ਪੰਜਾਬ ਸਰਕਾਰ ਵੱਲੋਂ 4238 ਸਰਕਾਰੀ ਸਕੂਲ ਸੋਲਰ ਪੈਨਲਾਂ ਨਾਲ ਲੈਸ, ਸਾਲਾਨਾ 2.89 ਕਰੋੜ ਯੂਨਿਟ ਗਰੀਨ ਊਰਜਾ ਦਾ ਹੋ ਰਿਹੈ ਉਤਪਾਦਨ

by | Mar 28, 2025 | breaking news, daily | 0 comments

ਅਮਨ ਅਰੋੜਾ ਨੇ ਅਗਲੇ ਦੋ ਵਿੱਤੀ ਸਾਲਾਂ ਵਿੱਚ ਸਰਕਾਰੀ ਇਮਾਰਤਾਂ ‘ਤੇ 100 ਮੈਗਾਵਾਟ ਸੋਲਰ ਪੀ.ਵੀ. ਪੈਨਲ ਲਾਉਣ ਸਬੰਧੀ ਪੇਡਾ ਦੀ ਯੋਜਨਾ ‘ਤੇ ਚਾਨਣਾ ਪਾਇਆ

ਚੰਡੀਗੜ੍ਹ, 27 ਮਾਰਚ:
ਸੂਬੇ ਵਿੱਚ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਰਵਾਇਤੀ ਊਰਜਾ ਸਰੋਤਾਂ ‘ਤੇ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੂੰ ਦੱਸਿਆ ਕਿ ਕੁੱਲ 4238 ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਪਹਿਲਾਂ ਹੀ 21.19 ਮੈਗਾਵਾਟ ਸਮਰੱਥਾ ਵਾਲੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਹਨ, ਜਿਨ੍ਹਾਂ ਤੋਂ ਸਾਲਾਨਾ 2.89 ਕਰੋੜ ਯੂਨਿਟ ਸਾਫ਼-ਸੁਥਰੀ ਊਰਜਾ ਪੈਦਾ ਹੋ ਰਹੀ ਹੈ।

ਅੱਜ ਪੰਜਾਬ ਵਿਧਾਨ ਸਭਾ ਵਿੱਚ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ‘ਤੇ ਲਾਏ ਗਏ ਸੋਲਰ ਪਲਾਂਟਾਂ ਦੀ ਮੁਰੰਮਤ ਬਾਰੇ ਪੁੱਛੇ ਗਏ ਜਵਾਬ ਦੇ ਜਵਾਬ ‘ਚ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੋਲਰ ਪਲਾਂਟ ਲਾਉਣ ਵਾਲੇ ਵੈਂਡਰਾਂ ਨਾਲ ਪੰਜ ਸਾਲਾਂ ਲਈ ਸਾਲਾਨਾ ਆਧਾਰ ‘ਤੇ ਰੱਖ-ਰਖਾਅ ਸਮਝੌਤਾ (ਏ.ਐਮ.ਸੀ.) ਸਹੀਬੱਧ ਕੀਤਾ ਜਾਂਦਾ ਹੈ। ਸਮਝੌਤੇ ਅਨੁਸਾਰ ਵੈਂਡਰਾਂ ਨੇ ਸੋਲਰ ਪਲਾਟਾਂ ਦਾ ਤਿਮਾਹੀ ਨਿਰੀਖਣ ਕਰਨ ਤੋਂ ਇਲਾਵਾ ਸ਼ਿਕਾਇਤ ਪ੍ਰਾਪਤ ਹੋਣ ਦੇ 72 ਘੰਟਿਆਂ ਅੰਦਰ ਕਿਸੇ ਵੀ ਤਕਨੀਕੀ ਸਮੱਸਿਆ ਨੂੰ ਹੱਲ ਕਰਨਾ ਹੁੰਦਾ ਹੈ।

ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਤੌਰ ‘ਤੇ ਦੱਸਿਆ ਕਿ ਇਸ ਸਮਝੌਤੇ ਦਾ ਪਾਲਣ ਨਾ ਕਰਨ ਵਾਲੇ ਵੈਂਡਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 880 ਸਕੂਲਾਂ ਦੀ ਏ.ਐਮ.ਸੀ. ਮਈ 2026 ਵਿੱਚ ਖਤਮ ਹੋ ਜਾਵੇਗੀ ਅਤੇ ਪੇਡਾ ਵੱਲੋਂ ਰੂਫਟਾਪ ਸੋਲਰ ਪਾਵਰ ਪਲਾਂਟਾਂ ਦੇ ਬਾਕੀ 20 ਸਾਲਾਂ ਦੀ ਮਿਆਦ ਲਈ ਇਸ ਏ.ਐਮ.ਸੀ. ਨੂੰ ਅੱਗੇ ਵਧਾਇਆ ਜਾ ਸਕਦਾ ਹੈ ਬਸ਼ਰਤੇ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਐਮ.ਸੀ. ਖਰਚਿਆਂ ਦਾ ਭੁਗਤਾਨ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸਰਕਾਰੀ ਇਮਾਰਤਾਂ ‘ਤੇ 34 ਮੈਗਾਵਾਟ ਸਮਰੱਥਾ ਵਾਲੇ ਰੂਫਟਾਪ ਸੋਲਰ ਪੈਨਲਾਂ ਦੀ ਸਥਾਪਨਾ ਦੇ ਨਾਲ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਿੱਚ ਵੱਡੀ ਪੁਲਾਂਘ ਪੁੱਟੀ ਹੈ। ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਪੇਡਾ ਨੇ ਕੇਪੈਕਸ ਮੋਡ ਅਧੀਨ ਵਾਧੂ 2.70 ਮੈਗਾਵਾਟ ਦੇ ਵਰਕ ਆਰਡਰ ਦਿੱਤੇ ਹਨ।

ਇਸ ਤੋਂ ਇਲਾਵਾ ਪੇਡਾ ਦੀ ਅਗਲੇ ਦੋ ਵਿੱਤੀ ਸਾਲਾਂ ਅੰਦਰ ਸਰਕਾਰੀ ਇਮਾਰਤਾਂ ‘ਤੇ 100 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਪੈਨਲ ਸਥਾਪਤ ਕਰਨ ਦੀਆਂ ਮਹੱਤਵਪੂਰਨ ਯੋਜਨਾਵਾਂ ਵੀ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤਾਂ ਵੱਲ ਤਬਦੀਲੀ ਅਤੇ ਊਰਜਾ ਖੇਤਰ ਨੂੰ ਕਾਰਬਨ ਮੁਕਤ ਕਰਨ ਦੇ ਵਿਆਪਕ ਟੀਚੇ ਦਾ ਹਿੱਸਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...