ਜਲ ਸਰੋਤ ਪ੍ਰਬੰਧਨ ਲਈ ਕ੍ਰਾਂਤੀਕਾਰੀ ਸਾਬਤ ਹੋਵੇਗਾ ਬਜਟ: ਬਰਿੰਦਰ ਕੁਮਾਰ ਗੋਇਲ

by | Mar 26, 2025 | breaking news, daily | 0 comments

ਕਿਹਾ, ਪੰਜਾਬ ਨੇ ਖੇਤੀਬਾੜੀ ਸੰਭਾਵਨਾਵਾਂ ਨੂੰ ਸੁਰਜੀਤ ਕਰਨ ਲਈ 3246 ਕਰੋੜ ਰੁਪਏ ਦਾ ਰਣਨੀਤਕ ਜਲ ਪ੍ਰਬੰਧਨ ਬਜਟ ਰੱਖਿਆ

“ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪਣ-ਬਿਜਲੀ ਅਤੇ ਸਿੰਜਾਈ ਲਈ ਵੱਡੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਉਤਸ਼ਾਹਤ ਕਰੇਗਾ”

ਸੂਬਾ ਸਰਕਾਰ 63000 ਹੈਕਟੇਅਰ ਰਕਬੇ ਨੂੰ ਸਿੰਜਾਈਯੋਗ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੇ ਸੰਕਟ ਨਾਲ ਨਜਿੱਠੇਗੀ

ਚੰਡੀਗੜ੍ਹ, 26 ਮਾਰਚ:

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬਾ ਸਰਕਾਰ ਦੇ ਚੌਥੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਵਿਕਾਸ ਲਈ ਇੱਕ ਸ਼ਾਨਦਾਰ ਰਣਨੀਤਕ, ਅਗਾਂਹਵਧੂ ਅਤੇ ਵਿਆਪਕ ਰੋਡਮੈਪ ਹੋਵੇਗਾ।

ਬਜਟ ਦੀਆਂ ਮੁੱਖ ਵਿਸ਼ੇਸ਼ਤਾਈਆਂ ਦਾ ਜ਼ਿਕਰ ਕਰਦਿਆਂ ਸ੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਵੀਨਤਾਕਾਰੀ ਸਕੀਮਾਂ ਅਤੇ ਨਿਸ਼ਾਨਾਬੱਧ ਤਰੀਕੇ ਨਾਲ ਜਲ ਸੰਕਟ ਚੁਣੌਤੀਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ 2025-26 ਦੇ ਬਜਟ ਵਿੱਚ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਸਰਕਾਰ ਦੀ ਦੂਰਦਰਸ਼ੀ ਬੁਨਿਆਦੀ ਢਾਂਚਾ ਯੋਜਨਾਬੰਦੀ ਦੇ ਇੱਕ ਅਹਿਮ ਮੀਲ ਪੱਥਰ ਵਜੋਂ ਉਭਾਰਿਆ ਹੈ ਜਿਸ ‘ਤੇ ਸਰਕਾਰ ਨੇ 2604 ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਹੈ। ਇਹ ਅਹਿਮ ਪ੍ਰਾਜੈਕਟ 1042 ਮਿਲੀਅਨ ਯੂਨਿਟ ਪਣ-ਬਿਜਲੀ ਪੈਦਾ ਕਰੇਗਾ ਅਤੇ ਅੱਪਰ ਬਾਰੀ ਦੁਆਬ ਨਹਿਰ ਸਿਸਟਮ ਅਧੀਨ 1.55 ਲੱਖ ਹੈਕਟੇਅਰ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਰਾਜ ਦੀ ਜਲ ਸਰੋਤ ਪ੍ਰਬੰਧਨ ਰਣਨੀਤੀ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਣ ਵਾਲੇ ਇਸ ਪ੍ਰਾਜੈਕਟ ਦਾ ਸਿੱਧਾ ਲਾਭ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਨੂੰ ਹੋਵੇਗਾ।

ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਨਿਕਾਸੀ 166 ਫ਼ੀਸਦੀ ਦੀ ਚਿੰਤਾਜਨਕ ਦਰ ‘ਤੇ ਪਹੁੰਚਣ ਅਤੇ ਸੂਬੇ ਦੇ 153 ਵਿੱਚੋਂ 117 ਬਲਾਕਾਂ ਵਿੱਚ ਪਾਣੀ ਦੀ ਜ਼ਿਆਦਾ ਵਰਤੋਂ ਹੋਣ ਨਾਲ ਬਣੀ ਸਥਿਤੀ ਦੇ ਮੱਦੇਨਜ਼ਰ ਮਾਨ ਸਰਕਾਰ ਨੇ ਵਿੱਤੀ ਸਾਲ 2025-26 ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਤਹਿਤ ਰੂਪਨਗਰ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਐਸ.ਏ.ਐਸ. ਨਗਰ ਅਤੇ ਪਠਾਨਕੋਟ ਵਿੱਚ 40 ਡੂੰਘੇ ਟਿਊਬਵੈੱਲ ਲਾਉਣ ਅਤੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਨੇੜੇ 167 ਛੋਟੇ ਟਿਊਬਵੈੱਲ ਲਾਉਣ ਦੀ ਤਜਵੀਜ਼ ਰੱਖੀ ਗਈ ਹੈ। ਇਸ ਤੋਂ ਇਲਾਵਾ, 85 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 7877 ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਵਿੱਚ 315 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਇਨ੍ਹਾਂ ਪ੍ਰਾਜੈਕਟਾਂ ਤਹਿਤ ਕੁੱਲ 63000 ਹੈਕਟੇਅਰ ਰਕਬੇ ਨੂੰ ਕਵਰ ਕੀਤਾ ਜਾਵੇਗਾ ਜਿਸ ਵਿੱਚ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪਹਿਲਾਂ ਤੋਂ ਵਾਂਝੇ ਖੇਤਰਾਂ ਵਿੱਚ ਨਹਿਰੀ ਸਿੰਜਾਈ ਸਹੂਲਤਾਂ ਦਾ ਵਿਸਥਾਰ ਕਰਨ ਲਈ 8227 ਕਰੋੜ ਰੁਪਏ ਦੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਸ਼ਨਾਖ਼ਤ ਵੀ ਕੀਤੀ ਹੈ।

ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਨੇ ਅਗਲੇ ਵਿੱਤੀ ਸਾਲ ਲਈ 3246 ਕਰੋੜ ਰੁਪਏ ਦੀ ਵੱਡੀ ​​ਬਜਟ ਅਲਾਟਮੈਂਟ ਦੀ ਤਜਵੀਜ਼ ਰੱਖੀ ਹੈ ਜਿਸ ਵਿੱਚ ਨਵੇਂ ਪ੍ਰਾਜੈਕਟਾਂ ਲਈ 723 ਕਰੋੜ ਰੁਪਏ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 1343 ਕਰੋੜ ਰੁਪਏ ਰੱਖੇ ਗਏ ਹਨ। ਇਨ੍ਹਾਂ ਵਿੱਚ ਸਿੰਜਾਈ ਕੁਸ਼ਲਤਾ ਨੂੰ ਵਧਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਲ ਮਾਰਗਾਂ ਦੀ ਉਸਾਰੀ, ਪੁਨਰ ਨਿਰਮਾਣ, ਬਹਾਲੀ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਅਗਲੇ ਵਿੱਤੀ ਸਾਲ ਵਿੱਚ ਜ਼ਿਲ੍ਹਾ-ਵਿਸ਼ੇਸ਼ ਪਹਿਲਕਦਮੀਆਂ ਨੂੰ ਵੀ ਅਹਿਮੀਅਤ ਦਿੱਤੀ ਗਈ ਹੈ। ਸੰਗਰੂਰ ਜ਼ਿਲ੍ਹੇ ਵਿੱਚ ਨਹਿਰੀ ਸਿੰਜਾਈ ਦੀ ਬਿਹਤਰੀ ਵਾਸਤੇ ਵਿੱਤੀ ਸਾਲ 2025-26 ਲਈ 38,000 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਵਿਸ਼ਾਲ ਜ਼ਮੀਨਦੋਜ਼ ਪਾਈਪਲਾਈਨ ਜਾਲ ਵਿਛਾਉਣ ਅਤੇ 20,000 ਕਿਸਾਨ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਇੱਕ ਵੱਡੀ ਪਹਿਲਕਦਮੀ ਦੀ ਤਜਵੀਜ਼ ਰੱਖੀ ਗਈ ਹੈ। ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ 100 ਕਰੋੜ ਰੁਪਏ ਦੇ ਉਪਬੰਧ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸੇਮ ਵਾਲੀ ਜ਼ਮੀਨ ਵਿਚ ਸੁਧਾਰ ਕਰਨ ਲਈ ਨਵਾਂ ਪ੍ਰਾਜੈਕਟ ਤਜਵੀਜ਼ ਕੀਤਾ ਗਿਆ ਹੈ। ਕੰਢੀ ਖੇਤਰ ਵਿੱਚ ਸਿੰਜਾਈ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ, ਮਾਈਕਰੋ-ਸਿੰਜਾਈ ਸਬਸਿਡੀਆਂ ਦੇਣ ਅਤੇ ਵਾਟਰ ਹਾਰਵੈਸਟਿੰਗ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਵੀ ਯਤਨ ਕੀਤੇ ਜਾਣਗੇ ਜਿਸ ਨਾਲ 30,000 ਹੈਕਟੇਅਰ ਭੂਮੀ ਨੂੰ ਫ਼ਾਇਦਾ ਹੋਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਬਜਟ ਜਲ ਸਰੋਤ ਪ੍ਰਬੰਧਨ ਲਈ ਸਾਡੀ ਸਰਕਾਰ ਦੀ ਸੰਪੂਰਨ ਪਹੁੰਚ ਨੂੰ ਦਰਸਾਉਂਦਾ ਹੈ। ਅਸੀਂ ਸਿਰਫ਼ ਚੁਣੌਤੀਆਂ ਨੂੰ ਹੀ ਤੁਰੰਤ ਹੱਲ ਨਹੀਂ ਕਰ ਰਹੇ, ਸਗੋਂ ਪੰਜਾਬ ਦੇ ਟਿਕਾਊ ਅਤੇ ਖੁਸ਼ਹਾਲ ਖੇਤੀਬਾੜੀ ਭਵਿੱਖ ਲਈ ਨੀਂਹ ਰੱਖ ਰਹੇ ਹਾਂ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...