ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਕੀਤਾ ਰਿਹਾਅ

by | Mar 24, 2025 | breaking news, daily | 0 comments

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਨੂੰ ਰਿਹਾਅ ਕਰਨ ਦਾ ਫੈਸਲਾ

– 800 ਕਿਸਾਨ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਰਿਹਾਅ ਅਤੇ 450 ਹੋਰ ਅੱਜ ਕਰ ਦਿੱਤੇ ਜਾਣਗੇ ਰਿਹਾਅ: ਆਈਜੀਪੀ ਸੁਖਚੈਨ ਸਿੰਘ ਗਿੱਲ

– ਪਟਿਆਲਾ ਪੁਲਿਸ ਨੇ ਕਿਸਾਨਾਂ ਦੇ ਸਾਮਾਨ ਸੰਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਐਸ.ਪੀ. ਜਸਬੀਰ ਸਿੰਘ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ; ਨੋਡਲ ਅਧਿਕਾਰੀ ਤੱਕ ਪਹੁੰਚਣ ਲਈ 90713-00002 ‘ਤੇ ਕਾਲ ਕਰ ਸਕਦੇ ਹਨ ਕਿਸਾਨ

ਚੰਡੀਗੜ, 24 ਮਾਰਚ:

ਕਿਸਾਨਾਂ ਪ੍ਰਤੀ ਸੁਹਿਰਦ ਤੇ ਵਿਚਾਰਸ਼ੀਲ ਪਹੁੰਚ ਅਪਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਚੋਂ ਤੁਰੰਤ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲਗਭਗ 800 ਕਿਸਾਨ ਪੁਲਿਸ ਹਿਰਾਸਤ ਚੋਂ ਰਿਹਾਅ ਕੀਤੇ ਜਾ ਚੁੱਕੇ ਹਨ।

ਉਨਾਂ ਜੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਦੀ ਤੁਰੰਤ ਰਿਹਾਈ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਕਿਹਾ, “ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਅਸੀਂ ਅਜਿਹੇ ਕਿਸਾਨਾਂ ਦੀ ਰਿਹਾਈ ਨੂੰ ਤਰਜੀਹ ਦੇ ਰਹੇ ਹਾਂ ਅਤੇ ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕਿਤਾ ਜਾ ਰਿਹਾ ਹੈ।”

ਕਿਸਾਨਾਂ ਦੀ ਉਨਾਂ ਦੇ ਸਮਾਨ ਸਬੰਧੀ ਸ਼ਿਕਾਇਤ ਦਾ ਨਿਪਟਾਰਾ ਕਰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕਿਸੇ ਨੂੰ ਵੀ ਕਿਸਾਨਾਂ ਦੇ ਸਮਾਨ ਦੀ ਲੁੱਟ-ਕਸੁੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ,“ਕਿਸਾਨਾਂ ਦੀ ਉਨਾਂ ਦੇ ਮਾਲ-ਅਸਬਾਬ ਪ੍ਰਤੀ ਫਿਕਰੰਮਦੀ ਨੂੰ ਦੂਰ ਕਰਨ ਲਈ, ਪਟਿਆਲਾ ਜਿਲਾ ਪੁਲਿਸ ਨੇ ਐਸ.ਪੀ-ਰੈਂਕ ਦੇ ਅਧਿਕਾਰੀ ਜਸਬੀਰ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ ਅਤੇ ਆਪਣੀ ਸੰਪਤੀ ਨਾਲ ਸਬੰਧਤ ਸਮੱਸਿਆਵਾਂ ਲਈ ਕਿਸਾਨ ਤੁਰੰਤ ਸਹਾਇਤਾ ਲਈ ਸਿੱਧੇ ਐਸਪੀ ਜਸਬੀਰ ਸਿੰਘ ਨਾਲ ਮੋਬਾਈਲ ਨੰਬਰ 90713-00002 ‘ਤੇ ਸੰਪਰਕ ਕਰ ਸਕਦੇ ਹਨ।“

ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਇਸ ਸਬੰਧ ਵਿੱਚ ਤਿੰਨ ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...