ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ: ਤਰੁਨਪ੍ਰੀਤ ਸਿੰਘ ਸੌਂਦ

by | Apr 1, 2025 | breaking news, crime, daily | 0 comments

* ਨਸ਼ਾ ਤਸਕਰਾਂ ਨੂੰ ਨਸ਼ਿਆਂ ਦਾ ਧੰਦਾ ਜਾਂ ਪੰਜਾਬ ਛੱਡਣ ਦੀ ਚਿਤਾਵਨੀ

– ਕਿਹਾ, ਨਸ਼ਿਆਂ ਦੀ ਦਲਦਲ ਵਿਚ ਫਸੇ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਆਪਕ ਯਤਨ ਜਾਰੀ

* ਸਿਹਤ ਵਿਭਾਗ ਬਰਨਾਲਾ ਵਲੋਂ ਮੁਹਿੰਮ ਤਹਿਤ 391 ਫਰਮਾਂ ਦੀ ਚੈਕਿੰਗ; 36 ਖ਼ਿਲਾਫ਼ ਐਕਸ਼ਨ, 3 ਫਰਮਾਂ ਸੀਲ, 2 ਦੇ ਲਾਈਸੈਂਸ ਰੱਦ

ਚੰਡੀਗੜ੍ਹ/ਬਰਨਾਲਾ, 1 ਅਪ੍ਰੈਲ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਰਨਾਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਸਿਵਲ, ਪੁਲਿਸ ਪ੍ਰਸ਼ਾਸਨ ਤੇ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।  

ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਹ ਵਿਆਪਕ ਮੁਹਿੰਮ ਜਾਰੀ ਰੱਖੀ ਜਾਵੇ। ਇਸ ਮੌਕੇ ਸਾਰੇ ਵਿਭਾਗਾਂ ਨੇ ਆਪਣੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 175 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਅਹਿਦ ਲਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਦੂਜਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਲਾਈਟ ਐਂਡ ਸਾਊਂਡ ਸ਼ੋਅ ਨਸ਼ਿਆਂ ਵਿਰੁੱਧ ਕਰਵਾਇਆ ਗਿਆ ਹੈ ਜਿੱਥੇ ਕਰੀਬ 4000 ਲੋਕ ਸ਼ਾਮਲ ਹੋਏ ਅਤੇ ਹੁਣ ਪਿੰਡਾਂ ਵਿਚ ਨੁੱਕੜ ਨਾਟਕ ਕਰਵਾਏ ਜਾਣਗੇ।

ਸੌਂਦ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨੁੱਕੜ ਨਾਟਕ ਹਰ ਪਿੰਡ ਅਤੇ ਸ਼ਹਿਰ ਵਿੱਚ ਕਰਾਏ ਜਾਣ ਅਤੇ ਜਾਗਰੂਕਤਾ ਬੋਰਡ ਜਨਤਕ ਥਾਵਾਂ ‘ਤੇ ਲਾਏ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸੇ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਵਿਆਪਕ ਯਤਨ ਕੀਤੇ ਜਾਣ।

ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਪੁਲਿਸ ਦੇ ਤਲਾਸ਼ੀ ਅਭਿਆਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੱਤੀ।

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ ਜਦਕਿ ਪੰਜਾਬ ਦੀ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 3 ਸਾਲਾਂ ਤੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਐਕਸ਼ਨ ਲਿਆ ਜਾ ਰਿਹਾ ਹੈ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਮੰਤਰੀਆਂ ਨੂੰ ਮੁਹਿੰਮ ਤਹਿਤ ਜ਼ਿੰਮੇਵਾਰੀ ਦਿੱਤੀ ਹੈ।

ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਸ ਮੌਕੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵਲੋਂ ਇਸ ਮੁਹਿੰਮ ਤਹਿਤ 391 ਫਰਮਾਂ ਦੀ ਚੈਕਿੰਗ ਕੀਤੀ ਗਈ ਅਤੇ 36 ਫਰਮਾਂ ‘ਤੇ ਊਣਤਾਈ ਦੇ ਮਾਮਲੇ ਵਿਚ ਬਣਦਾ ਐਕਸ਼ਨ ਲਿਆ ਗਿਆ। 3 ਫਰਮਾਂ ਸੀਲ ਕੀਤੀਆਂ ਗਈਆਂ ਅਤੇ 1 ਕਰੋੜ ਦੀ ਡਰੱਗ ਮਨੀ ਮਿਲੀ ਹੈ। 2 ਫਰਮਾਂ ਦੇ ਲਾਈਸੈਂਸ ਰੱਦ ਕੀਤੇ ਗਏ ਹਨ। ਇਸ ਤੋਂ ਇਲਾਵਾ 11 ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ।

ਜ਼ਿਕਰਯੋਗ ਹੈ ਕਿ ਬਰਨਾਲਾ ਪੁਲੀਸ ਨੇ ਮੁਹਿੰਮ ਤਹਿਤ 277 ਮੁਲਜ਼ਮ ਗ੍ਰਿਫਤਾਰ ਕੀਤੇ ਹਨ। 18 ਕਿਲੋ ਪੋਸਤ ਅਤੇ 7500 ਦੇ ਕਰੀਬ ਗੋਲੀਆਂ ਬਰਾਮਦ ਕੀਤੀਆਂ ਹਨ। ਨਸ਼ਾ ਤਸਕਰੀ ਦੇ ਮਾਮਲੇ ਵਿਚ ਇਕ ਘਰ ਵੀ ਢਾਹਿਆ ਗਿਆ ਹੈ।

ਕਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਬਰਨਾਲਾ ਦੀਆਂ 175 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਮਤੇ ਪਾ ਕੇ ਪੁਲੀਸ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਹੈ। ਸੌਂਦ ਨੇ ਕਿਹਾ ਕਿ ਜੇ ਇਸੇ ਤਰ੍ਹਾਂ ਲੋਕਾਂ ਦਾ ਸਾਥ ਮਿਲਦਾ ਰਿਹਾ ਤਾਂ ਅਸੀਂ ਜਲਦ ਹੀ ਇਹ ਜੰਗ ਜਿੱਤਾਂਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਪੁਲੀਸ ਵਲੋਂ ਸਲਾਮੀ ਦਿੱਤੀ ਗਈ।

ਮੀਟਿੰਗ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐਮ ਗੁਰਬੀਰ ਸਿੰਘ ਕੋਹਲੀ, ਐੱਸ ਡੀ ਐਮ ਹਰਕੰਵਲਜੀਤ ਸਿੰਘ, ਐੱਸ ਡੀ ਐਮ ਰਿਸ਼ਭ ਬਾਂਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...