ਐਸ.ਸੀ.ਕਮਿਸਨ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲਿਆ

by | Apr 3, 2025 | breaking news, daily | 0 comments

ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲੈ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਧੂਰੀ ਦੇ ਜਨਤਾ ਨਗਰ ਨਿਵਾਸੀ ਰਮਨਜੀਤ ਸਿੰਘ ਸਪੁੱਤਰ ਬਲਵਿੰਦਰ ਕੁਮਾਰ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ 25ਮਾਰਚ2025 ਨੂੰ ਕੀਤੀ ਸੀ ਕਿ ਉਸ ਨੇ ਗੁਰੂਕੁਲ ਵਿਦਿਆ ਪੀਠ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਆਫ਼ ਟੈਕਨਾਲਾਜੀ ਬਨੂੰੜ ਵਿੱਚ ਬੀ.ਟੈਕ. ਸਿਵਲ ਇੰਜੀਨੀਅਰਿੰਗ ਵਿੱਚ ਦਾਖਲਾ ਲਿਆ ਸੀ, ਜਿੱਥੇ ਉਹ ਤੀਜੇ ਸਮੈਸਟਰ ਤੱਕ ਰੈਗੂਲਰ ਰਿਹਾ, ਪਰੰਤੂ ਆਪਣੇ ਪਿਤਾ ਦੇ ਆਪਰੇਸ਼ਨ ਕਾਰਨ, ਚੌਥੇ ਸਮੈਸਟਰ ਦੇ ਰੈਗੂਲਰ ਇਮਤਿਹਾਨ ਨਹੀਂ ਦੇ ਪਾਇਆ। ਕਾਲਜ ਪ੍ਰਬੰਧਕਾਂ ਵੱਲੋਂ ਉਸ ਨੂੰ ਚੌਥੇ ਸਮੈਸਟਰ ਵਿੱਚ ਗ਼ੈਰ-ਹਾਜਰ ਹੋਣ ਸੰਬੰਧੀ ਕੋਈ ਨੋਟਿਸ ਨਹੀਂ ਦਿੱਤਾ ਗਿਆ, ਪਰੰਤੂ ਫਿਰ ਵੀ ਕਾਲਜ਼ ਪ੍ਰਬੰਧਕ ਰਮਨਜੀਤ ਸਿੰਘ ਤੋਂ 2018 ਤੱਕ (ਭਾਵ 8ਵੇਂ ਸਮੈਸਟਰ ਤੱਕ) ਫੀਸ ਭਰਵਾਉਂਦੇ ਰਹੇ। ਉਸ ਤੋਂ ਬਾਅਦ ਰਮਨਜੀਤ ਸਿੰਘ 2022 ਵਿੱਚ ਆਪਣੇ ਦਸਤਾਵੇਜ਼ ਲੈਣ ਲਈ ਕਈ ਵਾਰ ਕਾਲਜ ਗਿਆ ਪ੍ਰੰਤੂ ਉਸ ਨੂੰ ਦਸਤਾਵੇਜ਼ ਨਹੀਂ ਦਿੱਤੇ ਗਏ।

ਜਦੋਂ ਉਹ ਆਪਣੇ ਦਸਤਾਵੇਜ਼ ਲੈਣ ਲਈ ਗੁਰੂਕੂਲ ਦੇ ਡਾਇਰੈਕਟਰ ਮਨਮੋਹਨ ਗਰਗ ਨੂੰ ਮਿਲਿਆ ਤਾਂ ਉਸ ਨੇ ਰਮਨਜੀਤ ਨੂੰ ਅਪਮਾਨਜਨਕ ਸ਼ਬਦ ਬੋਲੇ ਅਤੇ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ। ਇਸ ਉਪਰੰਤ ਕਾਲਜ ਪ੍ਰਬੰਧਕਾਂ ਨੇ ਰਮਨਜੀਤ ਦੇ ਪਿਤਾ ਵਲੋਂ ਗਰੰਟੀ ਵਜੋਂ ਦਿੱਤੇ ਚੈੱਕ ਨੂੰ ਵਰਤ ਕੇ ਚੈੱਕ ਬਾਉਂਸ ਦਾ ਮਾਮਲਾ ਕੋਰਟ ਵਿੱਚ ਕਰ ਦਿੱਤਾ ਗਿਆ। ਕੋਰਟ ਕਾਰਵਾਈ ਚਲ ਪਈ, ਜਿਸਦੀ ਫੈਂਸਲੇ ਦੇ ਲੱਗਭੱਗ ਤਰੀਕ 2ਅਪ੍ਰੈਲ 2025 ਸੀ। ਇਸ ਸਬੰਧੀ ਰਮਨਜੀਤ ਸਿੰਘ ਵਲੋਂ ਕਮਿਸ਼ਨ ਨੂੰ ਇਨਸਾਫ਼ ਦੁਆਉਣ ਦੀ ਮੰਗ ਕੀਤੀ ਸੀ।

ਜਿਸ ਸਬੰਧੀ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਕਾਲਜ ਪ੍ਰਬੰਧਕਾਂ ਨੂੰ 1ਅਪ੍ਰੈਲ 2025 ਨੂੰ ਤਲਬ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਰਮਨਜੀਤ ਸਿੰਘ ਦੇ ਪਿਤਾ ਵਿਰੁੱਧ ਕੀਤੇ ਗਏ ਚੈੱਕ ਬਾਉਂਸ ਦੇ ਮਾਮਲੇ ਨੂੰ ਵਾਪਸ ਲੈਣ ਦੇ ਹੁਕਮ ਦਿੱਤੇ ਗਏ ਸਨ। ਜਿਸ ਤੋਂ ਬਾਅਦ ਕਾਲਜ਼ ਪ੍ਰਬੰਧਕਾਂ ਨੇ ਅੱਜ ਕੋਰਟ ਵਿੱਚ ਲਿਖਤੀ ਬੇਨਤੀ ਦੇ ਕੇ ਇਹ ਕੇਸ ਵਾਪਸ ਲੈ ਲਿਆ, ਜਿਸ ਨਾਲ ਕਿ ਅਨੁਸੂਚਿਤ ਜਾਤੀ ਪਰਿਵਾਰ ਦਾ ਅਤੇ ਵਿਦਿਆਰਥੀ ਦਾ ਭਵਿੱਖ ਸੁਰੱਖਿਅਤ ਹੋ ਗਿਆ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...