ਅਸੀਂ ਪੰਜਾਬ ਨੂੰ ਬਣਾਵਾਂਗੇ ਪੂਰੀ ਤਰ੍ਹਾਂ ਨਸ਼ਾ ਮੁਕਤ, ਤਸਕਰਾਂ ਦਾ ਖਾਤਮਾ ਕਰਾਂਗੇ- ਮੰਤਰੀ ਤਰੁਣਪ੍ਰੀਤ ਸਿੰਘ ਸੌਂਧ

by | Mar 28, 2025 | breaking news, daily | 0 comments

‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 149 ਕਿਲੋ ਹੈਰੋਇਨ, 87 ਕਿਲੋ ਅਫੀਮ ਅਤੇ 5.83 ਕਰੋੜ ਦੀ ਨਕਦੀ ਬਰਾਮਦ

ਐਨਡੀਪੀਐਸ ਤਹਿਤ 2443 ਐਫਆਈਆਰ ਦਰਜ ਅਤੇ 4218 ਨਸ਼ਾ ਤਸਕਰ ਗ੍ਰਿਫ਼ਤਾਰ

8 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, 2 ਹਜ਼ਾਰ ਕਿਲੋ ਤੋਂ ਵੱਧ ਭੁੱਕੀ, 34 ਕਿਲੋ ਗਾਂਜਾ ਅਤੇ 6 ਕਿਲੋਗ੍ਰਾਮ ਚਰਸ ਵੀ ਜ਼ਬਤ

ਮੰਤਰੀ ਸੌਂਧ ਨੇ ਆਮ ਲੋਕਾਂ ਅਤੇ ਸਮਾਜਿਕ-ਧਾਰਮਿਕ ਜਥੇਬੰਦੀਆਂ ਨੂੰ ਕੀਤੀ ਅਪੀਲ, ਕਿਹਾ- ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਕਾਰ ਦਾ ਸਾਥ ਦਿਓ ਅਤੇ ਲੋਕਾਂ ਨੂੰ ਜਾਗਰੂਕ ਕਰੋ

ਚੰਡੀਗੜ੍ਹ, 20 ਮਾਰਚ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱਧ’ ਦੀ ਸਫਲਤਾ ਬਾਰੇ ਦੱਸਿਆ ਅਤੇ 27 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਸ਼ੁੱਕਰਵਾਰ ਨੂੰ ਮੰਤਰੀ ਤਰੁਣਪ੍ਰੀਤ ਸੌਂਧ ਨੇ ‘ਆਪ’ ਆਗੂ ਡਾ. ਸੰਨੀ ਆਹਲੂਵਾਲੀਆ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੰਤਰੀ ਨੇ ਕਿਹਾ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। ਆਮ ਲੋਕ ਵੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਸ਼ਲਾਘਾ ਕਰ ਰਹੇ ਹਨ।

ਸੌਂਧ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰ ਦੇਵਾਂਗੇ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਉਸ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਪਿਛਲੀ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਤਿੰਨਾਂ ਪਾਰਟੀਆਂ ‘ਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਾਏ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਬੜੀ ਸਫਲਤਾ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ 149 ਕਿਲੋ ਹੈਰੋਇਨ, 87 ਕਿਲੋ ਅਫੀਮ ਅਤੇ 5.83 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 2443 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 4218 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪੁਲਿਸ ਨੇ ਕਰੀਬ 8 ਲੱਖ ਨਸ਼ੀਲੀਆਂ ਗੋਲੀਆਂ ਅਤੇ 2000 ਕਿਲੋਗ੍ਰਾਮ ਤੋਂ ਵੱਧ ਭੁੱਕੀ, 34 ਕਿਲੋ ਗਾਂਜਾ, 6 ਕਿਲੋ ਚਰਸ ਅਤੇ 1.25 ਕਿਲੋ ਆਈਸ, ਕਰੀਬ 500 ਬੋਤਲਾਂ ਨਕਲੀ ਸ਼ਰਾਬ, 7 ਕਿਲੋ ਨਸ਼ੀਲਾ ਪਾਊਡਰ ਅਤੇ 514 ਟੀਕੇ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ 51 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਇਹ ਘਰ ਗੈਰ-ਕਾਨੂੰਨੀ ਢੰਗ ਨਾਲ ਬਣਾਏ ਸਨ।

ਇਸ ਦੇ ਨਾਲ ਹੀ ਨਸ਼ਾ ਤਸਕਰੀ ਨਾਲ ਸਬੰਧਤ 22 ਮੋਟਰਸਾਈਕਲ, 8 ਮੋਬਾਈਲ, 4 ਕਾਰਾਂ ਅਤੇ 12 ਪਿਸਤੌਲ ਬਰਾਮਦ ਕੀਤੇ ਹਨ। ਕਾਰਵਾਈ ਦੌਰਾਨ 4 ਕਿਲੋ ਤੋਂ ਵੱਧ ਸੋਨਾ, ਜਿਸ ਵਿੱਚ ਇੱਕ ਹਾਰ ਅਤੇ ਦੋ ਚੇਨਾਂ ਸ਼ਾਮਲ ਸਨ ਅਤੇ 1.25 ਕਿਲੋ ਚਾਂਦੀ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 5689 ਟਰੈਫਿਕ ਚਲਾਨ ਕੀਤੇ ਗਏ ਹਨ।

ਮੰਤਰੀ ਸੌਂਧ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਰਹੀ ਹੈ, ਜਿਸ ਦੇ ਨਤੀਜੇ ਤੁਹਾਡੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਨਸ਼ਿਆਂ ਨਾਲ ਸਬੰਧਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ, ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣ।

ਸੌਂਧ ਨੇ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ ਹੋਰ ਵੀ ਕਈ ਵਧੀਆ ਕਦਮ ਚੁੱਕ ਰਹੀ ਹੈ। ਲੋਕਾਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ 1000 ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਹਨ। ਅਜਿਹੇ ਪ੍ਰੋਗਰਾਮ ਸੈਂਕੜੇ ਪਿੰਡਾਂ ਵਿੱਚ ਵੀ ਚਲਾਏ ਜਾ ਚੁੱਕੇ ਹਨ।

ਉਨ੍ਹਾਂ ਆਮ ਲੋਕਾਂ ਨੂੰ ਸਰਕਾਰ ਦੀ ਇਸ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਅਤੇ ਨਸ਼ੇ ਤੋਂ ਪੀੜਤ ਲੋਕਾਂ ਨੂੰ ਜਲਦੀ ਤੋਂ ਜਲਦੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ। ਇਨ੍ਹਾਂ ਕੇਂਦਰਾਂ ਵਿੱਚ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋਕ ਨਸ਼ਾ ਛੱਡ ਕੇ ਆਮ ਜੀਵਨ ਵਿੱਚ ਪਰਤ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਹੋਣ ਤੋਂ ਬਾਅਦ ਸਰਕਾਰ ਵੱਲੋਂ ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ ਅਤੇ ਜੇਕਰ ਕੋਈ ਸਵੈ-ਰੁਜ਼ਗਾਰ ਕਰਨ ਦਾ ਇੱਛੁਕ ਹੈ ਤਾਂ ਪੰਜਾਬ ਸਰਕਾਰ ਉਸ ਲਈ ਵੀ ਮਦਦ ਕਰੇਗੀ।

ਮੰਤਰੀ ਸੌਂਧ ਨੇ ਪੰਜਾਬ ਦੇ ਸਮੂਹ ਪੰਚਾਂ, ਸਰਪੰਚਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦਾ ਸਾਥ ਦੇਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...