‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ

by | Mar 28, 2025 | breaking news, daily | 0 comments

ਡਿਪਟੀ ਕਮਿਸ਼ਨਰ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਦੇ ਦੌਰੇ ਨੂੰ ਕਰਨਗੇ ਸਮਰਪਿਤ ; ਦੋ ਤੋਂ ਤਿੰਨ ਮਹੀਨਿਆਂ ਵਿੱਚ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਪਿੰਡਾਂ ਦਾ ਕਰਨਗੇ ਦੌਰਾ

ਡਿਪਟੀ ਕਮਿਸ਼ਨਰ ਜਨਤਕ ਮੀਟਿੰਗਾਂ ਰਾਹੀਂ ਲੋਕਾਂ ਦੇ ਮੁੱਦੇ ਕਰਨਗੇ ਹੱਲ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਈ ਸਹਿਯੋਗ ਅਤੇ ਜਨਤਕ ਸੇਵਾਵਾਂ ਬਾਰੇ ਫੀਡਬੈਕ ਲੈਣਗੇ

ਇਸ ਪਹਿਲਕਦਮੀ ਤਹਿਤ ਨੌਜਵਾਨਾਂ ਦੀ ਊਰਜਾ ਨੂੰ ਦਿਸ਼ਾ ਦੇਣ ਲਈ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ

ਚੰਡੀਗੜ੍ਹ, 28 ਮਾਰਚ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਮਹੱਤਵਪੂਰਨ ਕਦਮ ਚੁੱਕਣ ਲਈ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਦਾ ਖੁਲਾਸਾ ਕੀਤਾ।

ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਿਰਦੇਸ਼ ਤਹਿਤ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਪਿੰਡਾਂ ਦਾ ਨਿਯਮਤ ਦੌਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਹਫ਼ਤੇ ਦੇ ਚਾਰ ਦਿਨ ਸ਼ਨੀਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਇਸ ਕੰਮ ਲਈ ਸਮਰਪਿਤ ਕਰਨਗੇ। ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੌਰਿਆਂ ਦੌਰਾਨ ਅਧਿਕਾਰੀਆਂ ਨੂੰ ਹਰ ਰੋਜ਼ ਤਿੰਨ ਤੋਂ ਚਾਰ ਪਿੰਡਾਂ ਨੂੰ ਕਵਰ ਕਰਨ ਅਤੇ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਪੈਂਦਗੇ ਸਾਰੇ ਪਿੰਡਾਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ।

ਇਨ੍ਹਾਂ ਦੌਰਿਆਂ ਦੇ ਮੁੱਢਲੇ ਉਦੇਸ਼ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਿੰਡ ਵਾਸੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ, ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਸੁਣਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਗੇ ਅਤੇ ਪਿੰਡ ਪੱਧਰ ਦੇ ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿੱਚ ਅਧਿਆਪਕਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਆਦਿ ਸ਼ਾਮਲ ਹਨ, ਦੀ ਕਾਰਗੁਜ਼ਾਰੀ ‘ਤੇ ਖੁਦ ਫੀਡਬੈਕ ਇਕੱਤਰ ਕਰਨਗੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਦੌਰਿਆਂ ਦੌਰਾਨ ਅਧਿਕਾਰੀ ਪਿੰਡ ਵਾਸੀਆਂ ਨੂੰ ਆਪਣੇ ਪਿੰਡਾਂ ਵਿੱਚ ਸਫ਼ਾਈ ਬਣਾਈ ਰੱਖਣ, ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਮਰਥਨ ਵਾਸਤੇ ਮਹੱਤਵਪੂਰਨ ਜਾਣਕਾਰੀ ਪ੍ਰਸਾਰਿਤ ਕਰਨ ਦੇ ਨਾਲ-ਨਾਲ ਖੇਡਾਂ ਅਤੇ ਸਮਾਜਿਕ ਵਿਕਾਸ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਰਿਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕਿਰਿਆਸ਼ੀਲ ਪਹੁੰਚ ਸਦਕਾ ਸਮਾਜ ਦੇ ਸਮੁੱਚੇ ਵਿਕਾਸ ਲਈ ਨੌਜਵਾਨਾਂ ਦੀ ਦੀ ਊਰਜਾ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਿਰਦੇਸ਼ਾਂ ਵਿੱਚ ਇਨ੍ਹਾਂ ਦੌਰਿਆਂ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਢਾਂਚਾਗਤ ਯੋਜਨਾਬੰਦੀ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਪਹਿਲਾਂ ਤੋਂ ਹੀ ਆਪਣੇ ਦੌਰੇ ਤੈਅ ਕਰਨਗੇ ਅਤੇ ਸਬੰਧਤ ਪਿੰਡਾਂ ਨੂੰ ਲੋੜੀਂਦੀ ਸੂਚਨਾ ਦੇਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ‘ਤੇ ਕੇਂਦਰਿਤ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਨ, ਉਹਨਾਂ ਦੀਆਂ ਚਿੰਤਾਵਾਂ ਨੂੰ ਸਮਝਣ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਦਰਜ ਕਰਨ ਲਈ ਇਹਨਾਂ ਦੌਰਿਆਂ ਦੌਰਾਨ ਜਨਤਕ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।

ਇਸ ਪਹਿਲਕਦਮੀ ਦੇ ਅਹਿਮ ਪਹਿਲੂ ਵਜੋਂ ਅੰਤਰ-ਵਿਭਾਗੀ ਤਾਲਮੇਲ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸਾਂਝੇ ਕੀਤੇ ਫੀਡਬੈਕ ਅਤੇ ਲੋੜਾਂ ਦੇ ਆਧਾਰ ‘ਤੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਧਿਕਾਰੀ ਆਪਣੇ ਦੌਰਿਆਂ ਬਾਰੇ ਵਿਆਪਕ ਰਿਪੋਰਟਾਂ ਤਿਆਰ ਕਰਨਗੇ ਜਿੰਨ੍ਹਾਂ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ, ਉਨ੍ਹਾਂ ਦੇ ਹੱਲ ਲਈ ਕੀਤੀਆਂ ਗਈਆਂ ਕਾਰਵਾਈਆਂ ਅਤੇ ਸੁਝਾਏ ਗਏ ਹੋਰ ਉਪਾਅ ਦਾ ਵੇਰਵਾ ਸ਼ਾਮਿਲ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਰਿਪੋਰਟਾਂ ਨੂੰ ਸਮੀਖਿਆ ਲਈ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਨਾਲ ਸਬੰਧਤ ਵਿਭਾਗ ਅਤੇ ਮੁੱਖ ਸਕੱਤਰ ਦੇ ਦਫ਼ਤਰ ਨੂੰ ਸੌਂਪਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਦੀ ਭਲਾਈ ਲਈ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਅਧਿਕਾਰ ਖੇਤਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਪਹੁੰਚ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸੂਬੇ ਦੀ ਤਰੱਕੀ ਅਤੇ ਇਸ ਦੇ ਨਾਗਰਿਕਾਂ ਦੀ ਭਲਾਈ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਠੋਸ ਯਤਨਾਂ ਨਾਲ ਲੋਕਾਂ ਨੂੰ ਬਹੁਤ ਲਾਭ ਮਿਲਣ ਦੀ ਉਮੀਦ ਹੈ, ਅਤੇ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਂਦੀ ਹੈ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਂਦਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...