ਆਪ ਸਰਕਾਰ ਤੇ ਮੁੱਖ ਮੰਤਰੀ ਨੇ ਸੂਬੇ ਦੇ ਬਜਟ ਵਿਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਮੁਕਰ ਕੇ ਸਾਰੇ ਪੰਜਾਬਰੀਆਂ ਨਾਲ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ

by | Mar 26, 2025 | breaking news, daily, politics | 0 comments

ਕਿਹਾ ਕਿ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦਾ ਜ਼ਿਕਰ ਨਹੀਂ, ਬੁਢਾਪਾ ਪੈਨਸ਼ਨ ਵਿਚ ਕੋਈ ਵਾਧਾ ਨਹੀਂ, ਸਾਰੀਆਂ 22 ਫਸਲਾਂ ਐਮ ਐਸ ਪੀ ’ਤੇ ਖਰੀਦਣ ਲਈ ਕੋਈ ਫੰਡ ਨਹੀਂ ਰੱਖੇ ਤੇ ਨਾ ਹੀ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਿਆਂਦੀ

ਕਿਹਾ ਕਿ ਪੂੰਜੀਗਤ ਖਰਚ ਲਈ ਸਿਰਫ 10 ਹਜ਼ਾਰ ਕਰੋੜ ਰੁਪਏ ਰੱਖੇ, ਮਤਲਬ ਵਿਕਾਸ ਲਈ ਕੋਈ ਪੈਸਾ ਨਹੀਂ

ਕਿਹਾ ਕਿ ਸਰਕਾਰ ਨੇ ਨਸ਼ਾ ਖ਼ਤਮ ਕਰਨ ਵਾਸਤੇ 2 ਸਾਲ ਦਾ ਸਮਾਂ ਹੋਰ ਰੱਖ ਕੇ ਆਪਣੀ ਨਾਕਾਮੀ ਸਵੀਕਾਰ ਕੀਤੀ

ਚੰਡੀਗੜ੍ਹ, 26 ਮਾਰਚ: ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 2025-26 ਦੇ ਬਜਟ ਵਿਚ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਮੁਕਰ ਕੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਕਿਸਾਨਾਂ, ਔਰਤਾਂ, ਨੌਜਵਾਨਾਂ, ਵਪਾਰੀਆਂ, ਸਰਕਾਰੀ ਮੁਲਾਜ਼ਮਾਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਵਿਤਕਰਾ ਕੀਤਾ ਹੈ। ਉਹਨਾਂ ਕਿਹਾ ਕਿ ਬਜਟ ਵਿਚ ਪੂੰਜੀ ਖਰਚ ਲਈ ਕੋਈ ਪੈਸਾ ਨਹੀਂ ਰੱਖਿਆ ਗਿਆ ਤੇ ਸਿਰਫ 10 ਹਜ਼ਾਰ ਕਰੋੜ ਰੁਪਏ ਰੱਖੇ ਗਏ ਜਦੋਂ ਕਿ ਸੂਬੇ ਸਿਰ ਕਰਜ਼ਾ ਆਪ ਸਰਕਾਰ ਦੇ ਕਾਰਜਕਾਲ ਵੇਲੇ 1.54 ਕਰੋੜ ਰੁਪਏ ਵੱਧ ਕੇ 4.17 ਕਰੋੜ ਰੁਪਏ ਹੋ ਜਾਵੇਗਾ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਵਿਕਾਸ ਵਾਸਤੇ ਕੋਈ ਫੰਡ ਨਹੀਂ ਹੋਵੇਗਾ ਤੇ ਸਿਰਫ ਸੋਸ਼ੇਬਾਜ਼ੀ ਹੀ ਹੈ ਤੇ ਠੋਸ ਕੁਝ ਨਹੀਂ ਹੈ।

