ਨੂੰ ਮਨਜ਼ੂਰੀ ਨਾ ਮਿਲਣ ਦੇ ਬੋਝ ਹੇਠ ਦੱਬੇ ਹੋਏ ਸਨ। ਅੱਜ ਸੁਪਰੀਮ ਕੋਰਟ ਵੱਲੋਂ 100 ਮੀਟਰ ਦੀ ਹੱਦ ਨੂੰ ਮਨਜ਼ੂਰੀ ਦੇਣ ਨਾਲ ਇਹ ਚੁਣੌਤੀਆਂ ਖ਼ਤਮ ਹੋ ਗਈਆਂ ਹਨ, ਜੋ ਕਿ ਲੋਕਾਂ ਲਈ ਵੱਡੀ ਰਾਹਤ ਦੀ ਗੱਲ ਹੈ।

ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਈਕੋ-ਸੰਵੇਦਨਸ਼ੀਲ ਜ਼ੋਨ ਨੂੰ 3 ਕਿੱਲੋਮੀਟਰ ਤੱਕ ਵਧਾਉਣ ਦੀ ਪਿਛਲੀ ਤਜਵੀਜ਼ ਨੇ ਜ਼ਮੀਨ ਦੇ ਵੱਡੇ ਹਿੱਸੇ ਨੂੰ ਬੇਕਾਰ ਬਣਾ ਦਿੱਤਾ ਸੀ ਅਤੇ ਜਾਇਦਾਦ ਦੇ ਮੁੱਲਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਮਕਾਨ ਮਾਲਕਾਂ ਲਈ ਰੁਕਾਵਟਾਂ ਪੈਦਾ ਕੀਤੀਆਂ ਸਨ। ‘ਆਪ’ ਸਰਕਾਰ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਕਿ ਇਸ ਮੁੱਦੇ ਦਾ ਹੱਲ ਉਨ੍ਹਾਂ ਦੇ ਹੱਕ ਵਿੱਚ ਹੋਵੇ।

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, “ਇਹ ਫ਼ੈਸਲਾ ‘ਆਪ’ ਸਰਕਾਰ ਦੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਅਤੇ ਰੋਜ਼ੀ-ਰੋਟੀ ਦੀ ਰਾਖੀ ਲਈ ਅਟੁੱਟ ਸਮਰਪਣ ਨੂੰ ਦਰਸਾਉਂਦਾ ਹੈ। ਸਰਹੱਦ ਨੂੰ 3 ਕਿੱਲੋਮੀਟਰ ਤੱਕ ਵਧਾਉਣ ਲਈ ਕਈ ਚੁਣੌਤੀਆਂ ਅਤੇ ਵਿਰੋਧੀ ਧਿਰਾਂ ਦੇ ਯਤਨਾਂ ਦੇ ਬਾਵਜੂਦ, ਸਾਡੀ ਸਰਕਾਰ ਨੇ ਨਵਾਗਾਂਓਂ ਨਿਵਾਸੀਆਂ ਲਈ ਦ੍ਰਿੜ੍ਹ੍ਹਤਾ ਨਾਲ ਖੜ੍ਹੀ ਹੈ ਅਤੇ ਜਿੱਤ ਪ੍ਰਾਪਤ ਕੀਤੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਇਸ ਫ਼ੈਸਲੇ ਨਾਲ ਇਲਾਕੇ ਦੇ 50,000 ਤੋਂ ਵੱਧ ਨਿਵਾਸੀਆਂ ਨੂੰ ਲਾਭ ਹੋਵੇਗਾ। ਇਮਾਰਤ ਉਸਾਰੀ ਯੋਜਨਾਵਾਂ ਦੀ ਪ੍ਰਵਾਨਗੀ ਹੁਣ ਬਿਨਾਂ ਕਿਸੇ ਕਾਨੂੰਨੀ ਜਾਂ ਪ੍ਰਸ਼ਾਸਕੀ ਅੜਿੱਕੇ ਦੇ ਅੱਗੇ ਵਧੇਗੀ। ਢਾਹੁਣ ਦਾ ਡਰ ਵੀ ਹੁਣ ਸਦਾ ਲਈ ਮਿਟ ਗਿਆ ਹੈ।

ਵਿਧਾਇਕ ਨੇ ਕਿਹਾ, “ਇਹ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਲੋਕਾਂ ਦੀ ਜਿੱਤ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਮਨ ਦੀ ਸ਼ਾਂਤੀ ਨੂੰ ਯਕੀਨੀ ਬਣਾਉਣ ਦਾ ਦ੍ਰਿੜ ਇਰਾਦਾ ਰੰਗ ਲਾਇਆ ਹੈ। ਅੱਜ ਨਵਾਂਗਾਂਓਂ ਅਤੇ ਕਾਂਸਲ ਦੇ ਵਾਸੀਆਂ ਲਈ ਜਿੱਤ ਦਾ ਦਿਨ ਹੈ ਅਤੇ ਮੈਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ।”

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...