ਮੁੱਖ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ ਹਨ: ਸੁਖਬੀਰ ਸਿੰਘ ਬਾਦਲ

by | Apr 2, 2025 | breaking news, daily, politics | 0 comments

ਮਜੀਠੀਆ ਦੀ ਰਿਹਾਇਸ਼ ’ਤੇ ਪਹੁੰਚ ਕੇ ਕੀਤਾ ਇਕਜੁੱਟਤਾ ਦਾ ਪ੍ਰਗਟਾਵਾ, ਕਿਹਾ ਕਿ ਮਜੀਠੀਆ ਨੂੰ ਇਸ ਕਰ ਕੇ ਨਿਸ਼ਾਨਾ ਬਣਾਇਆ ਕਿਉਂਕਿ ਉਹ ਨਿਰੰਤਰ ਭਗਵੰਤ ਮਾਨ ਦੇ ਖਿਲਾਫ ਬੋਲਦੇ ਹਨ

ਚੰਡੀਗੜ੍ਹ, 2 ਅਪ੍ਰੈਲ: ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ ਹਨ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਸਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਵਾਸਤੇ ਰਚੀ ਜਾ ਰਹੀ ਸਾਜ਼ਿਸ਼ ਖਿਲਾਫ ਡੱਟ ਕੇ ਲੜੇਗਾ।

ਅਕਾਲੀ ਆਗੂ, ਜਿਹਨਾਂ ਨੇ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਉਹਨਾਂ ਦੀ ਰਿਹਾਇਸ਼ ’ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਸਮੇਤ ਸੀਨੀਅਰ ਲੀਡਰਸ਼ਿਪ ਨਾਲ ਜਾ ਕੇ ਮੁਲਾਕਾਤ ਕੀਤੀ, ਨੇ ਕਿਹਾ ਕਿ ਮੁੱਖ ਮੰਤਰੀ ਸੱਤਾ ਦੇ ਨਸ਼ੇ ਵਿਚ ਹੰਕਾਰ ਗਏ ਹਨ। ਉਹਨਾਂ ਕਿਹਾ ਕਿ ਰਾਤ ਵੇਲੇ ਮਾੜੇ ਫੈਸਲੇ ਲੈ ਲਏ ਜਾਂਦੇ ਹਨ ਤੇ ਪੁਲਿਸ ਅਫਸਰਾਂ ਨੂੰ ਮਜਬੂਰ ਕੀਤਾ ਜਾਂਦਾ ਹੈ ਕਿ ਉਹ ਉਹਨਾਂ ਨੂੰ ਲਾਗੂ ਕਰਨ। ਉਹਨਾਂ ਕਿਹਾ ਕਿ ਇਹ ਸਪਸ਼ਟ ਤੌਰ ’ਤੇ ਸੱਤਾ ਦੀ ਦੁਰਵਰਤੋਂ ਦਾ ਮਾਮਲਾ ਹੈ। ਉਹਨਾਂ ਕਿਹਾ ਕਿ ਇਕ ਜ਼ੈਡ ਪਲੱਸ ਸੁਰੱਖਿਆ ਪ੍ਰਾਪਤ ਸ਼ਖਸੀਅਤ ਦੀ ਸਾਰੀ ਸੁਰੱਖਿਆ ਸ਼ਨੀਵਾਰ ਦੀ ਰਾਤ ਨੂੰ ਵਾਪਸ ਲਈ ਗਈ। ਉਹਨਾਂ ਕਿਹਾ ਕਿ ਸਰਦਾਰ ਮਜੀਠੀਆ ਨਾਲ ਲੱਗੇ ਸਾਰੇ ਸੁਰੱਖਿਆ ਮੁਲਾਜ਼ਮਾਂ ਨੂੰ ਆਖਿਆ ਗਿਆ ਕਿ ਜਾਂ ਤਾਂ ਉਹ ਤੁਰੰਤ ਆਪੋ ਆਪਣੀਆਂ ਬਟਾਲੀਅਨਾਂ ਵਿਚ ਰਿਪੋਰਟ ਕਰਨ ਜਾਂ ਫਿਰ ਇਹ ਮੰਨਿਆ ਜਾਵੇਗਾ ਕਿ ਉਹ ਆਪਣੀ ਡਿਊਟੀ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਸਰਦਾਰ ਮਜੀਠੀਆ ਦੇ ਸੁਰੱਖਿਆ ਇੰਚਾਰਜ ਨੂੰ ਦੱਸੇ ਬਗੈਰ ਕੀਤਾ ਗਿਆ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਬੇਤੁਕੇ ਹੁਕਮਾਂ ਕਾਰਣ ਹੀ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ। ਉਹਨਾਂ ਕਿਹਾ ਕਿ ਸਰਕਾਰ ਸਰਦਾਰ ਮਜੀਠੀਆ ਨੂੰ ਇਸ ਕਰ ਕੇ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਹ ਲਗਾਤਾਰ ਮੁੱਖ ਮੰਤਰੀ ਦੇ ਖਿਲਾਫ ਬੋਲ ਰਹੇ ਹਨ ਅਤੇ ਹਰ ਮਾਮਲੇ ਵਿਚ ਭਗਵੰਤ ਮਾਨ ਨੂੰ ਬੇਨਕਾਬ ਕਰ ਰਹੇ ਹਨ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਹਿਲਾਂ ਆਪ ਸਰਕਾਰ ਨੇ ਉਹਨਾਂ ’ਤੇ ਕਾਤਲਾਨਾ ਹਮਲੇ ਦਾ ਮਾਹੌਲ ਬਣਾਇਆ। ਉਹਨਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ’ਤੇ ਸੇਵਾ ਕਰਨ ਵੇਲੇ ਉਹਨਾਂ ’ਤੇ ਹਮਲਾ ਕਰਵਾਇਆ। ਉਹਨਾਂ ਕਿਹਾ ਕਿ ਬਜਾਏ ਮੇਰਾ ਬਿਆਨ ਦਰਜ ਕਰਨ ਦੇ ਪੁਲਿਸ ਨੇ ਆਪਣੀ ਮਰਜ਼ੀ ਮੁਤਾਬਕ ਐਫ ਆਈ ਆਰ ਦਰਜ ਕਰ ਦਿੱਤੀ ਤਾਂ ਜੋ ਮੁਲਜ਼ਮ ਦੀ ਜ਼ਮਾਨਤ ਸਿਰਫ ਤਿੰਨ ਮਹੀਨਿਆਂ ਵਿਚ ਕਰਵਾਈ ਜਾ ਸਕੇ।

