ਚੰਡੀਗੜ੍ਹ/02 ਅਪ੍ਰੈਲ: ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਸਾਬਕਾ ਸੰਸਦ ਮੈਂਬਰ ਅਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਅਚਾਨਕ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਕ ਸ਼ੋਕ ਸੰਦੇਸ਼ ਵਿੱਚ ਡਾ.ਚੀਮਾ ਨੇ ਕਿਹਾ ਕਿ ਰੇਸ਼ਮ ਕੌਰ ਦਾ ਦੇਹਾਂਤ ਪਰਿਵਾਰ ਦੇ ਨਾਲ-ਨਾਲ ਸਮਾਜ ਲਈ ਵੀ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਹੰਸ ਰਾਜ ਹੰਸ ਦੇ ਉਭਾਰ ਵਿੱਚ ਰੇਸ਼ਮ ਕੌਰ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਧਾਰਮਿਕ ਔਰਤ ਸੀ, ਜਿਸ ਨੇ ਹਰ ਔਖੇ ਸਮੇਂ ਵਿੱਚ ਸ੍ਰੀ ਹੰਸ ਅਤੇ ਪਰਿਵਾਰ ਦਾ ਸਾਥ ਦਿੱਤਾ।ਸੀਨੀਅਰ ਆਗੂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