ਸੂਬਾ ਵਿਧਾਨ ਸਭਾ ਵਿਚ ਅੱਜ ਪੇਸ਼ ਕੀਤੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਦ ਦਾ ਵਾਅਦਾ ਪੂਰਾ ਕਰਨ ਵਾਸਤੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਬੇਰੋਜ਼ਗਾਰੀ ਭੱਤੇ ਸਮੇਤ ਨੌਜਵਾਨਾਂ ਵਾਸਤੇ ਕੁਝ ਵੀ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਬੁਢਾਪਾ ਪੈਨਸ਼ਨ ਵਧਾ ਕੇ 2500 ਰੁਪਏ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਖਰਚੇ ’ਤੇ ਸਾਰੀਆਂ 22 ਫਸਲਾਂ ’ਤੇ ਐਮ ਐਸ ਪੀ ਦੇਣ ਦੇ ਨਿੱਜੀ ਵਾਅਦੇ ਨੂੰ ਪੂਰਾ ਕਰਨ ਵਾਸਤੇ ਕੋਈ ਫੰਡ ਨਹੀਂ ਰੱਖਿਆ ਗਿਆ। ਸਰਕਾਰ ਨੇ ਬਿਜਲੀ ਪੈਦਾਵਾਰ ਵਧਾਉਣ ਵਾਸਤੇ ਕੋਈ ਯੋਜਨਾਬੰਦੀ ਨਹੀਂ ਕੀਤੀ ਤੇ ਕੋਈ ਨਵਾਂ ਥਰਮਲ ਪਲਾਂਟ ਲਾਉਣ ਵਾਸਤੇ ਕੋਈ ਫੰਡ ਨਹੀਂ ਰੱਖਿਆ ਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਰੌਲਾ ਰੱਪਾ ਪਾ ਕੇ ਮਾਲਵਾ ਨਹਿਰ ਉਸਾਰਣ ਦੀ ਗੱਲ ਕੀਤੀ ਸੀ ਪਰ ਬਜਟ ਵਿਚ ਇਸ ਵਾਸਤੇ ਫੁੱਟੀ ਕੌਡੀ ਵੀ ਨਹੀਂ ਰੱਖੀ ਗਈ। ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਸਤੇ ਨੋਟੀਫਿਕੇਸ਼ਨ ਤਾਂ ਜਾਰੀ ਕਰ ਦਿੱਤਾ ਗਿਆ ਪਰ ਸਕੀਮ ਲਾਗੂ ਕਰਨ ਵਾਸਤੇ ਕੋਈ ਫੰਡ ਨਹੀਂ ਰੱਖਿਆ ਗਿਆ ਤੇ ਸਰਕਾਰੀ ਮੁਲਾਜ਼ਮਾਂ ਦੀ ਪਿੱਠ ਵਿਚ ਛੁਰਾ ਮਾਰਿਆ ਗਿਆ ਹੈ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਨਸ਼ਾ ਖਤਮ ਕਰਨ ਵਾਸਤੇ ਸਮਾਂ ਅਗਲੇ ਦੋ ਸਾਲ ਲਈ ਵਧਾ ਕੇ ਪੰਜਾਬੀਆਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ ਕਿ ਉਹ ਨਸ਼ਿਆਂ ਨੂੰ ਨਕੇਲ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਨੇ ਚਾਰ ਹਫਤਿਆਂ ਵਿਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਤੇ ਫਿਰ ਸਮਾਂ ਇਕ ਸਾਲ ਲਈ ਵਧਾ ਦਿੱਤਾ ਗਿਆ ਹੁਣ ਇਹ ਸਮਾਂ ਦੋ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਦਾ ਆਪ ਆਗੂਆਂ ਤੇ ਪੁਲਿਸ ਵਿਚਾਲੇ ਗੰਢਤੁੱਪ ਨੂੰ ਖ਼ਤਮ ਕਰਨ ਦਾ ਕੋਈ ਇਰਾਦਾ ਨਹੀਂ ਹੈ ਜਿਸ ਕਾਰਣ ਨਸ਼ਿਆਂ ਦਾ ਪਸਾਰ ਹੋਰ ਵੱਧ ਗਿਆ ਹੈ।

ਸਰਦਾਰ ਬਾਦਲ ਨੇ ਵਿਸ਼ਵ ਪੱਧਰੀ ਸਿਹਤ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੇ ਐਲਾਨ ਨੂੰ ਵੀ ਬੇਨਕਾਬ ਕੀਤਾ। ਉਹਨਾਂ ਕਿਹਾ ਕਿ ਆਪ ਸਰਕਾਰ ਨੇ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਸੀ ਤੇ ਹੁਣ ਇਸਨੇ ਬਜਟ ਵਿਚ ਐਲਾਨ ਕੀਤਾ ਹੈ ਕਿ ਅਗਲੇ ਦੋ ਸਾਲਾਂ ਵਿਚ ਸੂਬੇ ਵਿਚ ਸਿਰਫ ਇਕ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰ ਸਿਹਤ ਵਿਭਾਗ ਵਿਚ ਖਾਲੀ ਪਈਆਂ ਅੱਧੀਆਂ ਤੋਂ ਵੱਧ ਆਸਾਮੀਆਂ ਭਰਨ ਵਾਸਤੇ ਫੰਡ ਰੱਖਣ ਵਿਚ ਵੀ ਨਾਕਾਮ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...