ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

by | Mar 31, 2025 | breaking news, crime, daily | 0 comments

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਦੋਸ਼ੀ ਡਰੋਨਾਂ ਰਾਹੀਂ ਭੇਜੀ ਨਸ਼ੀਲੇ ਪਦਾਰਥਾਂ ਦੀ ਖੇਪ ਕਰ ਰਿਹਾ ਸੀ ਪ੍ਰਾਪਤ, ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ ਪੈਸੇ: ਡੀਜੀਪੀ ਗੌਰਵ ਯਾਦਵ

– ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅਭਿਮਨਿਊ ਰਾਣਾ

ਚੰਡੀਗੜ੍ਹ/ਤਰਨਤਾਰਨ, 31 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ (ਪੀਬੀ 02 ਸੀਜੇ 4165) ਵੀ ਜ਼ਬਤ ਕੀਤੀ ਗਈ ਹੈ।

ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਅਮਰੀਕਾ ਅਧਾਰਿਤ ਤਸਕਰ ਗੁਰਨਾਮ ਕਾਲੋਵਾਲ ਜੋ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਪਹਿਲਵਾਨ ਨਾਲ ਜੁੜਿਆ ਹੋਇਆ ਹੈ, ਵੱਲੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ। ਉਹਨਾਂ ਅੱਗੇ ਦੱਸਿਆ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਮੁਲਜ਼ਮ ਹਰਸ਼ਪ੍ਰੀਤ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸ ਨੂੰ ਸਥਾਨਕ ਨਸ਼ਾ ਤਸਕਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ ਅਤੇ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰੇ ‘ਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ।

ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਹਰਸ਼ਪ੍ਰੀਤ ਦੀਆਂ ਤਸਕਰੀ ਸਬੰਧੀ ਗਤੀਵਿਧੀਆਂ ਬਾਰੇ ਮਿਲੀ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ, ਐਸਪੀ ਇਨਵੈਸਟੀਗੇਸ਼ਨ ਅਜੈ ਰਾਜ, ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਅਤੇ ਡੀਐਸਪੀ ਸਪੈਸ਼ਲ ਕ੍ਰਾਈਮ ਗੁਰਿੰਦਰ ਪਾਲ ਨਾਗਰਾ ਦੀ ਅਗਵਾਈ ਵਿੱਚ ਸੀਆਈਏ ਦੀਆਂ ਟੀਮਾਂ ਨੇ ਖੂਫੀਆ ਆਪਰੇਸ਼ਨ ਚਲਾਇਆ ਅਤੇ ਰੱਖ ਸਰਾਏ ਅਮਾਨਤ ਖਾਂ ਖੇਤਰ ਤੋਂ ਮੁਲਜ਼ਮ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਆਪਣੀ ਐਕਟਿਵਾ ਸਕੂਟਰ ‘ਤੇ ਕਿਸੇ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਐਸਐਸਪੀ ਨੇ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰ. 66 ਮਿਤੀ 31 ਮਾਰਚ, 2025 ਨੂੰ ਥਾਣਾ ਸਦਰ ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...