ਸਰਦਾਰ ਬਾਦਲ, ਜਿਹਨਾਂ ਦੇ ਨਾਲ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਸਰਦਾਰ ਮਜੀਠੀਆ ਤੋਂ ਸਾਰੇ ਮਾਮਲੇ ਦੀ ਜਾਣਕਾਰੀ ਲਈ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਉਹਨਾਂ ਦੇ ਨਾਲ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੀ ਸਰਦਾਰ ਮਜੀਠੀਆ ਦੀ ਰਾਖੀ ਕਰਨਗੇ ਜੋ ਉਹਨਾਂ ਦੇ ਆਪਣੇ ਹਨ ਤੇ ਅਰਵਿੰਦ ਕੇਜਰੀਵਾ ਲ, ਮਨੀਸ਼ ਸਿਸੋਦੀਆ ਤੇ ਬਿਭਵ ਕੁਮਾਰ ਵਰਗੇ ਦਿੱਲੀ ਤੋਂ ਖਦੇੜੇ ਜਾਣ ਮਗਰੋਂ ਪੰਜਾਬ ਵਿਚ ਸ਼ਾਹੀ ਇਮਾਰਤਾਂ ਵਿਚ ਰਹਿ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਤੇ ਸਿਸੋਦੀਆ ਦੋਵੇਂ ਬਹੁ ਕਰੋੜੀ ਸ਼ਰਾਬ ਘੁਟਾਲੇ ਦੇ ਮੁਲਜ਼ਮ ਹਨ ਜਦੋਂ ਕਿ ਬਿਭਵ ਕੁਮਾਰ ਪਾਰਟੀ ਦੀ ਮਹਿਲਾ ਐਮ ਪੀ ਨਾਲ ਬਦਸਲੂਕੀ ਕਰਨ ਦੇ ਦੋਸ਼ ਭੁਗਤ ਰਿਹਾ ਹੈ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਵੀ ਆਪ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਉਹਨਾਂ ਹਵਾਲੇ ਕਰਨ ਤੋਂ ਗੁਰੇਜ਼ ਨਹੀਂ ਕੀਤਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...