ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਕਫ ਐਕਟ ਵਿਚ ਸੋਧ ਦੀ ਆੜ ਵਿਚ ਮੁਸਲਿਮ ਭਾਈਚਾਰੇ ਦੀਆਂ ਜਾਇਦਾਦਾਂ ਹੜੱਪਣ ਲਈ ਯਤਨਸ਼ੀਲ

by | Apr 3, 2025 | breaking news, daily, politics | 0 comments

ਕਿਹਾ ਕਿ ਮੈਨੇਜਮੈਂਟ ਬੋਰਡਾਂ ਦੇ ਵਿਸਥਾਰ ਦੀ ਆੜ ਵਿਚ ਸਿੱਖ ਧਾਰਮਿਕ ਸੰਸਥਾਵਾਂ ’ਤੇ ਵੀ ਕਬਜ਼ੇ ਕੀਤੇ ਜਾ ਰਹੇ ਹਨ

ਧਾਰਾ 25 ਬੀ ਵਿਚ ਸੋਧ ਮੰਗੀ ਤਾਂ ਜੋ ਸਿੱਖਾਂ ਦੀ ਹਿੰਦੂਆਂ ਨਾਲ ਵੱਖਰੀ ਪਛਾਣ ਸਥਾਪਿਤ ਹੋ ਸਕੇ

ਚੰਡੀਗੜ੍ਹ, 3 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਉਹ ਵਕਫ ਐਕਟ ਵਿਚ ਸੋਧ ਦੇ ਨਾਂ ’ਤੇ ਮੁਸਲਿਮ ਭਾਈਚਾਰੇ ਦੀਆਂ ਜਾਇਦਾਦਾਂ ਹੜੱਪਣ ਲਈ ਯਤਨਸ਼ੀਲ ਹੈ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਘੱਟ ਗਿਣਤੀਆਂ ਨੂੰ ਉਹਨਾਂ ਦੀਆਂ ਜਾਇਦਾਦਾਂ ਤੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ।

ਸੰਸਦ ਵਿਚ ਦਮਦਾਰ ਭਾਸ਼ਣ ਦਿੰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਵਕਫ (ਸੋਧ ਬਿੱਲ) 2024 ’ਤੇ ਬੋਲਦਿਆਂ ਉਹਨਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਬੇਨਕਾਬ ਕੀਤਾ ਜੋ ਵਕਫ ਜਾਇਦਾਦਾਂ ਦੇ ਪ੍ਰਬੰਧਨ ਦੇ ਮਾਮਲੇ ’ਚ ਝੂਠੀ ਚਿੰਤਾ ਜ਼ਾਹਰ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਕੇਂਦਰ ਸਰਕਾਰ ਜਾਇਦਾਦਾਂ ਹੜੱਪ ਕਰਨਾ ਚਾਹੁੰਦੀ ਹੈ ਤੇ ਇਹਨਾਂ ਨੂੰ ਆਪਣੀ ਮਰਜ਼ੀ ਮੁਤਾਬਕ ਵੰਡਣਾ ਚਾਹੁੰਦੀ ਹੈ ਅਤੇ ਇਹ ਝੂਠਾ ਬਿਰਤਾਂਤ ਸਿਰਜਿਆ ਜਾ ਰਿਹਾ ਹੈ ਕਿ ਅਜਿਹਾ ਮੁਸਲਿਮ ਭਾਈਚਾਰੇ ਦੀ ਭਲਾਈ ਵਾਸਤੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਭਾਜਪਾ ਕੋਲ ਸੰਸਦ ਵਿਚ ਮੁਸਲਿਮ ਭਾਈਚਾਰੇ ਦੀ ਕੋਈ ਪ੍ਰਤੀਨਿਧਤਾ ਨਹੀਂ ਹੈ। ਸਾਰੇ 24 ਐਮ ਪੀ ਦੂਜੀਆਂ ਪਾਰਟੀਆਂ ਦੇ ਹਨ ਜੋ ਬਿੱਲ ਦਾ ਵਿਰੋਧ ਕਰ ਰਹੇ ਹਨ। ਇਸ ਲਈ ਸਾਡੇ ਕੋਲ ਉਹ ਸਾਰੇ ਵਿਰੋਧੀ ਧਿਰ ਦੇ ਮੈਂਬਰ ਹਨ ਜੋ ਸਾਂਝੀ ਸੰਸਦੀ ਕਮੇਟੀ ਦਾ ਹਿੱਸਾ ਸਨ ਜੋ ਬਿੱਲ ਦੀ ਸਮੀਖਿਆ ਕਰਨ ਵਾਸਤੇ ਬਣਾਈ ਗਈ ਸੀ।

ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਕ ਪਾਰਟੀ ਜਿਸਦੀ ਸਾਰੀ ਰਾਜਨੀਤੀ ਪਾਕਿਸਤਾਨ, ਮੁਸਲਮਾਨ ਅਤੇ ਖਾਲਿਸਤਾਨ ਦੇ ਆਲੇ ਦੁਆਲੇ ਘੁੰਮਦੀ ਹੈ, ਉਹ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਬਿੱਲ ਵਿਚੋਂ ਰਾਜਨੀਤੀ ਦੀ ਬਦਬੂ ਆ ਰਹੀ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਦੇਸ਼ ਭਰ ਦੀਆਂ ਸਾਰੀਆਂ ਵਕਫ ਜਾਇਦਾਦਾਂ ਵਿਚੋਂ 27 ਫੀਸਦੀ ਜਾਇਦਾਦਾਂ ਉੱਤਰ ਪ੍ਰਦੇਸ਼ ਵਿਚ ਹਨ। ਇਸ ਰਾਜ ਵਿਚ ਡੇਢ ਸਾਲਾਂ ਵਿਚ ਚੋਣਾਂ ਹੋਣੀਆਂ ਹਨ ਤੇ ਇਸੇ ਲਈ ਇਹ ਕਦਮ ਚੁੱਕਿਆ ਗਿਆ ਹੈ ਤਾਂ ਜੋ ਇਹ ਜਾਇਦਾਦਾਂ ਹੜੱਪ ਕੀਤੀਆਂ ਜਾ ਸਕਣ ਤੇ ਲੁਕਵੇਂ ਮੰਤਵਾਂ ਵਾਸਤੇ ਇਹਨਾਂ ਦੀ ਵਰਤੋਂ ਕੀਤੀ ਜਾ ਸਕੇ।

