ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

by | Mar 28, 2025 | AGRICULTURE UPDATES, breaking news, daily | 0 comments

ਜੇਕਰ ਕੋਈ ਵੀ ਅਣਅਧਿਕਾਰਤ ਬੀਜ ਵੇਚਦਾ ਪਾਇਆ ਜਾਂਦਾ ਹੈ ਤਾਂ ਸਬੰਧਤ ਮੁੱਖ ਖੇਤੀਬਾੜੀ ਅਧਿਕਾਰੀ ਜ਼ਿੰਮੇਵਾਰ ਹੋਵੇਗਾ: ਖੇਤੀਬਾੜੀ ਮੰਤਰੀ

ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਕਲੀ ਬੀਜਾਂ ‘ਤੇ ਬਾਜ਼ ਅੱਖ ਰੱਖਣ ਅਤੇ ਉਨ੍ਹਾਂ ਨੂੰ ਰੋਕਣ ਲਈ ਨੋਡਲ ਅਧਿਕਾਰੀ ਹੋਣਗੇ ਨਿਯੁਕਤ

ਚੰਡੀਗੜ੍ਹ, 28 ਮਾਰਚ:

ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਉੱਤੇ ਮੁਕੰਮਲ ਰੋਕ ਲਈ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਖ਼ਤਾਈ ਦਾ ਉਦੇਸ਼ ਕਿਸਾਨਾਂ ਨੂੰ ਧੋਖਾਧੜੀ ਤੋਂ ਬਚਾਉਣਾ ਅਤੇ ਉਨ੍ਹਾਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਸਕੱਤਰ ਡਾ. ਬਸੰਤ ਗਰਗ ਦੇ ਨਾਲ ਇੱਥੇ ਪੰਜਾਬ ਸਿਵਲ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਅਤੇ ਸੰਯੁਕਤ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਸਾਹਮਣੇ ਆਈ ਤਾਂ ਸਬੰਧਿਤ ਮੁੱਖ ਖੇਤੀਬਾੜੀ ਅਫਸਰ ਜ਼ਿੰਮੇਵਾਰ ਹੋਵੇਗਾ ਅਤੇ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ. ਖੁੱਡੀਆਂ ਨੇ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ (ਸੀ.ਏ.ਓ.) ਨੂੰ ਨਰਮੇ ਦੇ ਨਕਲੀ ਬੀਜਾਂ ਦੇ ਉਤਪਾਦਨ ਅਤੇ ਵੰਡ ਵਿੱਚ ਸ਼ਾਮਲ ਲੋਕਾਂ ਵਿਰੁੱਧ ਤੇਜ਼ੀ ਨਾਲ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ, ਇਸ ਤੋਂ ਇਲਾਵਾ ਸ਼ੱਕੀ ਗੋਦਾਮਾਂ ਅਤੇ ਦੁਕਾਨਾਂ ‘ਤੇ ਛਾਪੇਮਾਰੀ ਕਰਨ, ਬੀਜਾਂ ਦੇ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰਨ ਅਤੇ ਇਸ ਨਾਜਾਇਜ਼ ਕੰਮ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ।

ਸ. ਖੁੱਡੀਆਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਗੁਆਂਢੀ ਰਾਜਾਂ ਤੋਂ ਨਕਲੀ ਬੀਜਾਂ ਦੇ ਪ੍ਰਵੇਸ਼ ‘ਤੇ ਬਾਜ਼ ਅੱਖ ਰੱਖਣ ਅਤੇ ਇਸ ਨੂੰ ਰੋਕਣ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਾਰਕੀਟ ਵਿੱਚ ਝੋਨੇ ਅਤੇ ਕਪਾਹ ਦੇ ਸਿਰਫ਼ ਪ੍ਰਮਾਣਿਤ ਅਤੇ ਅਧਿਕਾਰਤ ਬੀਜ ਹੀ ਕਿਸਾਨਾਂ ਲਈ ਉਪਲਬਧ ਹੋਣੇ ਚਾਹੀਦੇ ਹਨ।

ਫਸਲਾਂ ਦੀ ਖ਼ਰਾਬੀ, ਵਿੱਤੀ ਨੁਕਸਾਨ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਸਮੁੱਚੀ ਗਿਰਾਵਟ ਦਾ ਕਾਰਨ ਬਣਨ ਵਾਲੇ ਨਕਲੀ ਬੀਜਾਂ ਦੀ ਵਰਤੋਂ ਦੇ ਖ਼ਤਰਿਆਂ ਬਾਰੇ ਗੱਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਅਤੇ ਉਨ੍ਹਾਂ ਨੂੰ ਅਧਿਕਾਰਤ ਡੀਲਰਾਂ ਤੋਂ ਪੀਏਯੂ ਦੁਆਰਾ ਸਿਫ਼ਾਰਸ਼ ਕੀਤੇ ਪ੍ਰਮਾਣਿਤ ਬੀਜ ਹੀ ਖਰੀਦਣ ਲਈ ਉਤਸ਼ਾਹਿਤ ਕਰਨ ਲਈ ਕਿਹਾ।

ਖੇਤੀਬਾੜੀ ਡਾਇਰੈਕਟਰ ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਵਿੱਤੀ ਸਾਲ 2024-25 ਵਿੱਚ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਵਿਭਾਗ ਨੇ 4465 ਕੀਟਨਾਸ਼ਕਾਂ ਦੇ ਨਮੂਨੇ ਲਏ ਗਏ, ਜਿਨ੍ਹਾਂ ਵਿੱਚੋਂ 116 ਗੈਰਮਿਆਰੀ ਪਾਏ ਗਏ ਸਨ। ਨਤੀਜੇ ਵਜੋਂ, 116 ਫ਼ਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਪੰਜ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ 3592 ਖਾਦ ਦੇ ਨਮੂਨੇ ਲਏ ਗਏ ਸਨ, ਜਿਨ੍ਹਾਂ ਵਿੱਚੋਂ 96 ਗੈਰਮਿਆਰੀ ਪਾਏ ਗਏ ਸਨ, ਜਿਸ ਕਾਰਨ 102 ਲਾਇਸੈਂਸ ਰੱਦ ਕੀਤੇ ਗਏ ਅਤੇ ਅੱਠ ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਬੀਜਾਂ ਦੇ 5218 ਨਮੂਨੇ ਲਏ ਗਏ ਸਨ, ਅਤੇ 137 ਗੁਣਵੱਤਾ ਜਾਂਚ ਵਿੱਚ ਅਸਫਲ ਰਹੇ ਸਨ, ਤੇ ਉਹਨਾਂ ‘ਤੇ ਢੁੱਕਵੀਂ ਕਾਰਵਾਈ ਕੀਤੀ ਗਈ।

ਖੇਤੀਬਾੜੀ ਮੰਤਰੀ ਨੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਜ਼ਿਲ੍ਹਿਆਂ ਦੀਆਂ ਖਾਲੀ ਅਸਾਮੀਆਂ ਅਤੇ ਤਰੱਕੀਆਂ ਦੇ ਕੇਸ ਜਲਦੀ ਤੋਂ ਜਲਦੀ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵਿਭਾਗ ਨੂੰ ਹੋਰ ਮਜ਼ਬੂਤ ​​ਕਰਕੇ ਕਾਰਜ ਕੁਸ਼ਲਤਾ ਵਧਾਈ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...