ਧਰਨਿਆਂ ਕਾਰਨ ਪੰਜਾਬ ਪਛੜ ਗਿਆ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰੁਜ਼ਗਾਰ ਹੀ ਇੱਕੋ ਇੱਕ ਕਾਰਗਰ ਹੱਲ – ਬਲਤੇਜ ਪੰਨੂ

by | Mar 20, 2025 | breaking news, daily, politics | 0 comments

ਨੌਜਵਾਨਾਂ ਦੀਆਂ ਸਮੱਸਿਆਵਾਂ ਸਿਰਫ਼ ਨਸ਼ਿਆਂ ਨੂੰ ਖਤਮ ਕਰਨ ਨਾਲ ਹੀ ਖਤਮ ਨਹੀਂ ਹੋਵੇਗੀ, ਇਸ ਲਈ ਉਨ੍ਹਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾਉਣਾ ਪਵੇਗਾ ਅਤੇ ਇਹ ਉਦਯੋਗ ਅਤੇ ਵਪਾਰ ਤੋਂ ਬਿਨਾਂ ਸੰਭਵ ਨਹੀਂ – ਪੰਨੂ

ਚੰਡੀਗੜ੍ਹ, 20 ਮਾਰਚ

ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਇਸ ਸਮੇਂ ਪੰਜਾਬ ਨਸ਼ਿਆਂ ਵਿਰੁੱਧ ਸਰਬਪੱਖੀ ਲੜਾਈ ਲੜ ਰਿਹਾ ਹੈ। ਇਹ ਲੜਾਈ ਤੁਹਾਡੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਨਸ਼ਿਆਂ ਖ਼ਿਲਾਫ਼ ਇਹ ਜੰਗ ਸਿਰਫ਼ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਜਾਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਨਾਲ ਖ਼ਤਮ ਨਹੀਂ ਹੋਵੇਗੀ। ਇਸ ਲਈ ਹੋਰ ਕਦਮ ਚੁੱਕਣ ਦੀ ਲੋੜ ਹੈ।

‘ਆਪ’ ਆਗੂ ਨੇ ਕਿਹਾ ਕਿ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਯਕੀਨੀ ਤੌਰ ‘ਤੇ ਲੋਕਾਂ ‘ਚ ਭਰੋਸਾ ਪੈਦਾ ਕਰ ਰਹੀਆਂ ਹਨ, ਪਿਛਲੇ ਇੱਕ ਮਹੀਨੇ ਦੌਰਾਨ ਤੁਸੀਂ ਦੇਖਿਆ ਹੋਵੇਗਾ ਕਿ ਪੁਲਿਸ ਨੇ ਵੱਖ-ਵੱਖ ਖੇਤਰਾਂ ‘ਚ ਨਸ਼ਾ ਤਸਕਰਾਂ ਵਿਰੁੱਧ ਬਹਾਦਰੀ ਅਤੇ ਸੂਝ-ਬੂਝ ਨਾਲ ਕਾਰਵਾਈ ਕੀਤੀ ਹੈ। ਪਰ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਨਾਲ ਇਹ ਸਮੱਸਿਆ ਖ਼ਤਮ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣਾ ਹੋਵੇਗਾ। ਇਹ ਮੰਗ ਅਤੇ ਸਪਲਾਈ ਦਾ ਮਾਮਲਾ ਹੈ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸਭ ਤੋਂ ਜ਼ਰੂਰੀ ਕੰਮ ਰੁਜ਼ਗਾਰ ਪ੍ਰਦਾਨ ਕਰਨਾ ਹੈ। ਜਦੋਂ ਨੌਜਵਾਨਾਂ ਦੇ ਹੱਥੋਂ ਨਸ਼ੇ ਦੀਆਂ ਸੂਈਆਂ ਖੋਹ ਕੇ ਕੰਮ ਅਤੇ ਟਿਫ਼ਨ ਦਿੱਤੇ ਜਾਣਗੇ ਤਾਂ ਉਹ ਜਲਦੀ ਹੀ ਨਸ਼ਾ ਛੱਡ ਦੇਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ। 50 ਹਜ਼ਾਰ ਤੋਂ ਵੱਧ ਨੌਕਰੀਆਂ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ। ਪਰ ਇਸ ਦੌਰ ਵਿੱਚ ਨਿੱਜੀ ਖੇਤਰ ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿੱਚ ਉਦਯੋਗੀ ਅਤੇ ਵਪਾਰ ਵਿੱਚ ਭਾਰੀ ਗਿਰਾਵਟ ਆਈ ਹੈ। 2003 ਵਿੱਚ, ਪੰਜਾਬ ਭਾਰਤ ਦੇ ਜੀਡੀਪੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲਾ ਸੂਬਾ ਸੀ, ਪਰ ਅੱਜ ਇਹ 19ਵੇਂ ਸਥਾਨ ‘ਤੇ ਹੈ।

ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਅਤੇ ਬੇਰੁਜ਼ਗਾਰੀ ਆਪਸ ਵਿੱਚ ਜੁੜੇ ਹੋਏ ਹਨ। ਬੇਰੁਜ਼ਗਾਰੀ ਨਸ਼ਿਆਂ ਦਾ ਸਭ ਤੋਂ ਵੱਡਾ ਕਾਰਨ ਹੈ। ਹਾਈਵੇਅ ਅਤੇ ਸੜਕਾਂ ਬੰਦ ਹੋਣ ਕਾਰਨ ਉਦਯੋਗ ਅਤੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਸ ਲਈ ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਕਿਉਂਕਿ ਪੰਜਾਬ ਦੀਆਂ ਸੜਕਾਂ ਬੰਦ ਕਰਨ ਨਾਲ ਕੇਂਦਰ ਸਰਕਾਰ ’ਤੇ ਕੋਈ ਅਸਰ ਨਹੀਂ ਪਵੇਗਾ। ਪਰ ਇਸ ਨਾਲ ਇੱਥੋਂ ਦੀ ਆਰਥਿਕ ਸਥਿਤੀ ਹੋਰ ਵਿਗੜ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕ ਕਿਸਾਨਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ ਪਰ ਇਸ ਤਰ੍ਹਾਂ ਸੜਕਾਂ ਜਾਮ ਕਰਕੇ ਲੜਾਈ ਨਹੀਂ ਜਿੱਤੀ ਜਾ ਸਕਦੀ। ਇਸ ਕਾਰਨ ਆਮ ਲੋਕ ਅਤੇ ਕਾਰੋਬਾਰੀ ਪ੍ਰੇਸ਼ਾਨ ਹੋ ਰਹੇ ਹਨ ਅਤੇ ਪੰਜਾਬ ਨੂੰ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...