ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਤਾਜ਼ਾ ਐਫਆਈਆਰ ਦਰਜ

by | Mar 22, 2025 | breaking news, crime, daily | 0 comments

— ਨਿਰਪੱਖ ਜਾਂਚ ਲਈ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ

— ਮੁਅੱਤਲ ਕੀਤੇ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਵੀ ਅਰੰਭੀ

*— ਸਬੰਧਤ ਪੁਲਿਸ ਅਧਿਕਾਰੀਆਂ ਦਾ ਜ਼ਿਲ੍ਹਾ ਪਟਿਆਲਾ ਤੋਂ ਬਾਹਰ ਤਬਾਦਲਾ ਕਰਨ ਲਈ ਡੀਆਈਜੀ ਨੂੰ ਕਿਹਾ *

— ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨੂੰ ਦਿੱਤੀ ਸੁਰੱਖਿਆ

ਚੰਡੀਗੜ੍ਹ/ਪਟਿਆਲਾ, 21 ਮਾਰਚ:

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਅੱਜ ਮਿਤੀ 21 ਮਾਰਚ, 2025 ਨੂੰ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਤਾਜਾ ਐਫਆਈਆਰ ਨੰਬਰ 69 ਦਰਜ ਕੀਤੀ ਗਈ ਹੈ। ਇਹ ਮਾਮਲਾ ਮਿਤੀ 14-03-2025 ਨੂੰ ਕਰਨਲ ਬਾਠ ਦੇ ਦਰਜ ਕੀਤੇ ਗਏ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ, ਜੋ ਕਿ 13/14 ਮਾਰਚ, 2025 ਦੀ ਦਰਮਿਆਨੀ ਰਾਤ ਨੂੰ ਕੁਝ ਪੁਲਿਸ ਅਧਿਕਾਰੀਆਂ ਦੁਆਰਾ ਉਸ ਨਾਲ ਕੁੱਟਮਾਰ ਦੀ ਇੱਕ ਮੰਦਭਾਗੀ ਘਟਨਾ ਦੇ ਸੰਬੰਧ ਵਿੱਚ ਉਸ ਵੱਲੋਂ ਦਰਜ ਕਰਵਾਏ ਗਏ ਸਨ। ਕਰਨਲ ਬਾਠ ਦੇ ਬਿਆਨ ਵਿੱਚ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਿਲ ਹਨ,ਜਿਨ੍ਹਾਂ ਨੇ ਉਨ੍ਹਾਂ ਉਪਰ ਹਮਲਾ ਕੀਤਾ ਸੀ ਅਤੇ ਕਰਨਲ ਬਾਠ ਵਲੋਂ ਆਪਣੇ ਬਿਆਨ ਵਿੱਚ ਉਕਤ ਹਮਲੇ ਵਿੱਚ ਸ਼ਾਮਲ ਹਰੇਕ ਵਿਅਕਤੀ ਦੀ ਭੂਮਿਕਾ ਵੀ ਦੱਸੀ ਗਈ ਹੈ।

ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਧੀਕ ਡਾਇਰੈਕਟਰ ਜਨਰਲ ਪੁਲਿਸ ਕਾਨੂੰਨ ਤੇ ਵਿਵਸਥਾ,ਪੰਜਾਬ ਸ਼੍ਰੀ ਐਸ.ਪੀ.ਐਸ.ਪਰਮਾਰ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸ਼੍ਰੀ ਸੰਦੀਪ ਮਲਿਕ, ਆਈ.ਪੀ.ਐਸ., ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਹੁਸ਼ਿਆਰਪੁਰ ਅਤੇ ਸ਼੍ਰੀ ਮਨਪ੍ਰੀਤ ਸਿੰਘ, ਪੀ.ਪੀ.ਐਸ., ਸੁਪਰਡੈਂਟ ਆਫ਼ ਪੁਲਿਸ, ਦਿਹਾਤੀ, ਐਸ.ਏ.ਐਸ. ਨਗਰ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕੀਤੀ ਜਾ ਸਕੇ। ਐਸ.ਆਈ.ਟੀ. ਨੂੰ ਸਬੂਤ ਇਕੱਠੇ ਕਰਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਲਈ ਰੋਜ਼ਾਨਾ ਦੇ ਆਧਾਰ ‘ਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਇਸ ਕੇਸ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਡੀ.ਆਈ.ਜੀ. ਪਟਿਆਲਾ ਰੇਂਜ ਨੂੰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਜ਼ਿਲ੍ਹਾ ਪਟਿਆਲਾ ਤੋਂ ਬਾਹਰ ਤਬਦੀਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾ ਸਕੇ। ਬੁਲਾਰੇ ਨੇ ਅੱਗੇ ਕਿਹਾ ਕਿ ਸਾਰੇ 12 ਸਬੰਧਤ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਸਜ਼ਾ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਸੁਰੱਖਿਆ ਨੂੰ, ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...