ਅਕਾਲੀ ਆਗੂ ਨੇ ਇਹ ਵੀ ਸਵਾਲ ਕੀਤਾ ਕਿ ਭਾਜਪਾ ਆਪਣੇ ਹੀ ਏਜੰਡੇ ’ਤੇ ਕਿਉਂ ਚਲ ਰਹੀ ਹੈ ਅਤੇ ਸਿੱਖ ਭਾਈਚਾਰੇ ਦੀ ਆਵਾਜ਼ ਕਿਉਂ ਨਹੀਂ ਸੁਣ ਰਹੀ ਜੋ ਮੰਗ ਕਰ ਰਹੀ ਹੈ ਕਿ ਧਾਰਾ 25 ਬੀ ਵਿਚ ਸੋਧ ਕੀਤੀ ਜਾਵੇ ਤਾਂ ਜੋ ਹਿੰਦੂਆਂ ਨਾਲੋਂ ਸਿੱਖਾਂ ਦੀ ਵੱਖਰੀ ਪਛਾਣ ਸਥਾਪਿਤ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਸ ਸਬੰਧ ਵਿਚ ਬਿੱਲ ਸੰਸਦ ਵਿਚ ਕਿਉਂ ਨਹੀਂ ਲਿਆਂਦਾ ਜਾ ਰਿਹਾ। ਉਹਨਾਂ ਨਾਲ ਹੀ ਕਿਹਾ ਕਿ ਸਿੱਖ ਭਾਈਚਾਰੇ ਨੂੰ ਆਪਣੀਆਂ ਧਾਰਮਿਕ ਸੰਸਥਾਵਾਂ ਨੂੰ ਚਲਾਉਣ ਦੇ ਮਾਮਲੇ ਵਿਚ ਖੋਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸਰਕਾਰ ਇਹਨਾਂ ਦੇ ਪ੍ਰਬੰਧਨ ਬੋਰਡਾਂ ਵਿਚ ਸਰਕਾਰੀ ਮੈਂਬਰ ਨਾਮਜ਼ਦ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਬੋਰਡਾਂ ਦੇ ਮਾਮਲੇ ਵਿਚ ਅਜਿਹਾ ਕੀਤਾ ਗਿਆ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਕਮੇਟੀ ਬਣਾਈ ਗਈ। ਉਹਨਾਂ ਜ਼ੋਰ ਦੇ ਕੇ ਇਹ ਵੀ ਦੱਸਿਆ ਕਿ ਕਿਵੇਂ ਸਿੱਕਮ ਵਿਚ ਗੁਰਦੁਆਰਾ ਡੋਂਗਮਾਰ ਸਾਹਿਬ, ਹਰਿਦੁਆਰ ਵਿਚ ਗਿਆਨ ਗੋਦੜੀ ਸਾਹਿਬ ਤੇ ਭੁਬਨੇਸ਼ਵਰ ਵਿਚ ਮੰਗੂ ਮੱਠ ਨੂੰ ਢਾਹ ਦਿੱਤਾ ਗਿਆ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਚਲਾਉਣ ਦੇ ਮਾਮਲੇ ਵਿਚ ਦੋਗਲੇ ਮਿਆਰ ਨਹੀਂ ਅਪਣਾਏ ਜਾ ਸਕੇ। ਜੇਕਰ ਕੇਂਦਰ ਸਰਕਾਰ ਇਹ ਮਹਿਸੂਸ ਕਰਦੀ ਹੈ ਕਿ ਪ੍ਰਬੰਧਨ ਬੋਰਡਾਂ ਅਤੇ ਧਾਰਮਿਕ ਘੱਟ ਗਿਣਤੀ ਦੀਆਂ ਧਾਰਮਿਕ ਸੰਸਥਾਵਾਂ ਵਿਚ ਗੈਰ ਮੁਸਲਿਮ ਜਾਂ ਗੈਰ ਸਿੱਖ ਮੈਂਬਰ ਨਾਮਜ਼ਦ ਕਰਨਾ ਉਸਦਾ ਅਧਿਕਾਰ ਹੈ ਤਾਂ ਇਸਨੂੰ ਅਯੁੱਧਿਆ ਵਿਚ ਰਾਮ ਮੰਦਿਰ ਦੀ ਪ੍ਰਬੰਧਕ ਕਮੇਟੀ ਵਿਚ ਵੀ ਮੁਸਲਿਮ ਨਾਮਜ਼ਦ ਕਰਨੇ ਚਾਹੀਦੇ ਹਨ।

ਸਾਰੇ ਬਿੱਲ ਦੀ ਸਮੀਖਿਆ ਦੀ ਮੰਗ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਹਰ ਘੱਟ ਗਿਣਤੀ ਨੂੰ ਆਪਣੀਆਂ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਨ ਦਾ ਹੱਕ ਹੋਣਾ ਚਾਹੀਦਾ ਹੈ ਜਿਵੇਂ ਕਿ ਸਿਧਾਂਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸਥਾਪਿਤ ਕੀਤੇ ਸਨ ਤਾਂ ਜੋ ਹਰੇਕ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...